ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ
- ਰਾਜਨੀਤੀ
- (Asia/Kolkata)
ਪਲਵਿੰਦਰ ਸਿੰਘ ਛੰਨਾ ਦੀ ਅਗਵਾਈ ਵਿੱਚ ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਗੁਰਮੀਤ ਸਿੰਘ, ਵਲਟੋਹਾ
ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਛੰਨਾ ਤੋਂ ਪਲਵਿੰਦਰ ਸਿੰਘ ਛੰਨਾ ਦੀ ਅਗਵਾਈ ਵਿੱਚ ਬਲਦੇਵ ਸਿੰਘ ਮੱਲੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਨਾਂ ਨੂੰ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਆਪ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਆਖਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀਆਂ ਗਲਤੀਆਂ ਕਰਕੇ ਜਿੱਥੇ ਪੰਜਾਬ ਵਿੱਚੋਂ ਆਪਣੀ ਹੋਂਦ ਗਵਾ ਚੁੱਕਾ ਹੈ ਉੱਥੇ ਹੀ ਕਾਂਗਰਸ ਪਾਰਟੀ ਦਾ ਆਧਾਰ ਵੀ ਦਿਨੋ ਦਿਨ ਘੱਟ ਰਿਹਾ ਹੈ ਅਤੇ ਲੋਕ ਅਕਾਲੀ ਦਲ ਅਤੇ ਕਾਂਗਰਸ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਜਿੱਥੇ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾਇਆ ਹੈ ਉੱਥੇ ਹੀ ਹਰੇਕ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸਾਰੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸੂਬਾ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਸਮੂਹ ਸਾਥੀਆਂ ਨੂੰ ਪਾਰਟੀ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 70 ਸਾਲ ਤੋਂ ਵੱਧ ਅਰਸੇ ਦੌਰਾਨ ਰਾਜ ਸੱਤਾ ਦੇ ਲਾਲਚ ਵਿੱਚ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧਰੋਹ ਕਮਾਇਆ ਹੈ ਅਤੇ ਲੋਕਾਂ ਨੂੰ ਵੋਟਾਂ ਸਮੇਂ ਵਰਤ ਕੇ ਵਾਰੀ ਵਾਰੀ ਰਾਜ ਕਰਨ ਦੀ ਜੋ ਨੀਤੀ ਅਕਾਲੀ ਦਲ ਅਤੇ ਕਾਂਗਰਸ ਨੇ ਬਣਾਈ ਸੀ ਉਸ ਨੂੰ ਆਮ ਆਦਮੀ ਪਾਰਟੀ ਨੇ ਖਤਮ ਕਰ ਦਿੱਤਾ ਹੈ। ਅਤੇ ਹੁਣ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪ ਦੇ ਹੱਥ ਮਜਬੂਤ ਕਰ ਰਹੇ ਹਨ ਉਹਨਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਮੂਹ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
ਕੈਪਸ਼ਨ- ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਦੇ ਹੋਏ ਵਿਧਾਇਕ ਸਰਵਨ ਸਿੰਘ ਧੁੰਨ।