ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਜਾਮਾਰਾਏ ਦੇ ਅਕਾਲੀ ਵਰਕਰਾਂ ਨਾਲ਼ ਕੀਤੀ ਮੁਲਾਕਾਤ

ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਜਾਮਾਰਾਏ ਦੇ ਅਕਾਲੀ ਵਰਕਰਾਂ ਨਾਲ਼ ਕੀਤੀ ਮੁਲਾਕਾਤ

ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਅਹਿਮ ਵਿਚਾਰਾਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,3 ਅਗਸਤ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਜਾਮਾਰਾਏ ਵਿਖੇ ਅਕਾਲੀ ਆਗੂ ਜੈਮਲ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ।ਮੁਲਾਕਾਤ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ,ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਹਰ ਵਰਗ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਤਿਆਰੀ ਸ਼ੁਰੂ ਕਰਨ।

ਪਾਰਟੀ ਦਾ ਹਰ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਵਰਕਰਾਂ ਦੀ ਏਕਤਾ,ਮਿਹਨਤ ਅਤੇ ਸਮਰਪਣ ਸਦਕਾ ਹਲਕਾ ਸ੍ਰੀ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਦਰਸ਼ਨ ਸਿੰਘ, ਐਡੀਸ਼ਨਲ ਮੈਨੇਜਰ ਨਿਰਮਲ ਸਿੰਘ,ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ,ਰਸ਼ਪਾਲ ਸਿੰਘ, ਅਵਤਾਰ ਸਿੰਘ,ਮੇਜਰ ਸਿੰਘ,ਸਾਭ ਸਿੰਘ,ਸੁਰਮੁਖ ਸਿੰਘ, ਲਖਵਿੰਦਰ ਸਿੰਘ,ਪ੍ਰਤਾਪ ਸਿੰਘ,ਰੇਸ਼ਮ ਸਿੰਘ ਭਲਵਾਨ,ਭਾਗ ਸਿੰਘ, ਗੁਰਲਾਭ ਸਿੰਘ ਸਾਬਕਾ ਸਰਪੰਚ ਸ਼ਹਾਬਪੁਰ,ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸਰਪੰਚ ਜੰਗਸ਼ੇਰ ਸਿੰਘ ਟੋਨੀ, ਹਰਪਾਲ ਸਿੰਘ ਸਾਬਕਾ ਸਰਪੰਚ ਕੱਦ ਗਿੱਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਭੁੱਲਰ ਸਮੇਤ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.