ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦਾ ਸ਼ਹੀਦੀ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ

ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦਾ ਸ਼ਹੀਦੀ ਸਮਾਗਮ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ

ਸ਼ਹੀਦਾਂ ਦਾ ਖ਼ਾਲਿਸਤਾਨ ਦਾ ਸੁਪਨਾ ਜਲਦ ਸਾਕਾਰ ਹੋਵੇਗਾ : ਪੰਥਕ ਆਗੂ

ਮੋਗਾ, 29 ਜੂਨ ,ਨਜ਼ਰਾਨਾ ਟਾਈਮਜ ਬਿਊਰੋ 

ਅੱਜ ਖ਼ਾਲਿਸਤਾਨੀ ਯੋਧੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਪਿੰਡ ਖੋਸਾ, ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀਆਂ, ਕਵੀਸ਼ਰਾਂ ਤੇ ਢਾਡੀਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਫਿਰ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ, ਸੰਘਰਸ਼ਸ਼ੀਲ ਯੋਧਿਆਂ ਤੇ ਹੋਰ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਦੇ ਪ੍ਰਬੰਧਕ ਭਾਈ ਸੁਖਜੀਤ ਸਿੰਘ ਖੋਸੇ (ਪ੍ਰਧਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ), ਅਵਾਜ਼ੇ ਕੌਮ ਦੇ ਆਗੂ ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਕਰਮਜੀਤ ਸਿੰਘ ਸੁਨਾਮ, ਭਾਈ ਭੁਪਿੰਦਰ ਸਿੰਘ ਸੱਜਣ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਡਾਕਟਰ ਹਰਜਿੰਦਰ ਸਿੰਘ ਜੱਖੂ, ਭਾਈ ਗੁਰਭਾਗ ਸਿੰਘ ਮਰੂੜ, ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੇ ਮਾਤਾ ਜੀ ਬੀਬੀ ਚਰਨਜੀਤ ਕੌਰ ਖੁਖਰਾਣਾ, ਬਾਬਾ ਬਖਸ਼ੀਸ਼ ਸਿੰਘ, ਭਾਈ ਸੁਖਰਾਜ ਸਿੰਘ ਨਿਆਮੀਵਾਲਾ (ਸਪੁੱਤਰ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ), ਭਾਈ ਪ੍ਰਗਟ ਸਿੰਘ ਮੁੱਦਕੀ, ਭਾਈ ਹਰਪ੍ਰੀਤ ਸਿੰਘ ਮੱਖੂ, ਭਾਈ ਪਰਮਜੀਤ ਸਿੰਘ ਬਾਗੀ ਆਦਿ ਨੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਰੋਮ ਰੋਮ ਕਰਕੇ ਪੰਥ ਨੂੰ ਸਮਰਪਿਤ ਯੋਧਾ ਸੀ, ਜਿਸ ਦੀ ਸ਼ਹਾਦਤ ਨੇ ਦੁਨੀਆਂ ਭਰ ਵਿੱਚ ਖ਼ਾਲਸਾ ਪੰਥ ਅਤੇ ਖ਼ਾਲਿਸਤਾਨ ਦੇ ਡੰਕੇ ਵਜਾਏ ਅਤੇ ਭਾਰਤ ਸਰਕਾਰ ਦਾ ਧੰਨਵਾਦ ਖ਼ੂਨੀ ਚਿਹਰਾ ਨੰਗਾ ਕੀਤਾ। ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭਿਆ ਸੰਘਰਸ਼ ਅੱਜ ਵੀ ਜਾਰੀ ਅਤੇ ਇਹ ਖ਼ਾਲਿਸਤਾਨ ਦੇ ਨਿਸ਼ਾਨੇ ਦੀ ਪੂਰਤੀ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਜਬਰ ਜ਼ੁਲਮ ਦੇ ਖਿਲਾਫ਼ ਜੂਝਣਾ ਸਾਡੇ ਗੁਰੂ ਸਾਹਿਬਾਨਾਂ ਨੇ ਸਿਖਾਇਆ ਹੈ। ਉਹਨਾਂ ਨੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਰਦੀਪ ਸਿੰਘ ਨਿੱਝਰ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਭਾਈ ਹਰਦੀਪ ਸਿੰਘ ਨਿੱਝਰ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੀਏ, ਖੰਡੇ ਬਾਟੇ ਦਾ ਅੰਮ੍ਰਿਤ ਛਕੀਏ ਤੇ ਕੌਮ ਦੀ ਆਜ਼ਾਦੀ ਲਈ ਸੰਘਰਸ਼ਸ਼ੀਲ ਹੋਈਏ। ਭਾਈ ਸੁਖਜੀਤ ਸਿੰਘ ਖੋਸੇ ਨੇ ਸਭ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਸਾਨੂੰ ਸ਼ਹੀਦਾਂ ਨੂੰ ਯਾਦ ਕਰਨ ਤੋਂ ਕੋਈ ਨਹੀਂ ਰੋਕ ਸਕਦਾ, ਸ਼ਹੀਦਾਂ ਦੀ ਯਾਦ ਵਿੱਚ ਇਸੇ ਤਰ੍ਹਾਂ ਪ੍ਰੋਗਰਾਮ ਕੀਤੇ ਜਾਇਆ ਕਰਨਗੇ। ਉਹਨਾਂ ਕਿਹਾ ਕਿ ਇਸ ਸਮਾਗਮ ਦੀ ਸੇਵਾ ਦਾਸ ਪਾਸੋਂ ਖ਼ੁਦ ਗੁਰੂ ਸਾਹਿਬ ਨੇ ਲਈ ਹੈ, ਉਹਨਾਂ ਨੇ ਜਰਮਨ ਨਿਵਾਸੀ ਭਾਈ ਪ੍ਰਗਟ ਸਿੰਘ ਨਿੱਝਰ ਰਿਬੈਰੋ ਕਾਂਡ ਅਤੇ ਅਮਰੀਕਾ ਨਿਵਾਸੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਅਨੇਕਾਂ ਲੋਕਾਂ ਨੇ ਖ਼ੂਨਦਾਨ ਕੀਤਾ। ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਹਰਦੀਪ ਸਿੰਘ ਨਿੱਝਰ ਦਾ 18 ਜੂਨ 2023 ਨੂੰ ਕੈਨੇਡਾ ਵਿੱਚ ਗੋਲ਼ੀਆਂ ਮਾਰ ਕੇ ਖ਼ੂਨ ਪੀਤਾ ਪਰ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਅਨੇਕਾਂ ਲੋਕ ਮਨੁੱਖਤਾ ਦੀ ਭਲਾਈ ਲਈ ਖ਼ੂਨਦਾਨ ਕਰ ਰਹੇ ਹਨ। ਇਸ ਮੌਕੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜੁਗਰਾਜ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੁਗਲਵਾਲਾ, ਬੀਬੀ ਮਨਦੀਪ ਕੌਰ, ਰਣਵੀਰ ਸਿੰਘ ਬੈਂਸਤਾਨੀ, ਸੁਰਜੀਤ ਸਿੰਘ ਖਾਲਿਸਤਾਨੀ, ਭਾਈ ਗੁਰਪ੍ਰੀਤ ਸਿੰਘ ਹਰੀਨੋਂ ਦਾ ਪਰਿਵਾਰ, ਭਾਈ ਜੋਗਾ ਸਿੰਘ ਖਾਲਿਸਤਾਨੀ ਦਾ ਪਰਿਵਾਰ, ਧੰਨਾ ਸਿੰਘ ਫੂਲੇਵਾਲ, ਬਲਜੀਤ ਸਿੰਘ ਫੂਲੇਵਾਲ, ਮਨਪ੍ਰੀਤ ਸਿੰਘ ਆਜ਼ਾਦ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸਵਰਨ ਸਿੰਘ ਨੰਬਰਦਾਰ ਖੋਸੇ, ਬਲਜੀਤ ਕੌਰ ਸਰਪੰਚ ਖੋਸੇ, ਗੁਰਪ੍ਰੀਤ ਸਿੰਘ ਖੋਸੇ, ਅਮਰਜੀਤ ਸਿੰਘ ਖੋਸੇ, ਸਵਰਨ ਸਿੰਘ ਮੈਂਬਰ, ਜਸਵੀਰ ਸਿੰਘ, ਰਾਜਵਿੰਦਰ ਕੌਰ ਖੋਸੇ, ਸਤਨਾਮ ਸਿੰਘ ਚੰਦੜ, ਸ਼ਰਨਜੀਤ ਸਿੰਘ, ਰੁਪਿੰਦਰ ਸਿੰਘ ਪੰਜਗਰਾਈਂ, ਮਾਸਟਰ ਹਰਜਿੰਦਰ ਸਿੰਘ ਫਤਿਹ ਯੂਨੀਅਨ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ ਧਰਮਕੋਟ, ਗੁਰਬਖਸ਼ ਸਿੰਘ ਭੈਣੀ, ਗੁਰਬਚਨ ਸਿੰਘ ਭੈਣੀ, ਬਾਬਾ ਦਾਰਾ ਸਿੰਘ, ਮੋਹਣ ਸਿੰਘ, ਸੁਤੰਤਰਦੀਪ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਡਾਕਟਰ ਜਗਜੀਤ ਸਿੰਘ, ਪ੍ਰਦੀਪ ਸਿੰਘ ਖਹਿਰਾ, ਆਤਮਾ ਸਿੰਘ ਮੋਹਣ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ, ਗੁਰਜੀਤ ਢਿੱਲੋਂ, ਅਨੰਤ ਬਰਾੜ ਸਾਗਰ, ਲਖਬੀਰ ਸਿੰਘ, ਦਲੀਪ ਕੌਰ ਅਤੇ ਹੋਰ ਹਾਜ਼ਰ ਸਨ। ਭਾਈ ਸੁਖਜੀਤ ਸਿੰਘ ਖੋਸੇ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਮੂਹ ਬੁਲਾਰਿਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ੀਲਡਾਂ ਅਤੇ ਸਿਰੋਪਿਆਂ ਨਾਲ ਸਨਮਾਨਿਤ ਵੀ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤੇ।