ਆਪ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਵਾਂਦਰ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
- ਰਾਸ਼ਟਰੀ
- 20 Jan, 2025 12:00 AM (Asia/Kolkata)
"ਬਾਘਾਪੁਰਾਣਾ ਹਲਕੇ ਦੇ ਲੋਕਾਂ ਦੀ ਸੇਵਾ ਨਿਰੰਤਰ ਜਾਰੀ ਰਹੇਗੀ-ਸੁਖਜਿੰਦਰ ਸਿੰਘ ਵਾਂਦਰ"ਬਾਘਾਪੁਰਾਣਾ,14 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮੁੱਖ ਦਾਅਵੇਦਾਰ ਰਹੇ ਸੁਖਜਿੰਦਰ ਸਿੰਘ ਵਾਂਦਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸਣਯੋਗ ਹੈ ਕਿ ਸੁਖਜਿੰਦਰ ਸਿੰਘ ਵਾਂਦਰ ਪਿਛਕੇ ਲੰਬੇ ਸਮੇਂ ਤੋਂ ਹਲਕਾ ਬਾਘਾਪੁਰਾਣਾ ਵਿਖੇ ਪਾਰਟੀ ਦੀ ਨੀਤੀਅਾਂ ਦਾ ਪ੍ਰਚਾਰ ਕਰ ਰਹੇ ਸਨ ਅਤੇ ਸਮਾਜ ਸੇਵੀ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਸੀ ਜਿਸ ਕਰਕੇ ਉਨ੍ਹਾਂ ਦਾ ਹਲਕੇ 'ਚ ਚੰਗਾ ਅਸਰ-ਰਸੂਖ ਹੈ।ਪਰ ਬਾਘਾਪੁਰਾਣਾ ਦੀ ਟਿਕਟ ਅੰਮ੍ਰਿਤਪਾਲ ਸੁਖਾਨੰਦ ਨੂੰ ਦੇਣ ਕਰਕੇ ਪਿਛਲੇ ਦਿਨਾਂ ਤੋਂ ਉਹ ਸਾਈਲੈਂਟ ਸਨ ਪਰ ਅੱਜ ਅਚਾਨਕ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ। ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਵਿਚਾਰ ਧਾਰਾ ਨਹੀਂ ਮਿਲਦੀ ਜਿਨ੍ਹਾਂ ਨੇ ਉਨ੍ਹਾਂ ਦੀ ਟਿਕਟ ਕਟਾ ਕੇ ਸੁਖਾਨੰਦ ਨੂੰ ਦਿੱਤੀ ਹੈ।ਅਗਲੀ ਰਚਨੀਤੀ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਉਹ ਆਪਣੇ ਪੱਤੇ ਖੋਲਣੇ ਅਤੇ ਬਾਘਾਪੁਰਾਣਾ ਹਲਕੇ ਦੇ ਲੋਕਾਂ ਦੀ ਸੇਵਾ ਨਿਰੰਤਰ ਕਰਦੇ ਰਹਿਣਗੇ।