ਪੰਜਾਬ ਚ ਸ਼ੁਰੂ ਹੋਈ ਆਪ ਸਰਕਾਰ ਦੀ ਉਲਟੀ ਗਿਣਤੀ-ਵਿੱਕੀ ਗੁਜਰਾਲ
- ਰਾਜਨੀਤੀ
- (Asia/Kolkata)
ਕਪੂਰਥਲਾ 18 ਜੂਨ ਗੌਰਵ ਮੜੀਆ
ਪੰਜਾਬ ਦੀ ਰਾਜਨੀਤੀ ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਇਸੇ ਲੜੀ ਵਿੱਚ ਭਾਜਪਾ ਸੋਸ਼ਲ ਮੀਡੀਆ ਸੈੱਲ ਦੇ ਸੂਬਾ ਕੋ ਕੋਆਡੀਨੇਟਰ ਤੇ ਕੌਂਸ਼ਲਰ ਵਿੱਕੀ ਗੁਜਰਾਲ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਰਾਜ ਵਿੱਚ ਸਿਆਸੀ ਤਬਦੀਲੀ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।ਉਹਨਾਂ ਪੰਜਾਬ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਪ੍ਰਦੇਸ਼ ਦੇਸ਼ ਭਗਤੀ,ਮਿਹਨਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਰਿਹਾ ਹੈ।ਉਹਨਾਂ ਨੇ ਕਿਸਾਨਾਂ,ਜਵਾਨਾਂ,ਵਪਾਰੀਆਂ ਅਤੇ ਮਾਤਰ-ਸ਼ਕਤੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ ਹੈ,ਪਰ ਮੌਜੂਦਾ ਸਮੇਂ ਵਿੱਚ ਇਹ ਪ੍ਰਦੇਸ਼ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ,ਜਿਹਨਾਂ ਵਿੱਚ ਨਸ਼ੇ ਦਾ ਵਧਦਾ ਪ੍ਰਭਾਵ ਅਤੇ ਕਾਨੂੰਨ -ਵਿਵਸਥਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ।ਵਿੱਕੀ ਗੁਜਰਾਲ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਦਿਖਾਈ ਦਿੰਦਾ ਹੈ।ਉਹਨਾਂ ਦੋਸ਼ ਲਾਇਆ ਕਿ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਤ ਰਹਿ ਗਈ ਹੈ, ਜਦਕਿ ਪ੍ਰਦੇਸ਼ ਦਾ ਨੌਜਵਾਨ ਵਰਗ ਇਸ ਸਮੱਸਿਆ ਨਾਲ ਲਗਾਤਾਰ ਜੂਝ ਰਿਹਾ ਹੈ।ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ੇ ਦੇ ਕਾਰੋਬਾਰ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹਾ ਮਾਹੌਲ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਨਸ਼ਾ ਵੇਚਣ ਵਾਲਿਆਂ ਲਈ ਕੋਈ ਥਾਂ ਨਹੀਂ ਬਚੇਗੀ।ਆਮ ਆਦਮੀ ਪਾਰਟੀ ਤੇ ਹਮਲਾ ਤੇਜ਼ ਕਰਦਿਆਂ ਵਿੱਕੀ ਗੁਜਰਾਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਕਈ ਵਾਅਦੇ ਅੱਜ ਵੀ ਅਧੂਰੇ ਹਨ।ਉਹਨਾਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਯੋਜਨਾ ਨੂੰ ਵੱਡੇ ਪੱਧਰ ਤੇ ਪ੍ਰਚਾਰਿਤ ਕੀਤਾ ਗਿਆ, ਉਸ ਦਾ ਅਮਲ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ ਹੈ।ਉਹਨਾਂ ਕਿਹਾ ਕਿ ਜਨਤਾ ਹੁਣ ਐਲਾਨਾਂ ਤੇ ਇਸ਼ਤਿਹਾਰਾਂ ਤੋਂ ਅੱਗੇ ਵਧ ਕੇ ਨਤੀਜੇ ਚਾਹੁੰਦੀ ਹੈ।ਵਿੱਕੀ ਗੁਜਰਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਇਸ ਗੱਲ ਦਾ ਅਹਿਸਾਸ ਹੋ ਚੁੱਕਾ ਹੈ।ਇਸੇ ਕਾਰਨ ਉਹ ਚੋਣ ਸਾਲ ਨੇੜੇ ਆਉਂਦੇ ਹੀ ਨਵੇਂ ਐਲਾਨ ਕਰ ਰਹੇ ਹਨ।ਉਹਨਾਂ ਆਮ ਆਦਮੀ ਪਾਰਟੀ ਨੂੰ ਲੁਟੇਰਿਆਂ ਦੀ ਟੋਲੀ ਦੱਸਦਿਆਂ ਕਿਹਾ ਕਿ ਇਮਾਨਦਾਰੀ ਦੀ ਰਾਜਨੀਤੀ ਦਾ ਦਾਅਵਾ ਕਰਨ ਵਾਲੇ ਆਗੂਆਂ ਦੀ ਅਸਲੀਅਤ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ।ਰੁਜ਼ਗਾਰ ਦੇ ਮੁੱਦੇ ਤੇ ਵੀ ਵਿੱਕੀ ਗੁਜਰਾਲ ਨੇ ਪੰਜਾਬ ਸਰਕਾਰ ਨੂੰ ਘੇਰਿਆ।ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਦੇਸ਼ ਵਿੱਚ ਸਮਾਜਿਕ ਨਿਆਂ ਨੂੰ ਸਿਰਫ਼ ਸਿਆਸੀ ਨਾਅਰੇ ਤੱਕ ਸੀਮਤ ਨਹੀਂ ਰੱਖਿਆ ਗਿਆ,ਸਗੋਂ ਉਸ ਨੂੰ ਨੀਤੀਗਤ ਰੂਪ ਵਿੱਚ ਲਾਗੂ ਕੀਤਾ ਗਿਆ ਹੈ।
ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ 'ਚ ਕੀਤਾ ਗ੍ਰਿਫ਼ਤਾਰ.. ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ 'ਚ ਵੱਡੇ ਪੱਧਰ 'ਤੇ ਮੱਚੀ ਹਲਚਲ ਮੱਚੀ...
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਅਹਿਮ ਮੀਟਿੰਗ 'ਚ ਕਥਿਤ 35 ਝੂਠੇ ਪੁਲਿਸ ਮੁਕਾਬਲਿਆਂ ਦੀ ਰਿਪੋਰਟ ਡੀਜੀਪੀ. ਤੋਂ ਮੰਗਣ ‘ਤੇ ਹੋਈ ਵਿਚਾਰ-ਚਰਚਾ : ਡਾ. ਖੁਸ਼ਹਾਲ ਸਿੰਘ
Leave a Reply