ਭਲਾਈ ਵਿਭਾਗ ਵਲੋਂ ਨਵੇਂ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ
- ਰਾਜਨੀਤੀ
- (Asia/Kolkata)
ਕਪੂਰਥਲਾ 12 ਨਵੰਬਰ ਗੌਰਵ ਮੜੀਆ
ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਦਫਤਰ ਡਾ. ਬੀ. ਆਰ. ਅੰਬੇਦਕਰ ਭਵਨ ਵਿਖੇ ਸ੍ਰੀਮਤੀ ਕਮਲਜੀਤ ਰਾਜੂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੇ ਰਾਹੀਂ ਵੱਖ-ਵੱਖ ਭਲਾਈ ਬੋਰਡਾਂ ਵਿੱਚ ਨਵੇਂ ਜ਼ਿਲ੍ਹਾ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਲਈ ਇੱਕ ਸਮਾਗਮ ਦਾ ਆਯੋਜਨ ਮਿਤੀ 11.11.2026 ਨੂੰ ਕੀਤਾ ਗਿਆ, ਜਿਸ ਵਿੱਚ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ, ਡਾਇਰੈਕਟਰ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ, ਐਸ.ਏ.ਐਸ ਨਗਰ ਅਤੇ ਪ੍ਰਸਿੱਧ ਸਮਾਜ ਸੇਵਕ ਡਾ.ਐਚ.ਐਸ. ਬਾਵਾ ਚੇਅਰਮੈਨ ਅਜੀਤ ਨਗਰ ਵੈਲਫੇਅਰ ਸੁਸਾਇਟੀ ਕਪੂਰਥਲਾ ਵਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਨਵਜੀਤ ਸਿੰਘ ਰਾਜੂ ਅਤੇ ਡਾ. ਸੈਮੁਅਲ ਮਸੀਹ ਸਮੇਤ ਵੱਖ-ਵੱਖ ਭਲਾਈ ਬੋਰਡਾਂ ਦੇ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਿਸ ਵਿੱਚ ਅਗਰਵਾਲ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਬਾਜ਼ੀਗਰ ਅਤੇ ਟਪਰੀਵਾਸ ਵੈਲਫੇਅਰ ਬੋਰਡ, ਗੁੱਜਰ ਵੈਲਫੇਅਰ ਬੋਰਡ, ਕੰਬੋਜ਼ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਰਾਏ ਸਿੱਖ ਵੈਲਫੇਅਰ ਬੋਰਡ, ਸੈਣ ਸਮਾਜ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਵਿਮੁਕਤ ਜਾਤੀ ਵੈਲਫੇਅਰ ਬੋਰਡ, ਬ੍ਰਾਹਮਣ ਵੈਲਫੇਅਰ ਬੋਰਡ, ਮਸੀਹ ਵੈਲਫੇਅਰ ਬੋਰਡ, ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ, ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਤੇ ਸ੍ਰੀ ਰਣਜੀਤ ਸਿੰਘ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਪੂਰਥਲਾ, ਵਿਕਰਮਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ। ਇਨ੍ਹਾਂ ਚੁਣੇ ਗਏ ਚੇਅਰਮੈਨਾਂ ਦੀ ਨਿਯੁਕਤੀ ਉਪਰ ਡਾਇਰੈਕਟਰ ਵੱਲੋਂ ਸ਼ੁਭ ਇੱਛਾਵਾਂ ਅਤੇ ਸਮਾਜ ਲਈ ਉਹਨਾਂ ਦੇ ਵਡਮੁੱਲੇ ਯੋਗਦਾਨ ਦਾ ਸਿਹਰਾ ਕਰਾਰ ਦਿੱਤਾ ਗਿਆ।
Leave a Reply