ਡਾਕਟਰ ਕਸ਼ਮੀਰ ਸਿੰਘ ਨੇ ਬਤੌਰ ਡਿਪਟੀ ਡਾਇਰੈਕਟਰ (ਕਾਲਜਾਂ) ਸੰਭਾਲਿਆ ਅਹੁਦਾ।
- ਧਾਰਮਿਕ/ਰਾਜਨੀਤੀ
- 13 May, 2026 01:21 PM (Asia/Kolkata)
ਅੰਮ੍ਰਿਤਸਰ, ਨਜ਼ਰਾਨਾ ਟਾਈਮਜ-ਮਾਣਯੋਗ ਪ੍ਰਧਾਨ ਸਾਹਿਬ, ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਜੀ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਫ਼ਤਰ, ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਮਾਤਾ ਗੁਜਰੀ ਕਾਲਜ ਫਤਿਹਗੜ ਸਾਹਿਬ ਤੋਂ ਸੇਵਾਮੁਕਤ ਪ੍ਰਿੰਸੀਪਲ, ਡਾ. ਕਸ਼ਮੀਰ ਸਿੰਘ ਜੀ ਨੂੰ ਅੱਜ ਬਤੌਰ ਡਿਪਟੀ ਡਾਇਰੈਕਟਰ (ਕਾਲਜਾਂ) ਵਜੋਂ ਨਿਯੁਕਤ ਕੀਤਾ ਗਿਆ। ਡਾਕਟਰ ਕਸ਼ਮੀਰ ਸਿੰਘ ਜਿਨ੍ਹਾਂ ਨੇ ਬਤੌਰ ਕਾਮਰਸ ਵਿਭਾਗ ਵਿਖੇ ਲੈਕਚਰਾਰ ਦੀਆਂ ਸੇਵਾਵਾਂ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ 1992 ਤੋਂ ਸ਼ੁਰੂ ਕੀਤੀਆਂ।
ਆਪ ਨੇ ਆਪਣੀਆਂ ਸੇਵਾਵਾਂ ਦੌਰਾਨ 2007 ਵਿੱਚ ਅਕਾਊਂਟਿੰਗ ਅਤੇ ਫਾਇਨੈਂਸ ਵਿੱਚ ਡਾਕਟਰੇਟ ਦੀ ਡਿਗਰੀ ਹਾਸਿਲ ਕੀਤੀ।
ਆਪ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਅਹਿਮ ਅਹੁਦਿਆਂ ਉੱਪਰ ਸੇਵਾਵਾਂ ਨਿਭਾਈਆਂ ਹਨ। ਆਪ ਬਤੌਰ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣ ਦੇ ਨਾਲ -ਨਾਲ ਡਾਕਟਰ ਕਸ਼ਮੀਰ ਸਿੰਘ ਜੀ ਵੱਲੋਂ ਨੌ ਕਿਤਾਬਾਂ ਵੀ ਲਿਖੀਆਂ ਗਈਆਂ ਹਨ ਜੋ ਕਿ ਭਾਰਤ ਦੀਆਂ ਨਾਮਵਰ ਪਬਲਿਸ਼ਰਾਂ ਵੱਲੋਂ ਛਾਪੀਆਂ ਗਈਆਂ ਹਨ। ਆਪ ਦੇ ਕਰੀਬ 15 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਖੋਜ ਪੱਤਰ ਛਪ ਚੁੱਕੇ ਹਨ। ਆਪ ਵੱਲੋਂ ਬਹੁਤ ਸਾਰੇ ਅੰਤਰਰਾਸ਼ਟਰੀ ਸੈਮੀਨਾਰ ਅਤੇ ਕਾਨਫਰੰਸ ਵਿਚ ਪਰਚੇ ਪੜ੍ਹੇ ਗਏ ਹਨ। ਡਾਕਟਰ ਸਾਹਿਬ ਦੀ ਰਹਿਨੁਮਾਈ ਹੇਠ ਉਹਨਾਂ ਦੇ ਪੰਜ ਵਿਦਿਆਰਥੀਆਂ ਵੱਲੋਂ ਪੀਐਚਡੀ ਪੂਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਡਾਕਟਰ ਕਸ਼ਮੀਰ ਸਿੰਘ, ਨੈਕ ਪੀਅਰ ਟੀਮ ਬੰਗਲੌਰ, ਯੂਜੀਸੀ ਆਟੋਨੌਮਸ ਕਾਲਜ ਪੀਅਰ ਟੀਮ, ਨਿਊ ਦਿੱਲੀ ਦੇ ਮੈਂਬਰ ਵੱਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਇੰਡੀਅਨ ਕਮਰਸ ਐਸੋਸੀਏਸ਼ਨ ਅਤੇ ਆਲ ਇੰਡੀਆ ਅਕਾਊਂਟਿੰਗ ਐਸੋਸੀਏਸ਼ਨ ਦੇ ਲਾਈਫ ਮੈਂਬਰ ਹਨ।
ਅੱਜ ਉਨ੍ਹਾਂ ਦੀ ਨਿਯੁਕਤੀ ਮੌਕੇ ਸਕੱਤਰ ਵਿੱਦਿਆ ਅਤੇ ਦਫ਼ਤਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਸੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਪ੍ਰਿੰਸੀਪਲ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਕਰਮਬੀਰ ਸਿੰਘ, ਡਾ. ਨਰਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਜਸਪਾਲ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਬਲਜੀਤ ਸਿੰਘ, ਡਾ. ਰੁਪਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਸਿੰਘ ਉੱਪਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Leave a Reply