ਮਨੁੱਖੀ ਅਧਿਕਾਰ ਮੰਚ ਵੱਲੋਂ ਹਰਪ੍ਰਭਜੀਤ ਕੌਰ ਨੂੰ ਬਣਾਇਆ ਚੇਅਰਪਰਸਨ ਇਸਤਰੀ ਵਿੰਗ - ਡਾਕਟਰ ਖੇੜਾ
- ਸਮਾਜ ਸੇਵਾ
- (Asia/Kolkata)
ਅੰਮ੍ਰਿਤਸਰ 17 ਨਵੰਬਰ ਗੌਰਵ ਮੜੀਆ
ਮਨੁੱਖੀ ਅਧਿਕਾਰ ਮੰਚ ਰਜਿ ਪੰਜਾਬ ਭਾਰਤ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਨਿੰਰਕਾਰੀ ਕਲੋਨੀ ਅੰਮ੍ਰਿਤਸਰ ਵਿੱਚ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸ੍ਰਪਰਸਤ ਡਾਕਟਰ ਰਾਮ ਜੀ ਲਾਲ ਰਿਟਾਇਰ ਐਸ ਐਸ ਪੀ, ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ ਕੁਲਜੀਤ ਕੌਰ ਅਤੇ ਗੁਰਦੀਪ ਕੌਰ ਗੌਰੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਪ੍ਰਭਜੀਤ ਕੌਰ ਨੂੰ ਕੌਮੀ ਚੇਅਰਪਰਸਨ ਇਸਤਰੀ ਵਿੰਗ, ਬਲਵਿੰਦਰ ਸਿੰਘ ਸੇਖੋਂ ਨੂੰ ਚੇਅਰਮੈਨ ਅਡਵਾਈਜ਼ਰੀ ਕਮੇਟੀ ਪੰਜਾਬ, ਰਛਪਾਲ ਸਿੰਘ ਰਸੀਲਾ ਨੂੰ ਚੇਅਰਮੈਨ ਬੁੱਧੀਜੀਵੀ ਸੈੱਲ, ਮਿੰਟੂ ਮਹਿਰਾ ਨੂੰ ਚੇਅਰਮੈਨ ਬਲਾਕ ਅੰਮ੍ਰਿਤਸਰ 1 ਅਤੇ ਬਲਦੇਵ ਸਿੰਘ, ਅਮੀਰ ਸਿੰਘ, ਰਣਜੀਤ ਸਿੰਘ, ਪ੍ਰਭਜੀਤ ਸਿੰਘ, ਅਤੇ ਲੱਕੀ ਡਿਗਵਾ ਨੂੰ ਮੈਂਬਰ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਆਦਾਤਰ ਲੋਕ ਇਸ ਕਰਕੇ ਦੁੱਖ ਝੱਲਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਪੂਰੀ ਜਾਣਕਾਰੀ ਨਹੀਂ। ਉਨ੍ਹਾਂ ਮੌਲਿਕ ਅਧਿਕਾਰਾਂ ਪ੍ਰਤੀ ਪੂਰਨ ਤੌਰ ਤੇ ਚਾਨਣਾ ਪਾਇਆ। ਡਾਕਟਰ ਰਾਮ ਜੀ ਲਾਲ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਣ ਤੇ ਤੁਸੀਂ ਜ਼ਿਲ੍ਹਾ ਮੁੱਖ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਸਕਦੇ ਹੋ। ਇਸ ਮੌਕੇ ਕੁਲਜੀਤ ਕੌਰ ਨੇ ਕਿਹਾ ਕਿ ਮੰਚ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਸੈਮੀਨਾਰ ਕਰਵਾਏ ਜਾਂਦੇ ਹਨ ਤਾਂ ਜ਼ੋ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਣਕਾਰੀ ਹੋ ਸਕੇ। ਮੈਡਮ ਗੁਰਦੀਪ ਕੌਰ ਗੌਰੀ ਨੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨਾਲ ਦੋਸਤਾਂ ਵਾਂਗ ਘੁਲਣਾ ਮਿਲਣਾ ਚਾਹੀਦਾ ਹੈ ਤਾਂ ਜ਼ੋ ਬੱਚੇ ਮਾਂ ਬਾਪ ਨਾਲ ਹਰ ਗੱਲ ਸਾਂਝੀ ਕਰ ਸਕਣ। ਜਗਜੀਤ ਪਾਲ ਸਿੰਘ ਚੇਅਰਮੈਨ ਯੂਥ ਵਿੰਗ ਨੇ ਬੋਲਦਿਆਂ ਕਿਹਾ ਕਿ ਯੂਥ ਨੂੰ ਆਪਣੇ ਭਵਿੱਖ ਬਾਰੇ ਖੁਦ ਸੋਚਣਾ ਪਵੇਗਾ ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਨੂਰ ਸਿੰਘ, ਜਸਵਿੰਦਰ ਸਿੰਘ, ਬਸਾਖਾ, ਸੰਨਦੀਪ ਕੌਰ, ਰੀਤੀ, ਮਨਜੀਤ ਕੌਰ, ਨਰਿੰਦਰ ਰਤਨ, ਮਨ ਭੁੱਲਰ,ਸਨਸਾਈਨ, ਪਰਮਜੀਤ ਸਿੰਘ, ਸਰਬਜੀਤ ਸਿੰਘ ਸੁਨੀਲ , ਅਤੇ ਅਨਮੋਲ ਕੌਰ ਆਦਿ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।
Leave a Reply