ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਗੁਰਮਤਿ ਸਿੱਖਲਾਈ ਕੈਂਪ 4 ਅਗਸਤ ਤੋਂ 17 ਅਗਸਤ ਤੱਕ
- ਅੰਤਰਰਾਸ਼ਟਰੀ
- (Asia/Kolkata)
ਇਟਲੀ/ ਫੌਂਤਾਨੈਲੇ 31 ਜੁਲਾਈ , ਨਜ਼ਰਾਨਾ ਟਾਈਮਜ ਬਿਊਰੋ
ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ.ਜਸਵੰਤ ਸਿੰਘ ਅਤੇ ਸ.ਕੁਲਵੰਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਗੁਰਮਤਿ ਅਤੇ ਪੰਜਾਬੀ ਦੀਆਂ ਗੁਰਬਾਣੀ ਸੰਥਿਆਂ, ਕੀਰਤਨ, ਅਤੇ ਦਸਤਾਰਾਂ ਸਜਾਉਣ ਦੀ ਸਿੱਖਿਆ ਵੀ ਦਿਤੀ ਜਾਵੇਗੀ। ਕੈਂਪ ਵਿਚ ਗੁਣਾਂ ਨਾਲ ਸਾਂਝ ਪਾਉਣ ਲਈ ਆਪ ਆਓ ਤੇ ਆਪਣੇ ਬੱਚਿਆਂ ਨੂੰ ਨਾਲ ਲਿਆਓ।
ਗੁਰਮਤਿ ਸਿੱਖਲਾਈ ਜਮਾਤਾਂ ਸਵੇਰੇ 9 ਵਜੇ ਤੋ ਸ਼ਾਮ ਤਕ ਲਗਣ ਗੀਆ । ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਅਤੇ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਦਵਿੰਦਰ ਸਿੰਘ ਸਭਰਾ ਗੁਰਮਤਿ ਦੀਆ ਤੇ ਗੁਰਬਾਣੀ ਦੀਆ ਕਲਾਸਾਂ ਲਗਾਉਣ ਦੀਆ ਸੇਵਾਵਾਂ ਨਿਭਾਉਣਗੇ। ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਅਤੇ ਵੱਡਿਆਂ ਦੀ ਗੁਰਮਤਿ ਪ੍ਰੀਖਿਆ ਵੀ ਲਈ ਜਾਵੇਗੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਅਤੇ ਕੈਂਪ ਵਿਚ ਹਿਸਾ ਲੈਣ ਵਾਲੇ ਅਤੇ ਕੈਂਪ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀਰਾਂ ਅਤੇ ਭੈਣਾਂ ਦਾ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਜਾਵੇਗਾ। ਕੈਂਪ ਵਿਚ ਪੰਜਾਬੀ ਪ੍ਰਸ਼ਨ ਮੰਚ ਮੁਕਾਬਲੇ ਵੀ ਕਰਵਾਏ ਜਾਣਗੇ।
Leave a Reply