ਪੰਜਾਬ ਚ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਕਾਬੂ ਪਾਉਣ ਲਈ ਸਖ਼ਤ ਕਾਨੂੰਨ ਦੇ ਨਾਲ ਸਿਆਸੀ ਇੱਛਾ ਸ਼ਕਤੀ ਦੀ ਵੀ ਲੋੜ-ਮਲਵਿੰਦਰ ਸਿੰਘ ਚਾਹਲ

ਪੰਜਾਬ ਚ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਕਾਬੂ ਪਾਉਣ ਲਈ ਸਖ਼ਤ ਕਾਨੂੰਨ ਦੇ ਨਾਲ ਸਿਆਸੀ ਇੱਛਾ ਸ਼ਕਤੀ ਦੀ ਵੀ ਲੋੜ-ਮਲਵਿੰਦਰ ਸਿੰਘ ਚਾਹਲ

ਕਿਹਾ-ਪੰਜਾਬ ਚ ਨਿੱਤ ਦਿਨ ਵੱਧ ਰਹੀਆਂ ਹਨ ਅਪਰਾਧਿਕ ਘਟਨਾਵਾਂ ਚਿੰਤਾਜਨਕ 

ਕਪੂਰਥਲਾ 11 ਨਵੰਬਰ ਗੌਰਵ ਮੜੀਆ 

ਵਿਰਾਸਤੀ ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਮਨਾ ਰਹੇ 27 ਸਾਲਾ ਮਨੀ ਪਹਿਲਵਾਨ ਦੇ ਸ਼ਰੇਆਮ ਕਤਲ ਦੀ ਸਖਤ ਨਿੰਦਾ ਕਰਦਿਆਂ ਕਪੂਰਥਲਾ ਹਲਕੇ ਤੋਂ ਅਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ(ਮੰਮੂ ਚਾਹਲ)ਨੇ ਕਿਹਾ ਇਹ ਕਤਲ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਕਿੰਨੀ ਚਿੰਤਾਜਨਕ ਹੋ ਚੁੱਕੀ ਹੈ।ਉਨ੍ਹਾਂਨੇ ਕਿਹਾ ਕਿ ਮਨੀ ਪਹਿਲਵਾਨ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਪਲਾਂ ਵਿੱਚ ਮਾਤਮ ਵਿੱਚ ਬਦਲ ਦੇਣ ਵਾਲੀ ਇਹ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।ਇਸ ਦੁੱਖ ਦੀ ਘੜੀ ਵਿੱਚ ਮੰਮੂ ਚਾਹਲ ਨੇ ਮਨੀ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਦੋਸ਼ੀਆਂ ਖਿਲਾਫ ਤੁਰੰਤ ਤੇ ਸਖ਼ਤ;ਸਖ਼ਤ ਕਾਰਵਾਈ ਦੀ ਮੰਗ ਕੀਤੀ। 

ਮੰਮੂ ਚਾਹਲ ਨੇ ਅੱਗੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਹੱਥੋਂ ਨਿਕਲਦੀ ਨਜ਼ਰ ਆ ਰਹੀ ਹੈ।ਆਮ ਆਦਮੀ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਦਿਨੋਂ-ਦਿਨ ਵਧਦੀ ਜਾ ਰਹੀ ਹੈ ਕਿਉਂਕਿ ਆਏ ਦਿਨ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਇਹ ਸਭ ਕੁਝ ਪੰਜਾਬ ਦੀ ਭੋਲੇ-ਭਾਲੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੱਥੋਂ ਪੰਜਾਬ ਦੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਨੂੰ ਵਧਾ ਰਿਹਾ ਹੈ,ਜਿਸ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਨਾ ਤਾਂ ਦਿਲਚਸਪੀ ਦਿਖਾਈ ਹੈ ਅਤੇ ਨਾ ਹੀ ਲੋੜੀਂਦੀ ਸਿਆਸੀ ਇੱਛਾ ਸ਼ਕਤੀ ਦਿਖਾਈ ਹੈ।ਉਨ੍ਹਾਂਨੇ ਕਿਹਾ ਕਿ ਪੂਰੇ ਸੂਬੇ ਵਿੱਚ ਕਾਨੂੰਨੀ ਵਿਵਸਥਾ ਖ਼ਤਮ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿੱਚ ਕਈ ਕਮੀਆਂ ਹਨ।ਉਨ੍ਹਾਂਨੇ ਸੱਤਾਧਾਰੀ ਸਰਕਾਰ ਦੀ ਕਾਰਗੁਜ਼ਾਰੀ ਤੇ ਤਿੱਖੇ ਨਿਸ਼ਾਨੇ ਸਾਧੇ ਹਨ।ਉਨ੍ਹਾਂਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਆਮ ਸ਼ਹਿਰੀ ਤੇ ਪਿੰਡਾਂ 'ਚ ਬੈਠਾ ਕਿਸਾਨ-ਮਜ਼ਦੂਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ,ਜਦਕਿ ਸਰਕਾਰ ਮਹਿਜ਼ ਬਿਆਨਬਾਜ਼ੀ ਤੇ ਦਾਅਵਿਆਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ।ਉਨ੍ਹਾਂਨੇ ਤੰਜ ਕੱਸਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਸੋਸ਼ਲ ਮੀਡੀਆ ਤੇ ਫੋਟੋਆਂ ਖਿਚਵਾਉਣ ਤੱਕ ਸੀਮਤ ਹੋ ਕੇ ਰਹਿ ਗਈ ਹੈ।ਜ਼ਮੀਨੀ ਹਕੀਕਤ ਇਹ ਹੈ ਕਿ ਗਲੀਆਂ-ਮੁਹੱਲਿਆਂ ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਸਾਡੇ ਨੌਜਵਾਨਾਂ ਦੀ ਜਵਾਨੀ ਰੋਲ਼ੀ ਜਾ ਰਹੀ ਹੈ।ਉਨ੍ਹਾਂ ਕਿਹਾ,ਜੇਕਰ ਸਿਰਫ਼ ਦਾਅਵਿਆਂ ਨਾਲ ਹੀ ਨਸ਼ਾ ਖ਼ਤਮ ਹੁੰਦਾ ਤਾਂ ਅੱਜ ਪੰਜਾਬ ਦੇ ਘਰਾਂ ਚ ਵੈਣ ਨਾ ਪੈ ਰਹੇ ਹੁੰਦੇ।ਸਰਕਾਰ ਜ਼ਮੀਨ ਤੇ ਉੱਤਰ ਕੇ ਦੇਖੇ ਕਿ ਨਸ਼ਾ ਤਸਕਰਾਂ ਦੇ ਹੌਸਲੇ ਕਿੰਨੇ ਬੁਲੰਦ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.