ਇੰਗਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ,ਇਲਾਕੇ ਵਿੱਚ ਸੋਗ ਦੀ ਲਹਿਰ
- ਅੰਤਰਰਾਸ਼ਟਰੀ
- 03 Jun, 2026 03:28 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਜੂਨ
ਪਿੰਡ ਸਰਹਾਲੀ ਕਲਾਂ ਨਾਲ ਸੰਬੰਧਿਤ 34 ਸਾਲਾ ਪੰਜਾਬੀ ਨੌਜਵਾਨ ਹਰਿੰਦਰ ਸਿੰਘ ਹਿੰਦਾ ਪੁੱਤਰ ਅਮਰਜੀਤ ਸਿੰਘ ਸੰਧੂ ਦੀ ਇੰਗਲੈਂਡ ਵਿੱਚ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਹਰਿੰਦਰ ਸਿੰਘ ਪਿਛਲੇ ਕਰੀਬ ਛੇ ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਵਿੱਚ ਰਹਿ ਰਿਹਾ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਹਰਿੰਦਰ ਸਿੰਘ ਦੀ ਅਚਾਨਕ ਮੌਤ ਦੀ ਸੂਚਨਾ ਮਿਲੀ,ਜਿਸ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਇਸ ਮੰਦਭਾਗੀ ਘਟਨਾ ਕਾਰਨ ਪਿੰਡ ਸਰਹਾਲੀ ਕਲਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਮ੍ਰਿਤਕ ਹਰਿੰਦਰ ਸਿੰਘ, ਸੀਨੀਅਰ ਯੂਥ ਅਕਾਲੀ ਆਗੂ ਅੰਗਰੇਜ ਸਿੰਘ ਸ਼ੇਰਦਿਲ ਦੇ ਚਾਚੇ ਦਾ ਪੁੱਤਰ ਸੀ।ਇਸ ਦੁੱਖਦਾਈ ਘਟਨਾ ਕਾਰਨ ਅੰਗਰੇਜ ਸਿੰਘ ਸ਼ੇਰਦਿਲ ਅਤੇ ਸਮੁੱਚਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ।ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਪਾਸੋਂ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਪਰਿਵਾਰ ਅਤੇ ਸਾਕ-ਸੰਬੰਧੀ ਉਸਦੇ ਆਖ਼ਰੀ ਦਰਸ਼ਨ ਕਰ ਸਕਣ।
ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ,ਹਲਕਾ ਤਰਨਤਾਰਨ ਦੇ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਪੱਤਰਕਾਰ ਰਾਕੇਸ਼ ਨਈਅਰ ਚੋਹਲਾ ਸਾਹਿਬ,ਸਿਕੰਦਰ ਸਿੰਘ ਵਰਾਣਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਸੋਨੂੰ ਸਰਪੰਚ ਕਿਰਤੋਵਾਲ, ਮਨਜੀਤ ਸਿੰਘ ਪੱਖੋਪੁਰ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸਾਰਜ ਸਿੰਘ ਧੁੰਨ ਢਾਏ ਵਾਲਾ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਗੁਰਮੇਲ ਸਿੰਘ ਫੌਜੀ, ਮੁਹੱਬਤ ਪਾਲ ਸਿੰਘ ਅਤੇ ਸੁਨੀਲ ਕੁਮਾਰ ਸਮੇਤ ਹੋਰਨਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
Leave a Reply