ਕੇਂਦਰੀ ਮੰਤਰੀ ਭਾਗਿਆਰਥ ਚੌਧਰੀ ਅਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ

ਕੇਂਦਰੀ ਮੰਤਰੀ ਭਾਗਿਆਰਥ ਚੌਧਰੀ ਅਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ

ਭਾਜਪਾ ਸਰਕਾਰ ਇਸ ਮੁਸ਼ਕਲ ਦੀ ਘੜੀ ਕਿਸਾਨਾਂ ਨਾਲ ਚਟਾਨ ਵਾਂਗ ਖੜੀ-ਚੌਧਰੀ,ਸੰਧੂ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,15 ਸਤੰਬਰ

ਪਿਛਲੇ ਕਾਫੀ ਦਿਨਾਂ ਤੋਂ ਕੁਦਰਤੀ ਆਫਤਾਂ ਨਾਲ ਜਿੱਥੇ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਹੀ ਭਾਰੀ ਬਰਸਾਤ ਕਾਰਨ ਦਰਿਆਵਾਂ, ਨਹਿਰਾਂ ਵਿੱਚ ਹੜ ਆਉਣ ਕਾਰਨ ਪੰਜਾਬ ਦੀਆਂ ਲੱਖਾਂ ਏਕੜ ਫਸਲਾਂ ਬਰਬਾਦ ਹੋ ਚੁੱਕੀਆਂ ਹਨ।ਪਰ ਇਸ ਗੰਭੀਰ ਮਸਲੇ ਵੱਲ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਵੀ ਧਿਆਨ ਨਹੀਂ ਹੈ। ਪੰਜਾਬ ਦੇ ਇਨ੍ਹਾਂ ਨਾਜ਼ੁਕ ਹਲਾਤਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਹੜਾਂ ਤੋਂ ਬਾਅਦ ਪੰਜਾਬ ਫੇਰੀ ਦੌਰਾਨ 1600 ਕਰੋੜ ਰੁਪਏ ਦੀ ਰਾਸ਼ੀ ਰਾਹਤ ਫੰਡ ਦੇ ਰੂਪ ਵਿੱਚ ਦੇ ਕੇ ਪੰਜਾਬ ਹਿਤੈਸ਼ੀ ਹੋਣ ਦਾ ਪ੍ਰਤੱਖ ਸਬੂਤ ਦਿੱਤਾ ਹੈ।ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਭਾਗੀਰਥ ਅਤੇ ਤਰਨਤਾਰਨ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ (ਜਿਲਾ ਪ੍ਰਧਾਨ) ਨੇ ਸਮੁੱਚੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਨ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਾਂਝੇ ਤੌਰ 'ਤੇ ਕਹੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਘਟੀਆ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਨਤਕ ਤੌਰ 'ਤੇ ਦੱਸਣ ਕਿ ਹੜ ਪੀੜਤਾਂ 'ਤੇ ਬਣੀ ਵੱਡੀ ਮੁਸੀਬਤ ਨਾਲ ਨਜਿੱਠਣ ਲਈ ਜਮੀਨ ਪੱਧਰ 'ਤੇ ਆ ਕੇ ਪੀੜਤ ਲੋਕਾਂ ਦੀ ਸਾਰ ਕਿਉਂ ਨਹੀਂ ਲਈ ਜਾ ਰਹੀ।ਇਸ ਮੌਕੇ ਤੇ ਤਰਨਤਾਰਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਕੁਦਰਤੀ ਆਫਤ ਕਰਕੇ ਜੋ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਲਈ ਕੇਂਦਰ ਦੀ ਭਾਜਪਾ ਸਰਕਾਰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਦੇ ਲੋਕਾਂ ਨਾਲ ਇਸ ਮੁਸੀਬਤ ਦੀ ਘੜੀ ਵਿੱਚ ਨਾਲ ਖੜੀ ਹੈ ਅਤੇ ਖੜੀ ਰਹੇਗਾ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਵੇਂ ਹੀ ਕੁਦਰਤ ਅੱਗੇ ਕੋਈ ਜੋਰ ਨਹੀਂ ਹੈ ਪਰ ਪੰਜਾਬ ਵਿੱਚ ਦਰਿਆਵਾਂ ਅਤੇ ਨਹਿਰਾਂ ਦੀ ਖਲਾਈ ਅਤੇ ਸਫਾਈ ਦੇ ਨਾਮ 'ਤੇ ਕਰੋੜਾਂ ਰੁਪਏ ਕਾਗਜਾਂ ਵਿੱਚ ਹੀ ਲੱਗੇ ਹਨ ਜਦੋਂ ਕਿ ਪੰਜਾਬ ਸਰਕਾਰ ਦਾ ਫਰਜ ਹੈ ਕਿ ਕੁਦਰਤੀ ਆਫਤਾਂ ਆਉਣ ਤੋਂ ਪਹਿਲਾਂ ਉਨਾਂ ਨਾਲ ਨਜਿੱਠਣ ਲਈ ਢੁਕਵੇਂ ਅਤੇ ਠੋਸ ਪ੍ਰਬੰਧ ਕੀਤੇ ਜਾਣ ਤਾਂ ਜੋ ਇਨ੍ਹਾਂ ਆਫਤਾਂ ਦਾ ਦੁਰਪ੍ਰਭਾਵ ਘੱਟ ਹੋ ਸਕੇ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਖਰਾਬ ਹੋਈ ਪੰਜਾਬ ਦੀ ਲੱਖਾਂ ਏਕੜ ਫਸਲ ਦੀ ਭਰਪਾਈ ਅਤੇ ਕਿਸਾਨਾਂ ਮਜ਼ਦੂਰਾਂ ਦੀ ਆਰਥਿਕ ਮਦਦ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਵਿਸ਼ੇਸ਼ ਪੈਕਿਜ ਤਿਆਰ ਕੀਤਾ ਜਾ ਰਿਹਾ ਹੈ,ਬਹੁਤ ਜਲਦੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਇਸ ਮੁਸ਼ਕਿਲ ਦੀ ਘੜੀ ਵਿੱਚ ਕਰੋੜਾਂ ਰੁਪਏ ਰਿਲੀਜ਼ ਕੀਤਾ ਜਾ ਰਿਹਾ ਹੈ।

ਹੜਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਸਰਹੱਦੀ ਜਿਲਾ ਤਰਨਤਾਰਨ ਦੇ ਪਿੰਡਾਂ ਚੰਬਾ ਕਲਾਂ,ਮਰੜ ਦੇ ਕਿਸਾਨਾਂ ਮਜਦੂਰਾਂ ਨੇ ਆਪਣਾ ਦੁੱਖੜਾ ਰੋਂਦਿਆ ਦੱਸਿਆ ਕਿ ਦੋ ਤਿੰਨ ਸਾਲ ਬਾਅਦ ਸਾਨੂੰ ਕੁਦਰਤੀ ਆਫਤਾਂ ਦੀ ਮਾਰ ਝੱਲਣੀ ਪੈਂਦੀ ਹੈ ਅਤੇ ਖੇਤੀ ਲਈ ਹਰ ਵਸਤੂ ਮੁੱਲ ਲੈ ਕੇ ਹੋਰ ਕਰਜੇ ਦੇ ਬੋਝ ਹੇਠਾਂ ਦੱਬ ਰਹੇ ਹਾਂ ਪਰ ਸਰਕਾਰੀ ਤੌਰ ਤੇ ਸਾਨੂੰ ਕੋਈ ਵੀ ਮਾਲੀ ਸਹਾਇਤਾ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਸਾਡੇ ਖੇਤੀ ਕਿੱਤੇ ਨੂੰ ਵੱਡੀ ਢਾਹ ਲੱਗਦੀ ਹੈ ਅਤੇ ਜਮੀਨ ਵਾਹੀਯੋਗ ਨਾ ਹੋਣ ਕਾਰਨ ਅਸੀਂ ਗੁਰਬੱਤ ਭਰੀ ਜਿੰਦਗੀ ਜਿਉ ਰਹੇ ਹਾਂ ਅਤੇ ਇਸ ਵਾਰ ਬਹੁਤ ਭਾਰੀ ਹੜ ਆਉਣ ਕਾਰਨ ਉਹ ਘਰੋਂ ਬੇਘਰ ਵੀ ਹੋ ਚੁੱਕੇ ਹਨ ਕਿਉਂਕਿ ਸਾਡੇ ਘਰਾਂ ਦੇ ਉਪਰੋਂ ਦੀ ਦਰਿਆ ਦਾ ਪਾਣੀ ਫਿਰ ਚੁੱਕਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਜਾਹਿਰ ਕਰਦਿਆਂ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋਂ ਸਾਡਾ ਸਾਡੀਆਂ ਅੱਖਾਂ ਸਾਹਮਣਾ ਉਜਾੜਾ ਹੋ ਰਿਹਾ ਹੈ ਪਰ ਸਰਕਾਰ ਵੱਲੋਂ ਸਾਨੂੰ ਕੋਈ ਮਦਦ ਜਾਂ ਰਾਹਤ ਦੇਣ ਲਈ ਕੋਈ ਵੀ ਆਪ ਸਰਕਾਰ ਦਾ ਲੀਡਰ ਜਾਂ ਪ੍ਰਸ਼ਾਸ਼ਨਿਕ ਅਧਿਕਾਰੀ ਉਨਾਂ ਦੀ ਸਾਰ ਲੈਣ ਤੱਕ ਨਹੀਂ ਆਇਆ।ਇਸ ਮੌਕੇ ਤੇ ਤਰਨਤਾਰਨ ਉਮੀਦਵਾਰ ਹਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੇ ਹੱਕ ਵਿੱਚ ਅਖਬਾਰੀ ਬਿਆਨ ਦੇ ਕੇ ਪੰਜਾਬ ਦੇ ਖਜਾਨੇ ਦਾ ਕਰੋੜਾ ਰੁਪਏ ਇਸ਼ਤਿਹਾਰਬਾਜੀ ਵਿੱਚ ਖਰਚ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਇਸ ਮੁਸ਼ਕਿਲ ਨਾਲ ਨਜਿੱਠਣ ਲਈ ਆਪ ਜਮੀਨੀ ਪੱਧਰ ਤੇ ਆ ਕੇ ਨੁਕਸਾਨੀਆਂ ਗਈਆਂ ਫਸਲਾਂ ਅਤੇ ਘਰਾਂ ਦੀ ਪ੍ਰਪੋਜਲ ਤਿਆਰ ਕਰਕੇ ਤੁਰੰਤ ਰਾਹਤ ਫੰਡ ਜਾਰੀ ਕਰਕੇ ਕਿਸਾਨਾਂ ਮਜਦੂਰਾਂ ਦੀ ਸਾਰ ਲੈਣੀ ਚਾਹੀਦੀ ਹੈ।ਇਸ ਮੌਕੇ ਤੇ ਜ਼ਿਲ੍ਹਾ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਜਿਲਾ ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਂਈਪੂਈ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਪਵਨ ਦੇਵਗਨ,ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ,ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ, ਸਰਕਲ ਕਾਰਜ ਸਿੰਘ ਸ਼ਾਹ, ਸਰਕਲ ਪ੍ਰਧਾਨ ਵਿਜੇ ਵਿਨਾਇਕ,ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ, ਰੋਹਿਤ ਵੇਦੀ, ਅਸ਼ਵਨੀ ਨਈਅਰ, ਸਾਹਿਬ ਸਿੰਘ ਮੁੰਡਾਪਿੰਡ,ਕਿਸਾਨ ਮੋਰਚਾ ਮੰਡਲ ਪ੍ਰਧਾਨ ਲਖਵਿੰਦਰ ਸਿੰਘ,ਮਾਸਟਰ ਬਲਦੇਵ ਸਿੰਘ ਮੰਡ,ਨੰਬਰਦਾਰ ਜਗੀਰ ਸਿੰਘ,ਸੁਰਜੀਤ ਸਿੰਘ, ਬਲਵਿੰਦਰ ਸਿੰਘ,ਲਖਵਿੰਦਰ ਸਿੰਘ, ਜਸਵਿੰਦਰ ਸਿੰਘ,ਸਾਬਕਾ ਸਰਪੰਚ ਮੋਹਨ ਸਿੰਘ,ਬਾਬਾ ਮਲਕੀਤ ਸਿੰਘ, ਗੁਰਵਿੰਦਰ ਸਿੰਘ,ਗੁਰਲਾਲ ਸਿੰਘ, ਅਤੇ ਹੋਰ ਆਗੂ ਸਾਹਿਬਾਨ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.