ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਦੂਸਰਾ ਦਿਨ 75 ਫੀਸਦੀ ਟੀਚਾ ਹੋਇਆ ਮੁੰਕਮਲ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ  ਦੂਸਰਾ ਦਿਨ 75 ਫੀਸਦੀ ਟੀਚਾ ਹੋਇਆ ਮੁੰਕਮਲ

ਕਪੂਰਥਲਾ,29 ਜੂਨ ਗੌਰਵ ਮੜੀਆ
ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲ ਰਹੀ ਇਹ ਤਿੰਨ ਦਿਨਾਂ ਮੁਹਿੰਮ ਦੌਰਾਨ ਜ਼ਿਲ੍ਹੇ ਦੇ 0-5 ਸਾਲ ਦੇ 86501 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਮੁਹਿੰਮ ਦੇ ਦੂਜੇ ਦਿਨ ਅੱਜ 25891 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈ।ਜ਼ਿਕਰਯੋਗ ਹੈ ਕਿ 28 ਜੂਨ ਅਤੇ 29 ਜੂਨ ਦੀ ਦਿਨਾਂ ਦੌਰਾਨ ਕੁਲ 64418 ਬੱਚਿਆਂ ਨੂੰ ਬੂੰਦਾਂ ਪਿਲਾ ਕੇ 75 ਫੀਸਦੀ ਟੀਚਾ ਪ੍ਰਾਪਤ ਕਰ ਲਿਆ ਗਿਆ। 
ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਾਈ ਰਿਸਕ ਏਰੀਆ ਜਿਵੇਂ ਨਿਰਮਾਣ ਅਧੀਨ ਇਮਾਰਤਾਂ, ਭੱਠਿਆਂ, ਝੁੱਗੀਆਂ ਝੌਂਪੜੀਆਂ,ਟੱਪਰੀਵਾਸਾਂ ਦੇ ਟਿਕਾਣਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਬੱਚਾ ਇਹਨਾਂ ਬੂੰਦਾਂ ਨੂੰ ਪੀਣ ਤੋਂ ਵਾਂਝਾ ਨਾ ਰਹਿ ਜਾਏ।
ਓਹਨਾਂ ਇਹ ਵੀ ਦਸਿਆ ਕਿ ਜਿਲੇ ਦੇ ਸਾਰੇ ਪ੍ਰੋਗਰਾਮ ਅਫਸਰਾਂ,ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਨੋਡਲ ਅਫ਼ਸਰ ਖੁਦ ਫੀਲਡ ਚ ਜਾ ਕੇ ਚੈਕਿੰਗ ਕਰ ਰਹੇ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.