2027 ਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣਨਾ ਤੈਅ-ਰੰਧਾਵਾ

2027 ਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣਨਾ ਤੈਅ-ਰੰਧਾਵਾ

ਅਮਰਿੰਦਰ ਸਿੰਘ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਜਨਰਲ ਸਕੱਤਰ ਨਿਯੁਕਤ

ਕਪੂਰਥਲਾ 28 ਨਵੰਬਰ ਗੌਰਵ ਮੜੀਆ 

ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਚਐਸ ਵਾਲੀਆ ਦੀ ਸਹਿਮਤੀ ਨਾਲ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਵੱਲੋਂ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ।ਇਸੇ ਸੰਦਰਭ ਤਹਿਤ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਹਲਕੇ ਦੇ ਯੁਵਾ ਆਗੂ ਅਮਰਿੰਦਰ ਸਿੰਘ ਨੂੰ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਤੀ ਉਨ੍ਹਾਂਦੀ ਲਗਨ ਮਿਹਨਤ ਅਤੇ ਸਮਰਪਿਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦਾ ਹਲਕਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।ਇਸ ਮੌਕੇ ਤੇ ਤਨਵੀਰ ਰੰਧਾਵਾ ਨੇ ਨਵਨਿਯੁਕਤ ਹਲਕਾ ਜਨਰਲ ਸਕੱਤਰ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਭਰੋਸ਼ਾ ਪ੍ਰਗਟਾਇਆ ਕਿ ਅਮਰਿੰਦਰ ਸਿੰਘ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ,ਪਾਰਟੀ ਨੂੰ ਹੋਰ ਮਜ਼ਬੂਤ ਕਰਨ,ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਅਤੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਓਗੇ।

ਇਸ ਮੌਕੇ ਤੇ ਅਮਰਿੰਦਰ ਸਿੰਘ ਨੇ ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਦਿੱਤੀ ਗਈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।ਇਸ ਮੌਕੇ ਤਨਵੀਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਅੰਦਰ ਫ਼ਿਰ ਤੋਂ ਅਕਾਲੀ ਦਲ-ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਚ ਗੱਠਜੋੜ ਦੇ ਹੱਕ ਚ ਵੱਡਾ ਫ਼ਤਵਾ ਦੇਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਹੀ ਕਰ ਸਕਦੀ ਹੈ।ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਗਠਜੋੜ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰੇਗਾ।ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ,ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਅਹੁਦੇਦਾਰ ਅਤੇ ਮੈਂਬਰ ਪੂਰੀ ਤਾਕਤ ਨਾਲ ਜੁਟੇਗਾ।ਰੰਧਾਵਾ ਨੇ ਸਪਸ਼ਟ ਕਿਹਾ ਕਿ ਗਠਜੋੜ ਦੇ ਐਲਾਨ ਅਤੇ ਭਾਜਪਾ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਸਵੀਕਾਰ ਕਰਨ ਦੇ ਨਾਲ ਸ.ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਗਿਆ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.