ਸੂਬੇ ਦੀਆਂ ਹਜ਼ਾਰਾਂ ਮਾਵਾਂ,ਧੀਆਂ ਅਤੇ ਭੈਣਾਂ ਅੱਜ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੂੰ ਦਿਲੋਂ ਅਸੀਸਾਂ ਦੇ ਰਹੀਆਂ ਹਨ-ਚੇਅਰਮੈਨ ਲੁਬਾਣਾ

ਸੂਬੇ ਦੀਆਂ ਹਜ਼ਾਰਾਂ ਮਾਵਾਂ,ਧੀਆਂ ਅਤੇ ਭੈਣਾਂ ਅੱਜ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੂੰ ਦਿਲੋਂ ਅਸੀਸਾਂ ਦੇ ਰਹੀਆਂ ਹਨ-ਚੇਅਰਮੈਨ ਲੁਬਾਣਾ

ਕਿਹਾ-ਮਾਵਾਂ ਧੀਆਂ ਯੋਜਨਾ ਦੇ ਪੈਸੇ ਮਿਲਣ ਤੇ ਮਹਿਲਾਵਾਂ ਖੁਸ਼

ਕਪੂਰਥਲਾ 2 ਜੁਲਾਈ ਗੌਰਵ ਮੜੀਆ 
ਪੰਜਾਬ ਵਿੱਚ ਬੀਬੀਆਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਦੇ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਤੇ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਕੀਮ ਦੇ ਬੰਦ ਨਹੀਂ ਹੋਵੇਗੀ ਕਿਉਂਕਿ ਅਸੀਂ ਇਹ ਉਦੋਂ ਤੋਂ ਹੀ ਸ਼ੁਰੂ ਕੀਤੀ ਸੀ ਜਦੋਂ ਸਾਨੂੰ ਪੱਕਾ ਹੋ ਗਿਆ ਕਿ ਹੁਣ ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ।ਉਨ੍ਹਾਂਨੇ ਕਿਹਾ ਕਿ ਹੁਣ ਵਿਰੋਧੀਆਂ ਦੇ ਮੂੰਹ ਬੰਦ ਹੋ ਜਾਣਗੇ,ਜੋ ਕਹਿੰਦੇ ਸੀ ਕਿ ਇਹ ਸਕੀਮ ਲਾਗੂ ਹੋ ਹੀ ਨਹੀਂ ਸਕਦੀ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਇਨ੍ਹਾਂ ਸਕੀਮਾਂ ਲਈ ਪੈਸਾ ਇਕੱਠਾ ਕਰਨ ਵਿੱਚ ਅੜਿੱਕੇ ਲਾਉਣ ਦੀ ਕੋਸ਼ਿਸ਼ ਕੀਤੀ,ਪਰ ਆਮ ਆਦਮੀ ਪਾਰਟੀ ਨੇ ਇਹ ਕਰ ਦਿਖਾਇਆ ਹੈ।ਚੇਅਰਮੈਨ ਲੁਬਾਣਾ ਅੱਜ ਦਾ ਦਿਨ ਸਿਰਫ਼ ਪੰਜਾਬ ਦੀਆਂ ਮਹਿਲਾਵਾਂ ਲਈ ਹੀ ਨਹੀਂ,ਪੂਰੇ ਦੇਸ਼ ਲਈ ਖਾਸ ਹੈ।ਅੱਜ ਦਾ ਦਿਨ ਪੂਰੇ ਦੇਸ਼ ਲਈ ਜਾਣਨ ਦਾ ਦਿਨ ਹੈ ਕਿ ਆਮ ਆਦਮੀ ਪਾਰਟੀ ਦੋ ਵਾਅਦਾ ਕਰਦੀ ਹੈ,ਉਹ ਪੂਰਾ ਕਰਦੀ ਹੈ।ਉਨ੍ਹਾਂਨੇ ਕਿਹਾ ਇਕੱਠੀ ਤਿੰਨ ਮਹੀਨਿਆਂ ਦੀ ਰਾਸ਼ੀ ਦੇ ਹਿਸਾਬ ਨਾਲ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਕੱਠੇ 3000 ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਕੱਠੇ 4500 ਰੁਪਏ ਪਾਏ ਜਾਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ।ਚੇਅਰਮੈਨ ਲੁਬਾਣਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਮਹਿਲਾ ਸਨਮਾਨ ਰਾਸ਼ੀ ਯੋਜਨਾ ਸੂਬੇ ਦੀਆਂ ਮਾਵਾਂ,ਧੀਆਂ ਅਤੇ ਭੈਣਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ।ਉਨ੍ਹਾਂਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ,ਸਗੋਂ ਉਨ੍ਹਾਂ ਦੇ ਸਵੈ-ਸਨਮਾਨ ਅਤੇ ਆਤਮ-ਨਿਰਭਰਤਾ ਨੂੰ ਵੀ ਨਵੀਂ ਤਾਕਤ ਮਿਲੇਗੀ।ਚੇਅਰਮੈਨ ਲੁਬਾਣਾ ਨੇ ਕਿਹਾ ਕਿ ਸੂਬੇ ਦੀਆਂ ਹਜ਼ਾਰਾਂ ਮਾਵਾਂ,ਧੀਆਂ ਅਤੇ ਭੈਣਾਂ ਅੱਜ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲੋਂ ਅਸੀਸਾਂ ਦੇ ਰਹੀਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਨਹੀਂ,ਸਗੋਂ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਚੇਅਰਮੈਨ ਲੁਬਾਣਾ ਨੇ ਕਿ ਇਸ ਫੈਸਲੇ ਨਾਲ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਨੂੰ ਆਪਣੇ ਰੋਜ਼ਾਨਾ ਦੇ ਖਰਚਿਆਂ ਲਈ ਇੱਕ ਮਜ਼ਬੂਤ ਆਰਥਿਕ ਸਹਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਸਿਰਫ਼ ਵਾਅਦੇ ਨਹੀਂ,ਸਗੋਂ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਕਿਹਾ ਗਿਆ ਸੀ।ਹੁਣ ਸਰਕਾਰ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਕਰੀਬ ਛੇ ਮਹੀਨੇ ਪਹਿਲਾਂ ਹੀ ਇਹ ਆਖ਼ਰੀ ਵੱਡੀ ਗਾਰੰਟੀ ਵੀ ਪੂਰੀ ਕਰ ਦਿੱਤੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਗਿਆ ਹੈ,ਜਿੱਥੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ।