ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ-ਐੱਚਐੱਸ ਵਾਲੀਆ
- ਰਾਜਨੀਤੀ
- (Asia/Kolkata)
ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਵੱਖ-ਵੱਖ ਵਾਰਡਾਂ ਦੇ ਇੰਚਾਰਜ.ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਦਿੱਤੇ ਨਿਰਦੇਸ਼
ਕਪੂਰਥਲਾ 15 ਸਿਤੰਬਰ ਗੌਰਵ ਮੜੀਆ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਹਲਕੇ ਵਿਚ ਮਜਬੂਤ ਕਰਨ ਦੇ ਲਈ ਅਕਾਲੀ ਦਲ ਦੇ ਵਲੋਂ ਲਗਾਤਾਰ ਮੇਹਨਤੀ ਵਰਕਰਾਂ ਨੂੰ ਜਿੰਮੇਵਾਰੀਆਂ ਦੇ ਕੇ ਨਵਾਜਿਆਂ ਜਾ ਰਿਹਾ ਹੈ।ਇਸ ਦੇ ਤਹਿਤ ਅੱਜ ਪਾਰਟੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਅਤੇ ਜਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਵਾਰਡ ਇੰਚਾਰਜ ਨਿਯੁਕਤ ਕਰਦਿਆਂ ਵਾਰਡ ਨੰਬਰ ਪੰਜ ਤੋਂ ਇੰਦਰਪਾਲ ਸਿੰਘ ਭਾਟੀਆ,ਵਾਰਡ ਨੰਬਰ ਤਿੰਨ ਤੋਂ ਪਰਮਿੰਦਰ ਸਿੰਘ,ਵਾਰਡ ਨੰਬਰ 13 ਤੋਂ ਸੁਖਵਿੰਦਰ ਸਿੰਘ ,ਵਾਰਡ ਨੰਬਰ 19 ਤੋਂ ਸੰਤੋਖ ਸਿੰਘ,ਵਾਰਡ ਨੰਬਰ 29 ਤੋਂ ਰਮੇਸ਼ ਭਗਤ, ਵਾਰਡ ਨੰਬਰ 32 ਤੋਂ ਤੋਂ ਸੁਰਿੰਦਰ ਪਾਲ,ਵਾਰਡ ਨੰਬਰ 39 ਤੋਂ ਅਤਰ ਸਿੰਘ,ਵਾਰਡ ਨੰਬਰ 20ਤੋਂ ਡਾ.ਹਰਮਨਦੀਪ ਸਿੰਘ, ਵਾਰਡ ਨੰਬਰ 30 ਤੋਂ ਸੁਭਾਸ਼ ਸ਼ਰਮਾ,ਵਾਰਡ ਨੰਬਰ 36 ਤੋਂ ਮੈਡਮ ਸ਼ਕਤੀ ਸਲਵਾਨ,ਵਾਰਡ ਨੰਬਰ 49 ਤੋਂ ਜਯੰਤ ਸ਼ਰਮਾ,ਵਾਰਡ ਨੰਬਰ 2 ਤੋਂ ਹਰੀਸ਼ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ।

ਇਸ ਮੌਕੇ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਵਾਰਡ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ ਅਤੇ ਸਮਰਪਿਤ ਵਰਕਰਾਂ ਦੀ ਕਦਰ ਕਰਦੀ ਹੈ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣ।ਐੱਚਐੱਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਚ ਮਾਨ ਸਨਮਾਨ ਦੇ ਕੇ ਨਿਵਾਜਿਆ ਹੈ ਜਿਹੜੇ ਆਗੂ ਪਾਰਟੀ ਲਈ ਜ਼ਮੀਨੀ ਪੱਧਰ ਤੋਂ ਲੈ ਕੇ ਲੋਕਾਂ ਤੱਕ ਰਾਬਤਾ ਬਣਾ ਕੇ ਪਾਰਟੀ ਦੀ ਚੜ੍ਹਦੀ ਕਲਾ ਤੇ ਮਜਬੂਤੀ ਲਈ ਕੰਮ ਕਰਦੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ।ਉਨ੍ਹਾਂਨੇ ਕਿਹਾ ਕਿ ਪਿਛਲੇ ਸਾਢੇ ਨੌਂ ਸਾਲਾਂ ਤੋਂ ਕਾਂਗਰਸ ਅਤੇ ਆਪ ਸਰਕਾਰ ਦੌਰਾਨ ਪੰਜਾਬ ਹਰ ਫਰੰਟ ਤੇ ਪਛੜ ਕੇ ਰਹਿ ਗਿਆ ਹੈ।ਭਗਵੰਤ ਮਾਨ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਹੀ ਵਿਕਾਸ ਦੀਆਂ ਲਕੀਰਾਂ ਕੱਢ ਰਹੀ ਹੈ ਜਦੋਂਕਿ ਆਮ ਆਦਮੀ ਨੂੰ ਕੋਈ ਸਹੂਲਤ ਨਹੀਂ ਦਿੱਤੀ ਗਈ।ਐੱਚਐੱਸ ਵਾਲੀਆ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਜਿੱਤ ਨਾਲ ਸੱਤਾ ਵਿਚ ਵਾਪਸ ਆਵੇਗਾ।ਐੱਚਐੱਸ ਵਾਲੀਆ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਵਿਕਾਸ ਦੀ ਪਟੜੀ ਤੋਂ ਉਤਰ ਗਿਆ ਹੈ।ਉਨ੍ਹਾਂ ਦੋਸ਼ ਲਾਇਆ ਕਿ ਝੂਠੇ ਵਾਅਦਿਆਂ ਦੇ ਆਧਾਰ ਤੇ ਸੱਤਾ ਵਿਚ ਆਈ ਆਪ ਸਰਕਾਰ ਨੇ ਸੂਬੇ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ।ਅਕਾਲੀ ਦਲ ਦੇ ਰਾਜ ਨੂੰ ਯਾਦ ਕਰਦਿਆਂ ਐੱਚਐੱਸ ਵਾਲੀਆ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੋ ਵੀ ਬੁਨਿਆਦੀ ਢਾਂਚਾ ਦਿਖਾਈ ਦੇ ਰਿਹਾ ਹੈ,ਉਹ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ਚ ਰਹਿੰਦਿਆਂ ਸ਼ਾਨਦਾਰ ਸੜਕਾਂ,ਫਲਾਈਓਵਰ ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦਾ ਨਿਰਮਾਣ; ਬਠਿੰਡਾ ਵਿਚ ਏਮਜ਼ ਵਰਗੇ ਵੱਡੇ ਹਸਪਤਾਲਾਂ ਦੀ ਸਥਾਪਨਾ ਅਤੇ ਸੂਬੇ ਵਿੱਚ ਵੱਕਾਰੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਸਨ।ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਹਮੇਸ਼ਾ ਪਾਰਟੀ ਦੀ ਤਰਜੀਹ ਰਹੀ ਹੈ।ਐੱਚਐੱਸ ਵਾਲੀਆ ਨੇ ਕਿਹਾ ਕਿ ਕਪੂਰਥਲਾ ਅਤੇ ਪੂਰਾ ਪੰਜਾਬ ਹੁਣ ਸੁਖਬੀਰ ਸਿੰਘ ਬਾਦਲ ਵਰਗੇ ਦੂਰਦਰਸ਼ੀ ਆਗੂ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਪਿਛਲੀਆਂ ਗਲਤੀਆਂ ਤੇ ਪਛਤਾ ਰਹੇ ਹਨ ਅਤੇ ਹੁਣ ਸੂਬੇ ਦੀ ਵਾਗਡੋਰ ਇੱਕ ਤਜਰਬੇਕਾਰ ਲੀਡਰਸ਼ਿਪ ਨੂੰ ਸੌਂਪਣ ਦਾ ਫੈਸਲਾ ਕਰ ਲਿਆ ਹੈ।
Leave a Reply