ਸੰਤ ਬਾਬਾ ਸੁੱਖਾ ਸਿੰਘ ਜੀ ਦਾ ਆਸਟ੍ਰੇਲੀਆ ਫੇਰੀ ਤੋਂ ਵਾਪਸ ਪਰਤਣ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ
- ਧਾਰਮਿਕ
- 23 Jul, 2026 05:43 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਆਸਟ੍ਰੇਲੀਆ ਦੇ ਸਫਲ ਗੁਰਮਤਿ ਪ੍ਰਚਾਰ ਦੌਰੇ ਤੋਂ ਬਾਅਦ ਵਾਪਸ ਪਰਤਣ 'ਤੇ ਮਹਾਂਪੁਰਖ ਸੰਤ ਬਾਬਾ ਸੁੱਖਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਦਾ ਸਥਾਨਕ ਸੰਗਤਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖੇ ਪਹੁੰਚਣ 'ਤੇ ਸੰਗਤਾਂ ਨੇ ਬਾਬਾ ਜੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ,ਫੁੱਲਾਂ ਦੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ।
ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮਾਂ ਰਾਹੀਂ ਨਾਮ-ਬਾਣੀ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਅਤੇ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਗੁਰਸਿੱਖੀ ਜੀਵਨ ਅਤੇ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ। ਬਾਬਾ ਜੀ ਦੀਆਂ ਕਥਾ-ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਪ੍ਰਣ ਲਿਆ।
Leave a Reply