ਜਬੋਵਾਲ ਵਿਖੇ ਲੋਕ ਮਿਲਣੀ ਦੌਰਾਨ ਈ.ਟੀ.ਓ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜਬੋਵਾਲ ਵਿਖੇ ਲੋਕ ਮਿਲਣੀ ਦੌਰਾਨ  ਈ.ਟੀ.ਓ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਬੋਵਾਲ, ਰਾਣਾ ਕਾਲਾ, ਆਦਿ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ। ਕੈਬਨਿਟ ਮੰਤਰੀ ਵੱਲੋਂ ਰੱਖੇ ਗਏ ਪ੍ਰੋਗਰਾਮ ਮੌਕੇ ਜਬੋਵਾਲ ਵਿੱਚ 1 ਕਰੋੜ 70 ਲੱਖ ਦੀ ਲਾਗਤ ਨਾਲ ਬਣ ਰਹੇ ਸਟੇਡੀਅਮ ਦਾ ਮੁਆਇਨਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ।ਕਿ ਉਹ ਸਟੇਡੀਅਮ ਨੂੰ ਦੋ ਮਹੀਨੇ ਵਿੱਚ ਤਿਆਰ ਕਰਕੇ ਲੋਕਾਂ ਹਵਾਲੇ ਕੇਰਨ ਲਈ ਯਕੀਨੀ ਬਣਾਉਣ ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਭਲਾਈ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਮਹਿਲਾਵਾਂ ਨੂੰ ਮਿਲੀ ਪਹਿਲੀ ਕਿਸ਼ਤ ਨਾਲ ਖੁਸ਼ੀ ਦੀ ਲਹਿਰ ਹੈ।ਉੱਨਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸਨਮਾਨ ਨੂੰ ਹੋਰ ਮਜ਼ਬੂਤੀ ਦੇਣ ਵੱਲ ਇਹ ਇੱਕ ਪਹਿਲ ਹੈ। ਉਨ੍ਹਾਂ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਸਮੇਤ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਕੈਬਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਸੁਣ ਕੇ ਤੁਰੰਤ ਹੱਲ ਕਰਵਾਉਣਾ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਸੰਪਰਕ ਬਣਾਈ ਰੱਖਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ, ਛਨਾਖ ਸਿੰਘ, ਸਰਪੰਚ ਦਵਿੰਦਰ ਸਿੰਘ ਮਨੂੰ ਜੱਬੋਵਾਲ, ਸਰਪੰਚ ਗੁਰਮੁਖ ਸਿੰਘ ਸਰਜਾ, ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ, ਸੁਖਚੈਨ ਸਿੰਘ, ਸਰਪੰਚ ਕਸ਼ਮੀਰ ਸਿੰਘ ਰਾਏਪੁਰ, ਮੱਸਾ ਸਿੰਘ, ਜਥੇਦਾਰ ਮਾਨ ਸਿੰਘ , ਗੁਰਭਾਗ ਸਿੰਘ ਨੰਬਰਦਾਰ, ਬਿਰਰਮਜੀਤ ਸਿੰਘ ਰਾਪੁਰ ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.