ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੋਵੇਗੀ ਪ੍ਰਮੁੱਖ ਤਰਜੀਹ : ਸ. ਸੁਰਜੀਤ ਸਿੰਘ ਮੋਹਾਲੀ

ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੋਵੇਗੀ ਪ੍ਰਮੁੱਖ ਤਰਜੀਹ : ਸ. ਸੁਰਜੀਤ ਸਿੰਘ ਮੋਹਾਲੀ

ਸੈਨੇਟ ਚੋਣਾਂ ਲਈ ਸ. ਸੁਰਜੀਤ ਸਿੰਘ ਮੋਹਾਲੀ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣਾ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ, ਅਧਿਆਪਕਾਂ ਅਤੇ ਰਜਿਸਟਰਡ ਗ੍ਰੈਜੂਏਟਾਂ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨਾ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੇ ਸਬੰਧ 'ਚ ਉਮੀਦਵਾਰ ਸ. ਸੁਰਜੀਤ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਵਿਧੀਵਤ ਤੌਰ 'ਤੇ ਦਾਖਲ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਿੱਖਿਆ ਪ੍ਰੇਮੀ, ਰਜਿਸਟਰਡ ਗ੍ਰੈਜੂਏਟ, ਸਮਾਜ ਸੇਵੀ ਅਤੇ ਸਮਰਥਕ ਮੌਜੂਦ ਸਨ। ਸ.ਸੁਰਜੀਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣਾ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ, ਅਧਿਆਪਕਾਂ ਅਤੇ ਰਜਿਸਟਰਡ ਗ੍ਰੈਜੂਏਟਾਂ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨਾ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਯੂਨੀਵਰਸਿਟੀ ਦੀ ਸਰਵੋੱਚ ਨੀਤੀ-ਨਿਰਧਾਰਕ ਸੰਸਥਾ ਹੈ, ਜੋ ਅਕਾਦਮਿਕ, ਪ੍ਰਸ਼ਾਸਕੀ ਅਤੇ ਵਿਕਾਸ ਨਾਲ ਸਬੰਧਤ ਅਹਿਮ ਫ਼ੈਸਲੇ ਲੈਂਦੀ ਹੈ। ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਦੂਰਅੰਦੇਸ਼ ਸੈਨੇਟ ਹੀ ਯੂਨੀਵਰਸਿਟੀ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾ ਸਕਦੀ ਹੈ। ਸੁਰਜੀਤ ਸਿੰਘ ਮੋਹਾਲੀ ਨੇ ਸਮੂਹ ਰਜਿਸਟਰਡ ਗ੍ਰੈਜੂਏਟਾਂ ਤੋਂ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਦੇ ਉੱਜਵਲ ਭਵਿੱਖ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਯੂਨੀਵਰਸਿਟੀ ਨੂੰ ਅਕਾਦਮਿਕ ਉੱਤਮਤਾ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਦਿਆਰਥੀ-ਪੱਖੀ ਨੀਤੀਆਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਇਸ ਮੌਕੇ ਤੇ ਜਸਵੀਰ ਸਿੰਘ ਗੜਾਂਗ, ਜਸਵਿੰਦਰ ਸਿੰਘ ਔਲਖ਼, ਤਜਿੰਦਰ ਸਿੰਘ ਅਮਰਜੀਤ ਸਿੰਘ ਕੁੰਬੜਾ, ਕੁਲਦੀਪ ਸਿੰਘ ਪ੍ਰਿੰਸੀਪਲ, ਪ੍ਰੇਮ ਸਿੰਘ ਹੈਡ ਮਾਸਟਰ, ਗੁਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਸਰਦੂਲ ਸਿੰਘ, ਸ਼ਮਸ਼ੀਰ ਸਿੰਘ ਆਦਿ ਸਮਰਥਕਾਂ ਨੇ ਸੁਰਜੀਤ ਸਿੰਘ ਮੋਹਾਲੀ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਸਮੂਹ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸੁਰਜੀਤ ਸਿੰਘ ਮੋਹਾਲੀ ਇੱਕ ਸਮਰਪਿਤ, ਯੋਗ ਅਤੇ ਤਜਰਬੇਕਾਰ ਉਮੀਦਵਾਰ ਹਨ, ਜੋ ਪੰਜਾਬ ਯੂਨੀਵਰਸਿਟੀ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨ ਦੇ ਸਮਰੱਥ ਹਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.