ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 30 ਨਵੰਬਰ ਦੇ ਸੰਸਦ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ...

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 30 ਨਵੰਬਰ ਦੇ ਸੰਸਦ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਕੀਤੀ ਮੰਗ...

ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ…

ਚੰਡੀਗੜ੍ਹ 27 ਨਵੰਬਰ (ਮੰਗਤ ਸਿੰਘ ਸੈਦਪੁਰ) : 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰਿਸ਼ ਪੰਜਾਬ ਦੇ ਸੀਨੀਅਰ ਆਗੂ ਅਤੇ ਦਾਖਾਂ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੇਂਦਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣੀ ਬਣਦੀ ਹੈ।ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਲੋਕਾਂ, ਪੰਜਾਬ ਦੇ ਹੱਕਾਂ ਅਤੇ ਸਿੱਖ ਕੌਮ ਨਾਲ ਸਬੰਧਤ ਅਹਿਮ ਮੁੱਦੇ ਉਠਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਖਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ ਸੀ। ਇਸ ਦੇ ਬਾਵਜੂਦ ਉਹ ਹੁਣ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਨਹੀਂ ਮਿਲਿਆ ਅਤੇ ਨਾ ਹੀ ਹਲਕੇ ਦੇ ਵਿਕਾਸ ਲਈ ਐੱਮਪੀ ਲੈਡ ਫੰਡ ਜਾਰੀ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਦਾ ਅਸਰ ਖਡੂਰ ਸਾਹਿਬ ਦੇ ਲੋਕਾਂ ਦੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੰਸਦ ਤੱਕ ਪਹੁੰਚ 'ਤੇ ਪੈ ਰਿਹਾ ਹੈ। ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਮਾਮਲੇ ਕਾਰਨ ਉਨ੍ਹਾਂ ਦੇ ਹਲਕੇ ਦੇ ਲੋਕ ਆਪਣੇ ਚੁਣੇ ਹੋਏ ਨੁਮਾਇੰਦੇ ਰਾਹੀਂ ਸੰਸਦ ਵਿੱਚ ਆਪਣੀ ਆਵਾਜ਼ ਉਠਾਉਣ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਅਨੁਸਾਰ ਲੋਕਤੰਤਰੀ ਪ੍ਰਣਾਲੀ ਵਿੱਚ ਚੁਣੇ ਹੋਏ ਨੁਮਾਇੰਦੇ ਨੂੰ ਆਪਣੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਵਿੱਚ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਐੱਨ.ਐੱਸ.ਏ. ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਰੱਖੇ ਜਾਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਆਪਣਾ ਰਵੱਈਆ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਅਤੇ ਸਿੱਖ ਕੌਮ ਦੇ ਦੇਸ਼ ਦੀ ਆਜ਼ਾਦੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਵਿੱਚ ਪਾਏ ਯੋਗਦਾਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਅੰਤ ਵਿੱਚ ਉਨ੍ਹਾਂ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਖਡੂਰ ਸਾਹਿਬ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.