ਪਿੰਡ ਖਵਾਸਪੁਰ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਿੱਲਾ ਸ਼ੇਰੋ ਦੀ ਚੜ੍ਹਦੀ ਕਲ੍ਹਾ ਲਈ ਕਰਵਾਏ ਸੁਖਮਣੀ ਸਾਹਿਬ ਦੇ ਪਾਠ
ਰਵੀ ਖਹਿਰਾ, ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਖਵਾਸਪੁਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖ਼ੇ ਸਾਹਿਬ ਸਿੰਘ ਭਗਤ ਵੱਲੋ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਚੜ੍ਹਦੀ ਕਲ੍ਹਾ ਲਈ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕਰਵਾਏ ਗਏ ਜਿਸ ਵਿੱਚ ਵਿਸ਼ੇਸ ਤੌਰ ਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਸਮੂਹ ਸਾਥੀਆ ਸਮੇਤ ਸ਼ਿਰਕਤ ਕੀਤੀ।
ਸੰਗਤ ਨੂੰ ਸੰਬੋਧਨ ਕਰਦੇ ਹੋਏ ਬਿੱਲਾ ਸ਼ੇਰੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜ਼ਮੀਨੀ ਪੱਧਰ ਤੇ ਮਜ਼ਬੂਤ ਹੋਣਾ ਬਹੁਤ ਜਰੂਰੀ ਹੈ ਅਤੇ ਇਹ ਪਾਰਟੀ ਨੂੰ ਸਮਰਪਿਤ ਵਰਕਰਾ ਦੀ ਮਿਹਨਤ ਸਦਕਾ ਹੀ ਹੋ ਸਕਦੀ ਹੈ ਇਸ ਮੌਕੇ ਉਨ੍ਹਾਂ ਨੇ ਖਵਾਸਪੁਰ ਦੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਐਸ ਸੀ ਵਿੰਗ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ,ਜ਼ਿਲ੍ਹਾ ਬੀ ਸੀ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਬੀਸੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐਸ ਸੀ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਜਰਨਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆਂ, ਬਲਦੇਵ ਸਿੰਘ ਸ਼ੈਲਰ ਵਾਲ਼ੇ,ਹਰਦੇਵ ਸਿੰਘ, ਸਰਬਜੀਤ ਸਿੰਘ,ਮੈਨੇਜਰ ਨਿਰਮਲ ਸਿੰਘ ਕਾਹਲਵਾਂ,ਬਾਬਾ ਜੱਸਾ ਸਿੰਘ,ਸਤਨਾਮ ਸਿੰਘ ਠੇਕੇਦਾਰ,ਮੱਸਾ ਸਿੰਘ,ਬਲਕਾਰ ਸਿੰਘ ਧੁੰਦਾ,ਬਲਵਿੰਦਰ ਸਿੰਘ,ਜੈਮਲ ਸਿੰਘ ਜਾਮਾਰਾਏ ਆਦਿ ਹੋਰ ਅਕਾਲੀ ਆਗੂ ਹਾਜ਼ਿਰ ਸਨ।
Leave a Reply