ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ

ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਰਾਹਤ ਕਾਰਜ ਵਿਚ ਕੀਤਾ ਸਹਿਯੋਗ ਸੰਗਤਾਂ ਕਰ ਰਹੀਆਂ ਹਨ ਵਿਸ਼ੇਸ਼ ਸਹਿਯੋਗ
ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ
ਅੰਮ੍ਰਿਤਸਰ, 3 ਅਕਤੂਬਰ ਤਾਜੀਮਨੂਰ ਕੌਰ 
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਅੱਜ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6 ਲੱਖ ਰੁਪਏ ਅਤੇ ਸ਼ਿਆਮਪੁਰ ਜੱਟਾਂ ਜ਼ਿਲ੍ਹਾ ਹਾਪੁੜ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਗਏ। ਇਸ ਮੌਕੇ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।


ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਾਨੁੱਖਤਾ ਨਾਲ ਖੜਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਪੰਜਾਬ ਵਿਚ ਆਏ ਹੜ੍ਹਾਂ ਸਮੇਂ ਵੀ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਥੇ ਲੋੜਵੰਦਾਂ ਨੂੰ ਰੋਜ਼ਮਰਾ ਦਾ ਜ਼ਰੂਰੀ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਕਿਸਾਨਾਂ ਲਈ ਪਸ਼ੂਆਂ ਦੇ ਚਾਰੇ, ਜ਼ਮੀਨਾਂ ਲਈ ਡੀਜ਼ਲ ਅਤੇ ਕਣਕ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਵੀ ਖੁਲ੍ਹਦਿਲੀ ਨਾਲ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਅੱਜ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਪੁੱਜੀਆਂ ਹਨ। ਉਨ੍ਹਾਂ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਅੱਗੇ ਆ ਕੇ ਇਨ੍ਹਾਂ ਕਾਰਜਾਂ ਵਿਚ ਹਿੱਸਾ ਪਾਉਣ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਬਾਸ ਬਾਦਸ਼ਾਹਪੁਰ ਹਰਿਆਣਾ ਤੋਂ ਸ੍ਰੀ ਦੇਸ਼ਰਾਜ ਮੋਰ, ਸ੍ਰੀ ਸੂਰਜਮੱਲ ਮੋਰ, ਸ੍ਰੀ ਵੇਂਰਿੰਦਰ ਪੰਘਾਲ, ਸ੍ਰੀ ਰਾਕੇਸ਼ ਮੋਰ, ਸ੍ਰੀ ਸੁਨੀਲ ਮੋਰ, ਸ੍ਰੀ ਵੇਦਪਾਲ ਮੋਰ, ਸ਼ਾਮਪੁਰ ਜੱਟਾਂ ਉੱਤਰ ਪ੍ਰਦੇਸ਼ ਤੋਂ ਡਾ. ਜੈਵੀਰ ਸਿੰਘ, ਮਨਦ ਸਿੰਘ, ਪ੍ਰਦੀਪ ਸਿੰਘ, ਸ਼ੌਂਕੀ ਸਿੰਘ, ਕਪਿਲ ਸਿੰਘ ਤੇ ਹੋਰ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.