ਪਿੰਡ ਰੱਤੋਕੇ ਵਿਖੇ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦੇ ਹੱਕ 'ਚ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ

ਪਿੰਡ ਰੱਤੋਕੇ ਵਿਖੇ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦੇ ਹੱਕ 'ਚ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ

2027 ਵਿੱਚ ਅਕਾਲੀ ਸਰਕਾਰ ਬਣਨ ਦਾ ਕੀਤਾ ਦਾਅਵਾ

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਤਲੇਆਮ,ਲੁੱਟਾਂ-ਖੋਹਾਂ,ਫ਼ਿਰੌਤੀਆਂ ਤੇ ਗੈਂਗਸਟਰਵਾਦ ਤੋਂ ਮਿਲੇਗੀ ਨਿਜਾਤ-ਸਰਪੰਚ ਬਿੱਲਾ ਸ਼ੇਰੋਂ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,2 ਮਈ 

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਹੱਕ ਵਿੱਚ ਅੱਜ ਪਿੰਡ ਰੱਤੋਕੇ ਵਿਖੇ ਸਾਬਕਾ ਸਰਪੰਚ ਚੰਨਣ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਇਕੱਠ ਹੋਇਆ।ਇਸ ਮੌਕੇ ਪਿੰਡ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਰੱਤੋਕੇ ਤੋਂ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਈ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪ੍ਰਤੀ ਉਸਾਰੂ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਬੀਬਾ ਰਮਨਦੀਪ ਕੌਰ ਨੇ ਇਕੱਠ ਵਿੱਚ ਪਹੁੰਚੇ ਪਿੰਡ ਵਾਸੀਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ,

ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ 'ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਮਾਜ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸੁਕ ਨਜ਼ਰ ਆ ਰਹੇ ਹਨ।ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਬਣਨ ਉਪਰੰਤ ਪਿੰਡ ਰੱਤੋਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ।ਉੱਥੇ ਹੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਅੱਜ ਦਾ ਵਿਸ਼ਾਲ ਇਕੱਠ ਲੋਕਾਂ ਦੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਪੰਜਾਬ ਵਿੱਚ ਦਿਨ ਦਿਹਾੜੇ ਹੋ ਰਹੇ ਕਤਲ ਲੁੱਟਾਂ-ਖੋਹਾਂ ਅਤੇ ਵਧ ਰਹੇ ਗੈਂਗਸਟਰਵਾਦ ਤੋਂ ਹਰ ਵਰਗ ਦੁਖੀ ਹੈ।ਜਿਸ ਤੋਂ ਲੋਕਾਂ ਨੂੰ ਨਿਜਾਤ ਦਿਵਾਈ ਜਾਵੇਗੀ।ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ।ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ ਆਦਿ ਨੇ ਵੀ ਇਕੱਠ ਨੂੰ ਸੰਬੋਧਨ‌ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਦਿੱਤਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਸੋਨੂੰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸਾਰਜ ਸਿੰਘ ਧੁੰਨ,ਦਲੇਰ ਸਿੰਘ ਕਰਮੂੰਵਾਲਾ ਮੈਂਬਰ ਬਲਾਕ ਸੰਮਤੀ,ਦਇਆ ਸਿੰਘ ਚੋਹਲਾ ਖੁਰਦ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਗੁਰਮੇਲ ਸਿੰਘ ਫੌਜੀ ਤੋਂ ਇਲਾਵਾ ਦਿਲਬਾਗ ਸਿੰਘ ਮੈਡੀਕਲ ਸਟੋਰ ਵਾਲੇ,ਨਿਰਮਲ ਸਿੰਘ ਗਗਨਦੀਪ ਸਿੰਘ ਸੋਨੀ ਸਭਰਾਂ, ਜਗਜੀਤ ਸਿੰਘ ਰੱਤੋਕੇ ਇੰਚਾਰਜ ਯਾਤਰਾ ਵਿਭਾਗ, ਗੁਰਮੀਤ ਸਿੰਘ, ਸੈਕਟਰੀ, ਜਗੀਰ ਸਿੰਘ,ਕਸ਼ਮੀਰ ਸਿੰਘ ਸਾਬਕਾ ਮੈਂਬਰ,ਪ੍ਰਤਾਪ ਸਿੰਘ,ਭੁਪਿੰਦਰ ਸਿੰਘ,ਗੋਬਿੰਦ ਸਿੰਘ, ਰਛਪਾਲ ਸਿੰਘ,ਬੂਟਾ ਸਿੰਘ,ਪਰਮਜੀਤ ਸਿੰਘ ਫੌਜੀ,ਰਤਨ ਸਿੰਘ,ਹਰਦਿਆਲ ਸਿੰਘ, ਬਖਸ਼ੀਸ਼ ਸਿੰਘ ਸੂਬੇਦਾਰ, ਗੁਰਪ੍ਰਤਾਪ ਸਿੰਘ,ਗੱਜਣ ਸਿੰਘ, ਗੁਰਸੇਵਕ ਸਿੰਘ,ਮਹਿੰਦਰ ਸਿੰਘ ਰੱਤੋਕੇ,ਸੁਨੀਲ ਕੁਮਾਰ ਸ਼ੀਲੂ, ਮੁਹੱਬਤਪਾਲ ਸਿੰਘ ਚੋਹਲਾ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.