ਝੰਡੇਰ ਮਹਾਂਪੁਰਖ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ

ਝੰਡੇਰ ਮਹਾਂਪੁਰਖ ਵਿਖੇ ਅਕਾਲੀ ਦਲ ਦੀ ਵਰਕਰ ਮਿਲਣੀ

13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,5 ਸਤੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਝੰਡੇਰ ਮਹਾਂਪੁਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਕੀਤੀ ਗਈ।ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ 13 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਵਰਕਰ ਮਿਲਣੀ ਦੌਰਾਨ ਪਿੰਡ ਦੇ ਵੱਖ-ਵੱਖ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ,ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ,ਸਵ. ਸਰਦਾਰ ਸ਼ਿੰਗਾਰਾ ਸਰਪੰਚ ਦੇ ਪੋਤਰੇ ਸੁਰਮੁਖ ਸਿੰਘ ਨੰਬਰਦਾਰ,ਦਲਜੀਤ ਸਿੰਘ ਵਿਰਕ,ਯੂਥ ਆਗੂ ਸੰਦੀਪ ਸਿੰਘ,ਅਮਰਜੀਤ ਸਿੰਘ,ਰਾਜਪਾਲ ਸਿੰਘ,ਰੂੜ ਸਿੰਘ, ਸੀਤਲ ਸਿੰਘ, ਬਲਵਿੰਦਰਜੀਤ ਸਿੰਘ ਟਿੱਕਾ,ਬਾਬਾ ਬਲਦੇਵ  ਸਿੰਘ,ਬਾਬਾ ਬਿੱਟੂ, ਭੁਪਿੰਦਰ ਸਿੰਘ ਮੈਂਬਰ, ਮਨਜੀਤ ਸਿੰਘ,ਜਗਦੀਸ਼ ਸਿੰਘ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ 13 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਪੂਰੀ ਤਨਦੇਹੀ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.