ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਵਿੱਚ ਵਾਧਾ ਮਾਨ ਸਰਕਾਰ ਦਾ ਇਤਿਹਾਸਕ ਕਦਮ-ਪੱਡਾ

ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਵਿੱਚ ਵਾਧਾ ਮਾਨ ਸਰਕਾਰ ਦਾ ਇਤਿਹਾਸਕ ਕਦਮ-ਪੱਡਾ

ਕਪੂਰਥਲਾ 29 ਜੁਲਾਈ ਗੌਰਵ ਮੜੀਆ 

ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਇਤਿਹਾਸਿਕ ਫੈਂਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।ਉਨ੍ਹਾਂ ਅੱਗੇ ਕਿਹਾ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ ਤੇ ਰੱਖੇ ਗਏ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ,2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖਾਹ ਮਿਲੇਗੀ।ਪੱਡਾ ਨੇ ਕਿਹਾ ਇਸ ਸੋਧੇ ਹੋਏ ਢਾਂਚੇ ਵਿੱਚ ਪਿਛਲੀਆਂ ਠੇਕੇ ਅਧਾਰਤ ਤਨਖਾਹਾਂ ਦੇ ਮੁਕਾਬਲੇ ਕਾਫ਼ੀ ਵੱਡਾ ਵਾਧਾ ਕੀਤਾ ਗਿਆ ਹੈ।ਮਿਹਨਤਾਨਾ 20,500 ਰੁਪਏ ਕਰਨ ਤੋਂ ਪਹਿਲਾਂ ਹਾਲ ਹੀ ਵਿੱਚ ਇਹ 10,500 ਰੁਪਏ ਤੋਂ ਵਧਾ ਕੇ 14,000 ਰੁਪਏ ਕੀਤਾ ਗਿਆ ਸੀ।ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸੈਨੀਟੇਸ਼ਨ ਸੇਵਾਵਾਂ ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ।ਪੱਡਾ ਨੇ ਕਿਹਾ ਕਿ ਇਹ ਫੈਂਸਲਾ ਹਰੇਕ ਵਰਕਰ ਦੀ ਭਲਾਈ ਅਤੇ ਇੱਕ ਸਾਫ਼ ਅਤੇ ਸਿਹਤਮੰਦ ਪੰਜਾਬ ਬਣਾਉਣ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸੂਬਾ ਸਰਕਾਰ ਜਨਤਕ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਲਈ ਸਮਾਜਿਕ ਨਿਆਂ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਮੇਸ਼ਾ ਮਿਹਨਤਕਸ਼ ਵਰਗ ਦਾ ਭਲਾਈ ਲਈ ਵਚਨਬੱਧ ਰਹੀ ਹੈ।ਪੱਡਾ ਨੇ ਕਿਹਾ ਕਿ ਪਹਿਲਾਂ ਸਫ਼ਾਈ ਸੇਵਕਾਂ ਨੂੰ ?10,500 ਮਹੀਨਾਵਾਰ ਮਿਹਨਤਾਨਾ ਮਿਲਦਾ ਸੀ,ਜਿਸ ਨੂੰ ਵਧਾ ਕੇ ?20,500 ਮਹੀਨਾਵਾਰ ਕਰ ਦਿੱਤਾ ਗਿਆ ਹੈ।ਇਹ ਫ਼ੈਸਲਾ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕਰੇਗਾ।ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਅਤੇ ਸੀਵਰਮੈਨ ਹਰ ਮੌਸਮ ਵਿੱਚ ਆਪਣੀ ਜਾਨ ਨੂੰ ਜੋਖ਼ਮ ਵਿੱਚ ਪਾ ਕੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਪ੍ਰਦਾਨ ਕਰਦੇ ਹਨ। ਮਾਨ ਸਰਕਾਰ ਨੇ ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕਰਦਿਆਂ ਇਹ ਇਤਿਹਾਸਕ ਕਦਮ ਚੁੱਕਿਆ चै।ਪੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਕਰਮਚਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਲੋਕ-ਹਿਤੈਸ਼ੀ ਫ਼ੈਸਲੇ ਲੈਂਦੀ ਰਹੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.