ਬਲੌਂਗੀ ਨਿਵਾਸੀ 20 ਤੋਂ ਵੀ ਵੱਧ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ...

ਬਲੌਂਗੀ ਨਿਵਾਸੀ 20 ਤੋਂ ਵੀ ਵੱਧ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ...

ਆਮ ਆਦਮੀ ਪਾਰਟੀ ਦੇ ਹਰ ਨੁਮਾਇੰਦੇ ਦਾ ਮਕਸਦ ਸਿਰਫ ਅਤੇ ਸਿਰਫ ਲੋਕਾਂ ਦੇ ਕੰਮ ਕਰਨਾ : ਵਿਧਾਇਕ ਕੁਲਵੰਤ ਸਿੰਘ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੇ ਹਰ ਵਰਕਰ, ਸਮਰਥਕ ਅਤੇ ਚੁਣੇ ਹੋਏ ਹਰ ਨੁਮਾਇੰਦੇ ਦਾ ਫਰਜ਼ ਅਤੇ ਮਕਸਦ ਸਿਰਫ ਅਤੇ ਸਿਰਫ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨਾ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਲੋਕਾਂ ਦੀ ਸੰਤੁਸ਼ਟੀ ਹੀ ਸਾਡੇ ਲਈ ਖੁਸ਼ੀ ਵਾਲੀ ਗੱਲ ਹੁੰਦੀ ਹੈ। ਇਹ ਗੱਲ ਮੋਹਾਲੀ ਤੋਂ ਵਿਧਾਇਕ - ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਬਿਲੋਂਗੀ ਨਿਵਾਸੀ 20 ਤੋਂ ਵੀ ਵੱਧ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਸਬੰਧੀ ਰੱਖੇ ਗਏ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਅੱਜ ਬਲੌਂਗੀ ਤੋਂ ਸਾਬਕਾ ਮੈਂਬਰ ਪੰਚਾਇਤ- ਲਾਲ ਬਹਾਦਰ, ਦਲੀਪ ਕੁਮਾਰ ਬਲੌਂਗੀ, ਬੁੱਧਰਾਮ ਵਰਮਾ ਤੇ ਆਧਾਰਿਤ ਟੀਮ ਦੇ ਵੱਲੋਂ ਬਲੌਂਗੀ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜਬੂਤ ਕਰਨ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਦੀ ਥੋੜੀ ਦੇਰ ਪਹਿਲਾਂ ਹੀ ਲਾਲ ਬਹਾਦਰ ਮੈਂਬਰ ਪੰਚਾਇਤ ਅਤੇ ਹੋਰਨਾਂ ਨਾਲ ਗੱਲ ਹੋ ਰਹੀ ਸੀ ਤੇ ਇਹਨਾਂ ਸਭਨਾਂ ਵੱਲੋਂ ਇਹ ਸਪਸ਼ਟ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਅਤੇ ਲਗਾਤਾਰ ਕੀਤੇ ਜਾ ਰਹੇ ਕੰਮਾਂ ਦੇ ਚਲਦਿਆਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੈਂ ਇਹਨਾਂ ਸਭਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਸਵਾਗਤ ਕਰਦਾ ਹਾਂ ਅੱਜ ਜਿਹੜੇ 20 ਤੋਂ ਵੀ ਵੱਧ ਪਰਿਵਾਰ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣੇ ਹਨ। ਉਹਨਾਂ ਨੂੰ ਇਹ ਯਕੀਨ ਦਵਾਉਂਦਾ ਹਾਂ ਕਿ ਉਹਨਾਂ ਦਾ ਮਾਨ- ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਬਲੌਂਗੀ ਵਿੱਚ ਸੀਵਰੇਜ ਦੇ ਕੰਮ ਸਬੰਧੀ ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਸੋਮਵਾਰ ਨੂੰ ਵਿਸਥਾਰ ਵਿੱਚ ਜਾਣਕਾਰੀ ਦੇਣਗੇ ਅਤੇ ਜਲਦੀ ਹੀ ਸੀਵਰੇਜ, ਵਾਟਰ ਸਪਲਾਈ, ਸੜਕਾਂ ਅਤੇ ਸਟਰੀਟ ਲਾਈਟ ਲਾਈਟਸ ਦਾ ਕੰਮ ਵੀ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਉਹਨਾਂ ਵਿਧਾਇਕ ਦੀ ਚੋਣ ਲੜੀ ਸੀ, ਤਾਂ ਬਲੌਂਗੀ ਵਿਚਲੇ 13 ਬੂਥਾਂ ਤੋਂ 12 ਬੂਥਾਂ ਦੇ ਵਿੱਚੋਂ ਸਿਰਫ ਇੱਕ ਹੀ ਵਿਰੋਧੀ ਪਾਰਟੀ ਦੇ ਹਿੱਸੇ ਆਇਆ ਸੀ, ਜਦ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਮੈਂ ਇਹ ਸਭਨਾਂ ਨੂੰ ਵਿਸ਼ਵਾਸ ਦਵਾਵਾਂਗਾ ਕਿ ਬਲੌਂਗੀ ਵਿੱਚੋਂ ਵੀ 13 ਤੇ 13 ਬੂਥਾਂ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੀ ਜਿੱਤ ਦਰਜ ਕਰੇਗਾ। ਉਹਨਾਂ ਕਿਹਾ ਕਿ ਬਿਲੋਂਗੀ ਵਿੱਚ ਪਹਿਲਾਂ ਹੀ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਮੈਡੀਕਲ ਜਾਂਚ ਕਰਵਾਉਂਦੇ ਹਨ। ਉਹਨਾਂ ਨੂੰ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਦਵਾਈਆਂ ਅਤੇ ਜਰੂਰੀ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ 10 ਲੱਖ ਰੁਪਏ ਦਾ ਸਿਹਤ ਬੀਮਾ ਤੋਂ ਇਲਾਵਾ ਵਿਦਿਆ ਦੇ ਖੇਤਰ ਵਿੱਚ ਵੀ ਅਧਿਆਪਕ ਵਰਗ ਅਤੇ ਲੋੜੀਂਦੇ ਸਟਾਫ ਦੀ ਪੂਰਤੀ ਕੀਤੀ ਜਾ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਸਕੂਲਾਂ ਦੇ ਵਿੱਚ ਐਲ.ਈ.ਡੀ. ਵੀ ਲਗਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਬੋਲਣ ਲਈ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਭਨਾ ਵਰਗਾਂ ਦੇ ਲਈ ਕੁਝ ਨਾ ਕੁਝ ਜਰੂਰ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਤੇ ਵੀ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲੈ ਕੇ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਾ ਮੋਹਾਲੀ ਪ੍ਰਧਾਨ ਅਤੇ ਚੇਅਰਪਰਸਨ ਜ਼ਿਲਾ ਯੋਜਨਾ ਬੋਰਡ ਮੋਹਾਲੀ ਇੰਜੀਨੀਅਰ ਪ੍ਰਭਜੋਤ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਮੋਹਾਲੀ ਕਾਰਪਰੇਸ਼ਨ ਦੇ ਸੀਨੀ. ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਤਨਾਮ ਸਿੰਘ ਸਰਪੰਚ, ਵਿੱਕੀ ਬਲੌਂਗੀ, ਲਾਲ ਬਹਾਦਰ ਸਾਬਕਾ ਮੈਂਬਰ ਪੰਚਾਇਤ ਬਲੋਂਗੀ, ਦਲੀਪ ਕੁਮਾਰ ਬਲੌਂਗੀ, ਸੁਨੀਲ ਕੁਮਾਰ, ਅਰਵਿੰਦ ਕੁਮਾਰ, ਅੰਕੁਰ ਮਲੰਗੀ, ਦਰਮਿੰਦਰ ਕੁਮਾਰ, ਅੰਕਿਤ, ਸ਼ਿਵਮ, ਸੁਮਿਤ, ਦੀਪਕ ਕੁਮਾਰ, ਜੈ ਕਰਨ, ਰਾਮ ਕੁਮਾਰ, ਅਮਿਤ ਕੁਮਾਰ, ਚੰਦਨ ਕੁਮਾਰ, ਵਿਕਾਸ ਕੁਮਾਰ, ਚਰਨਜੀਤ ਸਿੰਘ, ਪੰਕਜ ਕੁਮਾਰ, ਮਨੀ, ਰਾਜੇਸ਼ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.