ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਫਿਲੌਰ ਵਲੋਂ "ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੋਸਟਰ" ਰਿਲੀਜ਼

ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਫਿਲੌਰ ਵਲੋਂ "ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੋਸਟਰ" ਰਿਲੀਜ਼

ਅੱਪਰਾ,25 ਨਵੰਬਰ (ਤੀਰਥ ਸਿੰਘ ਮੈਂਗੜ੍ਹਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਸੰਧੂ ਫਿਲੌਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੋਸਟਰ "ਨਵੀਂ ਸੋਚ, ਨਵੀਂ ਉਮੀਦ" ਰੀਲੀਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਫਿਲੌਰ ਨੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਪੰਜਾਬ ਦੀ ਯੁਵਾ ਪੀੜ੍ਹੀ ਨਸ਼ਿਆਂ ਵਿੱਚ ਗ੍ਰਸਤ ਹੋ ਚੁੱਕੀ ਹੈ। ਇਸ ਲਈ ਨੌਜਵਾਨ ਵਰਗ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਲਈ ਉਨਾਂ ਹਮਦਰਦੀ ਤੇ ਸਹਿਯੋਗ ਦੀ ਜ਼ਰੂਰਤ ਹੈ। ਇਸ ਲਈ ਉਨਾਂ ਦੁਆਰਾ ਨਸ਼ੇ ਕਰਨ ਦੇ ਕਾਰਣਾਂ ਨੂੰ ਸਮਝਦੇ ਹੋਏ ਉਨ੍ਹਾਂ ਕਾਰਣਾਂ ਨੂੰ ਦੂਰ ਕਰਦੇ ਹੋਏ ਉਨਾਂ ਨੌਜਵਾਨਾਂ ਨੂੰ ਵਾਪਿਸ ਜ਼ਿੰਦਗੀ ਦੀ ਪਟੜੀ ਤੇ ਲਿਆਉਣ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਕਾਂਗਰਸੀ ਆਗੂ ਰਜਿੰਦਰ ਸੰਧੂ ਫਿਲੌਰ ਨੇ ਅੱਗੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੁਬਾਰਾ ਜਿੱਤ ਪ੍ਰਾਪਤ ਕਰਕੇ ਆਮ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ। ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ ਥਲਾ, ਨੰਬਰਦਾਰ ਪ੍ਰੇਮ ਲਾਲ ਢੱਕ ਮਜਾਰਾ, ਗੁਰਮੋਹਣ ਸਿੰਘ ਲਸਾੜਾ ਤੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਹਾਜ਼ਰ ਸਨ।