ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਫੂਕਿਆ 'ਆਪ' ਸਰਕਾਰ ਦਾ ਪੁਤਲਾ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਫੂਕਿਆ 'ਆਪ' ਸਰਕਾਰ ਦਾ ਪੁਤਲਾ

ਮਾਮਲਾ ਭਾਜਪਾ ਦਫਤਰ ਤਰਨਤਾਰਨ 'ਚ ਗੁੰਡਾ ਅਨਸਰਾਂ ਦਾ ਹਮਲਾ

ਰਾਕੇਸ਼ ਨਈਅਰ ਚੋਹਲਾ 
ਤਰਨਤਾਰਨ,12 ਮਈ 

ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਉੱਤੇ ਹੋਏ ਜਾਨਲੇਵਾ ਹਮਲੇ ਅਤੇ ਗੁੰਡਾਗਰਦੀ ਦੀ ਘਟਨਾ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸ.ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਭਾਜਪਾ ਆਗੂਆਂ ਵੱਲੋਂ ਤਰਨ ਤਾਰਨ-ਅੰਮ੍ਰਿਤਸਰ ਚੌਂਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸਮਰਥਕ ਮੌਜੂਦ ਰਹੇ,ਜਿਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀ ਨਾਕਾਮ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਪ੍ਰਗਟ ਕੀਤਾ।ਰੋਸ ਪ੍ਰਦਰਸ਼ਨ ਦੌਰਾਨ 'ਭਗਵੰਤ ਮਾਨ ਸਰਕਾਰ ਮੁਰਦਾਬਾਦ', 'ਗੁੰਡਾਗਰਦੀ ਬੰਦ ਕਰੋ', 'ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਕਰੋ' ਵਰਗੇ ਨਾਅਰੇ ਲਗਾਏ ਗਏ। ਕੇਂਦਰੀ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਗੁੰਡਾ ਅਨਸਰ ਬੇਖ਼ੌਫ਼ ਹੋ ਕੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਫ਼ਤਰ ‘ਤੇ ਕੀਤਾ ਗਿਆ ਹਮਲਾ ਸਿਰਫ਼ ਇੱਕ ਰਾਜਨੀਤਿਕ ਪਾਰਟੀ ‘ਤੇ ਹਮਲਾ ਨਹੀਂ, ਸਗੋਂ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਰਾਜਨੀਤਿਕ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਦਾ ਕੋਈ ਵੀ ਵਰਕਰ ਡਰਨ ਵਾਲਾ ਨਹੀਂ।ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦਾ ਨਿਸ਼ਾਨਾ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਜੀਤ ਸਿੰਘ ਸੰਧੂ ਅਤੇ ਹੋਰ ਭਾਜਪਾ ਆਗੂ ਸਨ,ਪਰ ਪ੍ਰਮਾਤਮਾ ਦੀ ਕਿਰਪਾ ਨਾਲ ਵੱਡਾ ਹਾਦਸਾ ਹੋਣ ਤੋਂ ਬਚ ਗਿਆ।ਕੇਂਦਰੀ ਰਾਜ ਮੰਤਰੀ ਬਿੱਟੂ ਨੇ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦੇ ਦਫ਼ਤਰ ਵੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਆਸਾਨੀ ਨਾਲ ਲਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨੋ-ਦਿਨ ਵਧ ਰਹੀ ਗੁੰਡਾਗਰਦੀ, ਲੁੱਟਾਂ-ਖੋਹਾਂ ਅਤੇ ਗੈਂਗਸਟਰਵਾਦ ਨੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵਰਕਰ ਹਮੇਸ਼ਾਂ ਲੋਕਤੰਤਰ ਅਤੇ ਦੇਸ਼ ਦੀ ਏਕਤਾ ਲਈ ਲੜਦੇ ਰਹੇ ਹਨ ਅਤੇ ਅੱਗੇ ਵੀ ਡਟ ਕੇ ਖੜ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਕਰਕੇ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਦੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਜੇਕਰ ਦਿਨ ਦਿਹਾੜੇ ਰਾਜਨੀਤਿਕ ਦਫ਼ਤਰਾਂ ਉੱਤੇ ਹਮਲੇ ਹੋ ਸਕਦੇ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਹਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਸਾਜ਼ਿਸ਼ ਦੇ ਪਿੱਛੇ ਜਿਹੜੇ ਵੀ ਲੋਕ ਹਨ, ਉਨ੍ਹਾਂ ਨੂੰ ਬੇਨਕਾਬ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਨਾ ਹੋਈ ਤਾਂ ਭਾਜਪਾ ਵੱਲੋਂ ਸੂਬਾ ਪੱਧਰ ‘ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ,ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮਅੰਤ ਵਿੱਚ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਭਾਜਪਾ ਹਮੇਸ਼ਾਂ ਸੰਘਰਸ਼ ਕਰਦੀ ਰਹੇਗੀ ਅਤੇ ਕਿਸੇ ਵੀ ਗੁੰਡਾਗਰਦੀ ਜਾਂ ਧੱਕੇਸ਼ਾਹੀ ਅੱਗੇ ਕਦੇ ਝੁਕੇਗੀ ਨਹੀਂ। ਇਸ ਮੌਕ ਤੇ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ , ਮਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ,ਸਕੱਤਰ ਹਰਮਨਦੀਪ ਸਿੰਘ ਕੱਲਾ ,ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਹਰਜੀਤ ਸਿੰਘ ਕੰਗ ,ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਮਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ, ਡਾ. ਸੁਖਵੰਤ ਸਿੰਘ ਮੂਸੇ,ਕਰਮਜੀਤ ਸਿੰਘ ਗੱਗੋਬੂਹਾ , ਮੇਹਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ,ਖੁਸ਼ਪਿੰਦਰ ਸਿੰਘ,ਸੁਖਵਿੰਦਰ ਸਿੰਘ,ਵਿਜੇ ਵਿਨਾਇਕ ,ਕਾਰਜ ਸਿੰਘ ਸ਼ਾਹ,ਗੌਰਵ ਦੇਵਗਨ, ਮਲਕੀਤ ਸਿੰਘ, ਜੇਈ ਗੁਰਬਚਨ ਸਿੰਘ,ਸੁਖਦੇਵ ਸਿੰਘ ਮਾਲੂਵਾਲ , ਬਚਿੱਤਰ ਸਿੰਘ ਕਲਸੀ, ਜਸਵਿੰਦਰ ਸਿੰਘ,ਘਣਸ਼ਿਆਮ ਜੋਸ਼ੀ, ਅਮਨ ਸ਼ਰਮਾ,ਪਰਮਜੀਤ ਸਿੰਘ, ਚਰਨਜੀਤ‌ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ,ਰਾਮੇਸ਼ ਕਲਸੀ ਤੋਂ ਇਲਾਵਾ ਜਿਲੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.