ਹਰ ਬੂਥ ਨੂੰ ਮਜ਼ਬੂਤ ਕਰਨਾ ਹੀ ਪਾਰਟੀ ਦੀ ਜਿੱਤ ਦੀ ਪਹਿਲੀ ਪੌੜੀ-ਸ਼ੇਰੀ ਕਲਸੀ

ਹਰ ਬੂਥ ਨੂੰ ਮਜ਼ਬੂਤ ਕਰਨਾ ਹੀ ਪਾਰਟੀ ਦੀ ਜਿੱਤ ਦੀ ਪਹਿਲੀ ਪੌੜੀ-ਸ਼ੇਰੀ ਕਲਸੀ

ਕਪੂਰਥਲਾ ਹਲਕੇ ਚ ਆਪ ਦੀ ਵਰਕਰ ਮਿਲਣੀ,ਦਲਜੀਤ ਰਾਜੂ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ

ਹਲਕਾ ਇੰਚਾਰਜ ਰੰਗਾਂ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ,ਕਪੂਰਥਲਾ ਨੂੰ ਆਪ ਦਾ ਮਜ਼ਬੂਤ ਸਿਆਸੀ ਗੜ੍ਹ ਦੱਸਿਆ

ਆਮ ਆਦਮੀ ਪਾਰਟੀ ਦੇ ਵਲੋਂ ਦਵਿੰਦਰਪਾਲ ਸਿੰਘ ਰੰਗਾਂ ਹੰਸਪਾਲ ਉਮੀਦਵਾਰ ਐਲਾਨੇ ਜਾਣ ਦਾ ਕੀਤਾ ਸਵਾਗਤ 

ਕਪੂਰਥਲਾ 13 ਨਵੰਬਰ ਗੌਰਵ ਮੜੀਆ 

ਆਮ ਆਦਮੀ ਪਾਰਟੀ ਦੇ ਵਲੋਂ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੀਰਵਾਰ ਨੂੰ ਹਲਕਾ ਕਪੂਰਥਲਾ ਵਿਖੇ ਵਰਕਰ ਮਿਲਣੀ ਦਾ ਆਯੋਜਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼ੇਰੀ ਕਲਸੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾਂ ਹੰਸਪਾਲ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਤੇ ਦਲਜੀਤ ਰਾਜੂ ਸਮੇਤ ਸਮੂਹ ਆਗੂਆਂ ਨੇ ਸ਼ੇਰੀ ਕਲਸੀ ਤੇ ਦੇ ਕਪੂਰਥਲਾ ਪਹੁੰਚਣ ਅਤੇ ਹਲਕਾ ਕਪੂਰਥਲਾ ਤੋਂ ਆਮ ਆਦਮੀ ਦੇ ਵਲੋਂ ਦਵਿੰਦਰਪਾਲ ਸਿੰਘ ਰੰਗਾਂ ਹੰਸਪਾਲ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੇਰੀ ਕਲਸੀ ਨੇ ਪਾਰਟੀ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਘਰ-ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਵੱਲੋਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸਣ ਅਤੇ ਹੇਠਲੇ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ।ਉਨ੍ਹਾਂਨੇ ਕਿਹਾ ਕਿ ਹਲਕੇ ਦੇ ਸਾਰੇ ਬੂਥਾਂ ਦੀਆਂ ਕਮੇਟੀਆਂ ਦੇ ਵਰਕਰ ਹਰ ਘਰ ਤੱਕ ਪਹੁੰਚ ਕਰਨ।ਉਨ੍ਹਾਂ ਵਰਕਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ, ਪੂਰੀਆਂ ਕੀਤੀਆਂ ਗਾਰੰਟੀਆਂ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ।

ਇਸ ਮੌਕੇ ਦਲਜੀਤ ਰਾਜੂ ਨੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਹੱਲ ਕੀਤਾ ਜਾ ਸਕੇ।ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕਿਵੇਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਸੰਕਟ ਵੱਲ ਧੱਕਿਆ ਅਤੇ ਨਸ਼ਿਆਂ ਨੂੰ ਫੈਲਣ ਦਿੱਤਾ,ਜਦਕਿ ਮੌਜੂਦਾ ਸਰਕਾਰ ਨੇ ਇਮਾਨਦਾਰੀ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਪਾਇਆ ਹੈ।ਦਲਜੀਤ ਰਾਜੂ ਨੇ ਕਿਹਾ ਕਿ ਹਰ ਨਾਗਰਿਕ ਨੂੰ ਇਮਾਨਦਾਰੀ ਨਾਲ ਸਿਹਤ ਕਾਰਡ ਮਿਲਣਾ ਯਕੀਨੀ ਬਣਾਉਣਾ ਪਾਰਟੀ ਸੰਗਠਨ ਅਤੇ ਆਗੂਆਂ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਮੇਅਰ ਨਰਿੰਦਰ ਮੰਸੂ,ਸੀਨੀਅਰ ਡਿਪਟੀ ਮੇਅਰ ਕਮਾਕਸ਼ੀ ਦੁੱਗਲ,ਡਿਪਟੀ ਮੇਅਰ ਸਮੀਰ ਸ਼ਰਮਾ,ਕੌਸ਼ਲਰ ਕਰਨ ਮਹਾਜਨ,ਕੌਸ਼ਲਰ ਵਿਕਾਸ ਮੋਮੀ, ਕੌਸ਼ਲਰ ਅਨਿਲ ਸ਼ੁਕਲਾ,ਜ਼ਿਲਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ,ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਟਰੇਡ ਵਿੰਗ ਦੇ ਜ਼ਿਲਾ ਇੰਚਾਰਜ ਕੰਵਰ ਇਕਬਾਲ ਸਿੰਘ,ਵਿਰਾਸਤੀ ਵਿੰਗ ਦੇ ਜ਼ਿਲਾ ਇੰਚਾਰਜ ਪਰਮਿੰਦਰ ਸਿੰਘ ਢੋਟ,ਐਜੂਕੇਸ਼ਨ ਵਿੰਗ ਦੇ ਜ਼ਿਲਾ ਇੰਚਾਰਜ ਮੈਡਮ ਹਰਪ੍ਰੀਤ ਕੌਰ,ਬੀਸੀ ਵਿੰਗ ਦੇ ਜ਼ਿਲਾ ਇੰਚਾਰਜ ਜਗਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.