ਹਾਂਗ ਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਹਾਂਗ ਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਹਾਂਗ ਕਾਂਗ, 10 ਜੁਲਾਈ-ਅਮਰਜੀਤ ਸਿੰਘ 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ। ਹਾਂਗ ਕਾਂਗ ਪੁੱਜਣ ਉੱਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਪੁੱਜਣ ਉੱਤੇ ਨੌਜਵਾਨਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਆਗਤ ਜੈਕਾਰਿਆਂ ਦੀ ਗੂੰਜ ਵਿੱਚ ਕਿਰਪਾਨਾਂ ਦੀ ਛਾਂ ਕਰਕੇ ਕੀਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਅਤੇ ਸਥਾਨਕ ਸੰਗਤ ਤੇ ਨੌਜਵਾਨਾਂ ਵਿੱਚ ਸਿੱਖੀ ਪ੍ਰਚਾਰ ਕਰਨਗੇ।

 ਜ਼ਿਕਰਯੋਗ ਹੈ ਕਿ ਹਾਂਗ ਕਾਂਗ ਵਿਖੇ ਲਗਭਗ 125 ਸਾਲ ਪਹਿਲਾਂ ਸਿੱਖ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੰਨ 1901 ਵਿੱਚ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ ਜਿੱਥੇ ਅੱਜ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਸਥਿਤ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਵੀ ਇਸ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਤੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਸ. ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਸ. ਜੁਗਰਾਜ ਸਿੰਘ ਡੁੱਗਰੀ, ਮੈਂਬਰ ਸ. ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਸ. ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਸ. ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਸ. ਜੁਝਾਰ ਸਿੰਘ, ਸਾਬਕਾ ਸਕੱਤਰ ਸ. ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਸ. ਬਲਜੀਤ ਸਿੰਘ, ਸ. ਸੁਖਚੈਨ ਸਿੰਘ, ਸ. ਗਗਨਪ੍ਰੀਤ ਸਿੰਘ, ਸ. ਜੀਵਨ ਸਿੰਘ, ਸ. ਤੇਜਪਾਲ ਸਿੰਘ, ਸ. ਨਵਜੀਤ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.