ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਹੋਵੇਗਾ ਭੱਵਿਖ 'ਚ ਵਿਕਾਸ ਪੱਖੋਂ ਮੋਹਾਲੀ...

ਪੰਜਾਬ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ ਹੋਵੇਗਾ ਭੱਵਿਖ 'ਚ ਵਿਕਾਸ ਪੱਖੋਂ ਮੋਹਾਲੀ...

'ਲੋਕ ਮਿਲਣੀ' ਪ੍ਰੋਗਰਾਮ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਹੋਏ ਬੜਮਾਜਰਾ, ਜੁਝਾਰ ਨਗਰ, ਤੜੌਲੀ ਅਤੇ ਹੁਸੈਨਪੁਰ ਪਿੰਡਾਂ 'ਚ ਲੋਕਾਂ ਦੇ ਰੂਬਰੂ 

ਸਾਹਿਬਜਾਦਾ ਅਜੀਤ ਸਿੰਘ ਨਗਰ 8 ਜੁਲਾਈ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾਣ ਦੇ ਲਈ ਅਤੇ ਉਹਨਾਂ ਨਾਲ ਰੂਬਰੂ ਹੋਣ ਦੀ ਕਵਾਇਦ ਦੇ ਚਲਦਿਆਂ ਲੋਕ ਮਿਲਣੀ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਦੌਰ ਚੱਲ ਰਿਹਾ ਹੈ। ਜਿਸ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵਡਮਾਜਰਾ, ਜੁਝਾਰ ਨਗਰ ਅਤੇ ਤੜੌਲੀ ਹੁਸੈਨਪੁਰ ਪਿੰਡਾਂ ਦੇ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦਾ ਹੁਣ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ, ਉਹਨਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਵਿਧਾਨ ਸਭਾ ਹਲਕਾ ਮੋਹਾਲੀ ਸਮੇਤ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਨੇਤਾਵਾਂ ਵਿਚਾਰ ਸੁਣਨ ਦੇ ਲਈ ਪਹੁੰਚਿਆ ਜਾ ਰਿਹਾ ਹੈ। ਉਸ ਤੋਂ ਇਹ ਗੱਲ ਸਾਫ ਹੋ ਗਈ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਪੂਰੇ ਚਾਵਾਂ ਅਤੇ ਉਤਸ਼ਾਹ ਦੇ ਨਾਲ ਚੁਣੀ ਗਈ ਸਰਕਾਰ ਹੈ ਅਤੇ ਲੋਕਾਂ ਦੇ ਕੰਮਾਂ- ਕਾਰਾਂ ਦੇ ਲਈ ਸਮਰਪਿਤ ਸਰਕਾਰ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਵਿਕਾਸ ਮੁਖੀ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕੰਮ ਕਰ ਰਹੇ ਸੰਬੰਧਿਤ ਠੇਕੇਦਾਰਾਂ ਨੂੰ ਸਮੇਂ ਸਿਰ ਕੰਮ ਕਰਨ ਦੇ ਸਾਫ ਦਿਸ਼ਾ -ਨਿਰਦੇਸ਼ ਦਿੱਤੇ ਗਏ ਹਨ। ਲੋਕਾਂ ਨੂੰ ਰੋਜ਼ਮਰਾ ਦੇ ਕੰਮਾਂ ਦੇ ਲਈ ਸਰਕਾਰੇ-ਦਰਬਾਰੇ ਖੱਜਲ- ਖੁਆਰ ਨਾ ਹੋਣਾ ਪਵੇ। ਇਸ ਦੇ ਲਈ ਆਮ ਆਦਮੀ ਪਾਰਟੀ ਦਾ ਹਰ ਵਰਕਰ, ਸਮਰਥਕ ਅਤੇ ਸਰਕਾਰੀ ਅਧਿਕਾਰੀ ਜੁਟੇ ਹੋਏ ਹਨ। ਲੋਕਾਂ ਦੁਆਰਾ ਚੁਣੀ ਗਈ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਕੰਮ ਕਰ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਲੋਕ ਮਿਲਣੀ ਪ੍ਰੋਗਰਾਮਾਂ ਦੇ ਵਿੱਚ ਸਾਰੇ ਧਰਮਾਂ ਦੇ ਲੋਕ ਇੰਨੀ ਵੱਡੀ ਗਿਣਤੀ ਦੇ ਵਿੱਚ ਮੌਜੂਦ ਹੋ ਰਹੇ ਹਨ। ਉਸ ਤੋਂ ਇਹ ਗੱਲ ਸਾਫ ਹੈ ਕਿ ਸਾਰੇ ਧਰਮਾਂ, ਫਿਰਕਿਆਂ ਅਤੇ ਸਭ ਲੋਕੀ ਪੰਜਾਬ ਨੂੰ ਨਿਵੇਕਲਾ ਅਤੇ ਰੰਗਲਾ ਪੰਜਾਬ ਬਣਾਉਣ ਦੇ ਲਈ ਆਪੋ - ਆਪਣਾ ਯੋਗਦਾਨ ਪਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੋਹਰਾਇਆ ਕਿ ਇਹ ਪਹਿਲੀ ਸਰਕਾਰ ਹੈ ਕਿ ਜੋ ਸਰਕਾਰ ਨੇ ਕਿਹਾ ਸੀ। ਉਹ ਕਰਕੇ ਵਿਖਾਇਆ ਹੈ ਅਤੇ ਹਮੇਸ਼ਾ ਕੋਸ਼ਿਸ਼ ਕੀਤੀ ਹੈ ਕਿ ਜਿਹੜਾ ਪੰਜਾਬ ਪਹਿਲਾਂ ਵਿਕਾਸ ਪੱਖੋਂ ਲੀਹ ਤੋਂ ਉੱਤਰ ਚੁੱਕਿਆ ਸੀ, ਉਸ ਨੂੰ ਹੌਲੀ-ਹੌਲੀ ਲੀਹ ਤੇ ਲਿਆਇਆ ਜਾ ਰਿਹਾ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਮੋਹਾਲੀ ਦੇ ਲੋਕਾਂ ਲਈ ਵੱਡੇ-ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ। ਇਸ ਨਾਲ ਵੱਡੀ ਪੱਧਰ 'ਤੇ ਨੌਜਵਾਨ ਵਰਗ ਨੂੰ ਰੁਜ਼ਗਾਰ ਮਿਲ ਸਕੇਗਾ। ਉਹਨਾਂ ਕਿਹਾ ਕਿ ਮੋਹਾਲੀ ਦੇ ਕੋਨੇ- ਕੋਨੇ ਵਿੱਚ ਲੋਕੀ ਹੋਰਨਾਂ ਥਾਵਾਂ ਤੋਂ ਆ ਕੇ ਵੱਸ ਰਹੇ ਹਨ। ਇਹ ਸਭ ਕੁਝ ਤਾਂ ਹੀ ਸੰਭਵ ਹੋ ਰਿਹਾ ਹੈ, ਕਿਉਂਕਿ ਲੋਕਾਂ ਨੂੰ ਇੱਥੇ ਲੋੜੀਂਦੀ ਹਰ ਸਹੂਲਤ ਉਪਲਬਧ ਹੈ। ਇਸੇ ਕਰਕੇ ਹੋਰਨਾਂ ਪ੍ਰਦੇਸ਼ਾਂ ਤੋਂ ਵੀ ਲੋਕ ਹੀ ਇੱਥੇ ਪੜਨ ਅਤੇ ਰੋਜ਼ਗਾਰ ਦੇ ਦੌਰਾਨ ਇੱਥੇ ਹੀ ਰਹਿਣਾ ਪਸੰਦ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਲੋਕਾਂ ਨੇ 92 ਵਿਧਾਇਕ ਨੂੰ ਪੰਜਾਬ ਦੀ ਬੇਹਤਰੀ ਦੇ ਲਈ ਚੁਣਿਆ ਅਤੇ ਮੈਨੂੰ ਮੋਹਾਲੀ ਵਿਧਾਨ ਸਭਾ ਹਲਕੇ ਤੋਂ 35 ਹਜਾਰ ਤੋਂ ਵੀ ਵੱਧ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਅਤੇ ਇਸ ਦੇ ਲਈ ਮੈਂ ਮੋਹਾਲੀ ਵਿਧਾਨ ਸਭਾ ਹਲਕੇ ਦੇ ਇੱਕ ਇੱਕ ਵੋਟਰ ਅਤੇ ਸਮਰਥਕ ਦਾ ਤਹਿ ਦਿਲੋਂ ਧੰਨਵਾਦੀ ਹਾਂ ਅਤੇ ਮੈਂ ਇਹਨਾਂ ਦਾ ਦੇਣ ਕਦੀ ਵੀ ਨਹੀਂ ਦੇ ਸਕਦਾ, ਉਹਨਾਂ ਕਿਹਾ ਕਿ ਮੇਰੀ ਵੀ ਇਹ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਮੈਂ ਮੋਹਾਲੀ ਦੇ ਲਈ ਵੱਧ ਤੋਂ ਵੱਧ ਕਰ ਸਕਾਂ। ਉਹਨਾਂ ਕਿਹਾ ਕਿ ਮੈਂ ਆਪ ਸਭ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਵਿਕਾਸ ਦੇ ਪੱਖੋਂ ਵਿਧਾਨ ਸਭਾ ਹਲਕਾ ਮੋਹਾਲੀ ਪੰਜਾਬ ਦਾ ਇੱਕ ਨੰਬਰ ਵਿਧਾਨ ਸਭਾ ਹਲਕਾ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਾਢੇ 68 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਸਾਨੂੰ ਇਹ ਪੂਰੀ ਉਮੀਦ ਹੈ ਕਿ ਇਹ ਅੰਕੜਾ 80 ਹਜ਼ਾਰ ਤੱਕ ਪੁੱਜੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ 1000 ਦੇ ਕਰੀਬ ਮੁਹੱਲਾ ਕਲੀਨਿਕ ਖੋਲੇ ਗਏ। ਜਿਸ ਵਿੱਚੋਂ 10 ਮੁਹੱਲਾ ਕਲੀਨਿਕ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਖੋਲੇ ਗਏ ਹਨ, ਜਿੱਥੇ ਮਰੀਜ਼ਾਂ ਦੀ ਮੁਫਤ ਮੈਡੀਕਲ ਜਾਂਚ ਕੀਤੀ ਜਾਂਦੀ ਹੈ। ਉੱਥੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੁੜੀਂਦੇ ਟੈਸਟ ਵੀ ਮੁਫਤ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਜੁਝਾਰ ਨਗਰ ਦੇ ਵਿੱਚ ਰੰਗਲਾ ਪੰਜਾਬ ਸਕੀਮ ਦੇ ਤਹਿਤ 7 ਲੱਖ ਰੁਪਏ ਗਲੀਆਂ ਨਾਲ ਹੀ ਜਾਰੀ ਕੀਤੇ ਗਏ ਅਤੇ ਰੰਗਲਾ ਪੰਜਾਬ ਸਕੀਮ ਦੇ ਤਹਿਤ ਹੀ 20 ਲੱਖ ਰੁਪਏ ਗੜੀਆਂ ਨਾਲੀਆਂ ਲਈ ਹੋਰ ਜਾਰੀ ਕਰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਬੜਮਾਜਰਾ ਵਿਖੇ ਰੰਗਲਾ ਪੰਜਾਬ ਸਕੀਮ ਦੇ ਤਹਿਤ 8 ਲੱਖ ਰੁਪਏ ਆਂਗਣਵਾੜੀ ਸੈਂਟਰ ਲਈ ਜਾਰੀ ਕੀਤੇ ਗਏ ਅਤੇ ਰੰਗਲਾ ਪੰਜਾਬ ਸਕੀਮ ਦੇ ਤਹਿਤ 5 ਲੱਖ ਰੁਪਏ ਸ਼ਮਸ਼ਾਨ ਘਾਟ ਦੀ ਮੁਰੰਮਤ ਲਈ ਜਾਰੀ ਕੀਤੇ ਗਏ, ਉਹਨਾਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਦੇ ਤਹਿਤ ਹੀ 10 ਲੱਖ ਰੁਪਏ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਰਾਜਿੰਦਰ ਪ੍ਰਸਾਦ ਸ਼ਰਮਾ, ਇਕਬਾਲ ਸਿੰਘ- ਜੁਝਾਰ ਨਗਰ, ਹਰਪਾਲ ਸਿੰਘ ਚੰਨਾ, ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ, ਅਕਵਿੰਦਰ ਸਿੰਘ ਗੋਸਲ, ਜਸਵੀਰ ਸਿੰਘ ਰੁੜਕਾ, ਪਰਮਿੰਦਰ ਸਿੰਘ ਰੁੜਕਾ, ਮਲਕੀਅਤ ਸਿੰਘ, ਮਨਜੀਤ ਸਿੰਘ, ਨਰਿੰਦਰ ਪਾਲ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.