ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਇਤਰਾਜ਼ ਪੰਜਾਬ ਸਰਕਾਰ ਨੂੰ ਭੇਜੇ
- ਧਾਰਮਿਕ/ਰਾਜਨੀਤੀ
- 04 Jul, 2026 02:03 PM (Asia/Kolkata)
ਸ੍ਰੀ ਅੰਮ੍ਰਿਤਸਰ, 4 ਜੁਲਾਈ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ - ਪੰਜਾਬ ਸਰਕਾਰ ਵੱਲੋਂ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਗੈਰ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ ਅੱਜ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜ ਦਿੱਤੇ ਗਏ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਲਈ ਇਤਰਾਜ਼ ਅਤੇ ਅਹਿਮ ਨੁਕਤਿਆਂ ਦਾ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲਾਂ ਉੱਤੇ ਅੱਜ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੱਤਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਰਜਿਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ।
Leave a Reply