ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ- ਚੇਅਰਮੈਨ ਭਗਵੰਤ ਸਿੰਘ
- ਰਾਜਨੀਤੀ
- 19 Apr, 2025 06:40 PM (Asia/Kolkata)
ਚੇਅਰਮੈਨ ਨੇ ਦਾਣਾ ਮੰਡੀ ਬਹਾਦਰ ਨਗਰ ਵਿਖੇ ਪਹੁੰਚ ਕੇ ਸ਼ੁਰੂ ਕਰਵਾਈ ਕਣਕ ਦੀ ਰਸਮੀਂ ਖਰੀਦ
ਵਲਟੋਹਾ, ਗੁਰਮੀਤ ਸਿੰਘ ਵਲਟੋਹਾ
ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਭਗਵੰਤ ਸਿੰਘ ਨੇ ਅੱਜ ਦਾਣਾ ਬਹਾਦਰ ਨਗਰ ਵਿਖੇ ਪਹੁੰਚ ਕੇ ਕਣਕ ਦੀ ਰਸਮੀਂ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਦਸਮੇਸ ਨਗਰ ਤੋਂ ਸਰਪੰਚ ਜੁਗਰਾਜ ਸਿੰਘ ਤੇ ਹਮਦੀਪ ਕੈਰੋ ਜਰਨੈਲ ਸਿੰਘ ਬਹਾਦਰ ਨਗਰ ਜੁਗਰਾਜ ਸਿੰਘ ਆੜਤੀ ਮੇਜਰ ਸਿੰਘ ਆੜਤੀ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਮਾਰਕੀਟ ਕਮੇਟੀ ਖੇਮਕਰਨ ਦੇ ਮੁਲਾਜਮ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ ਕਣਕ ਦੀ ਖ਼ਰੀਦ ਪ੍ਰਕਿਿਰਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 59 ਖਰੀਦ ਕੇਂਦਰ ਬਣਾਏ ਗਏ ਹਨ ਅਤੇ 40 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਨੂੰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਖਰੀਦ ਹੋਣ ਦੇ 24 ਘੰਟਿਆਂ ’ਚ ਕੀਤੀ ਜਾ ਰਹੀ ਹੈ, ਉੱਥੇ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਲਿਫ਼ਟਿੰਗ ਨਾਲੋਂ-ਨਾਲ ਕਰਵਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਹਦਾਇਤ ਕੀਤੀ ਗਈ ਹੈ। ਚੇਅਰਮੈਨ ਭਗਵੰਤ ਸਿੰਘ ਵਲੋਂ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਸਾਰੇ ਲੋੜੀਂਦੇ ਪ੍ਰਬੰਧਾਂ ਜਿਵੇਂ ਕਿ ਪੀਣ ਯੋਗ ਪਾਣੀ, ਸੈਨੀਟੇਸ਼ਨ, ਛਾਂ, ਤਰਪਾਲਾਂ, ਲੋੜੀਂਦੀ ਮਾਤਰਾ ਵਿੱਚ ਬਾਰਦਾਨੇ ਦੀ ਉਪਲਬੱਧਤਾ ਆਦਿ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਣਕ ਦੀ ਖਰੀਦ ਪ੍ਰਕਿਿਰਆ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨੂੰ ਸਖਤ ਹਦਾੲਤਾਂ ਕੀਤੀਆਂ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਨੇਪਰੇ ਚਾੜ੍ਹਨ ਲਈ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ।
Leave a Reply