ਪਾਕਿਸਤਾਨ ਵੱਲੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ ਸਣੇ 15 ਥਾਵਾਂ "ਤੇ ਹਮਲੇ
- ਰਾਜਨੀਤੀ
- 08 May, 2025 03:10 PM (Asia/Kolkata)
ਚੰਡੀਗੜ੍ਹ/ਜਲੰਧਰ : ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ "ਤੇ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਬੀਤੇ ਦੇਰ ਰਾਤ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ, ਫਲੋਡੀ, ਭੁੱਜ, ਉਤਾਰਲਾਈ ਵਿਚ ਹਮਲੇ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਜਾਣਕਾਰੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ ਸਨ,ਜਿਨ੍ਹਾਂ ਨੂੰ ਭਾਰਤ ਨੇ ਅਸਫਲ ਕਰ ਦਿੱਤਾ ਹੈ। ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿਚ ਹੀ ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਨਸ਼ਟ ਕਰ ਦਿੱਤੀਆਂ ਗਈਆਂ।
Leave a Reply