ਸਮਾਜ ਨੂੰ ਇੰਡੀਅਨ ਵਰਗੇ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ ਹੈ-ਨਰੇਸ਼ ਪੰਡਿਤ

ਸਮਾਜ ਨੂੰ ਇੰਡੀਅਨ ਵਰਗੇ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ ਹੈ-ਨਰੇਸ਼ ਪੰਡਿਤ

ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਇੰਡੀਅਨ ਨੂੰ ਕੀਤਾ ਸਨਮਾਨਿਤ 

ਕਪੂਰਥਲਾ 2 ਅਕਤੂਬਰ ਗੌਰਵ ਮੜੀਆ 

ਆਪਣੀ ਇਮਾਨਦਾਰ ਛਵੀ,ਹਰ ਵਰਗ ਨਾਲ ਮਿਲਣਸਾਰ ਵਿਵਹਾਰ ਰੱਖਣ ਵਾਲੇ ਅਤੇ ਆਪਣੀ ਧਾਕੜ ਛਵੀ ਲਈ ਜਾਣੇ ਜਾਂਦੇ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੂੰ ਦੂਜੀ ਵਾਰ ਚੇਅਰਮੈਨ ਬਣਨ ਤੇ ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਦੇ ਸਮੂਹ ਆਗੂਆਂ ਦੇ ਵਲੋਂ ਫੁੱਲਾਂ ਦੇ ਹਾਰ ਪਾ ਕੇ ਤੇ ਫੁੱਲਾਂ ਦਾ ਬੁੱਕ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ,ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ,ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਇਮਾਨਦਾਰ ਆਗੂਆਂ ਨੂੰ ਹਮੇਸ਼ਾ ਸਮਾਜ ਵਿਚ ਉੱਚਾ ਦਰਜਾ ਅਤੇ ਸਨਮਾਨ ਦਿੱਤਾ ਜਾਂਦਾ ਹੈ।ਅਜਿਹੇ ਆਗੂ ਆਪਣੇ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਸਮਾਜ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ।ਲੋਕ ਉਨ੍ਹਾਂ ਤੇ ਅੱਖਾਂ ਬੰਦ ਕਰਕੇ ਭਰੋਸਾ ਕਰਦੇ ਹਨ,ਕਿਉਂਕਿ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੁੰਦਾ।ਉਹ ਸਮਾਜ ਲਈ ਇੱਕ ਰੋਲ ਮਾਡਲ(ਪ੍ਰੇਰਨਾ ਸਰੋਤ)ਬਣਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਹੀ ਰਾਹ ਦਿਖਾਉਂਦੇ ਹਨ।ਉਹ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਸਭ ਦੇ ਹੱਕਾਂ ਲਈ ਲੜਦੇ ਹਨ।ਨਰੇਸ਼ ਪੰਡਿਤ ਨੇ ਕਿਹਾ ਸਮਾਜ ਨੂੰ ਗੁਰਪਾਲ ਸਿੰਘ ਇੰਡੀਅਨ ਵਰਗੇ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ ਹੈ।ਨਰੇਸ਼ ਪੰਡਿਤ ਨੇ ਕਿਹਾ ਕਿ ਰਾਜਨੇਤਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਵਾਂਗ ਹੁੰਦੇ ਹਨ ਅਤੇ ਜਿਨ੍ਹਾਂ ਨੂੰ ਧੀਰਜ,ਹੌਸਲੇ, ਨਿਰਪੱਖਤਾ,ਇਮਾਨਦਾਰੀ ਤੇ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਕੰਮ ਕਰਨਾ ਚਾਹੀਦਾ ਹੈ।ਇਹ ਬੁਨਿਆਦੀ ਗੱਲਾਂ ਇਨ੍ਹਾਂ ਅਧਿਕਾਰੀਆਂ ਦੇ ਸਿਖਲਾਈ ਦੌਰਾਨ ਵੀ ਰਟਾਈਆਂ ਜਾਂਦੀਆਂ ਹਨ ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਕੁਝ ਨੇਤਾ ਤੇ ਅਧਿਕਾਰੀ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਲੋਭ-ਲਾਲਸਾ ਤੇ ਪੱਖਪਾਤੀ ਰਵੱਈਏ ਨਾਲ ਕਰਨਾ ਸ਼ੁਰੂ ਕਰ ਦਿੰਦੇ ਹਨ।ਇਕ ਸਮਾਂ ਸੀ ਜਦੋਂ ਦੋਵੇਂ ਵਰਗ ਇਕ ਦੂਜੇ ਤੋਂ ਡਰਦੇ ਸਨ ਅਤੇ ਮਰਿਆਦਾ ਚ ਰਹਿੰਦਿਆਂ ਆਪਣੇ-ਆਪਣੇ ਕੰਮਾਂ ਦਾ ਨਿਪਟਾਰਾ ਕਰਦੇ ਸਨ।ਨਰੇਸ਼ ਪੰਡਿਤ ਨੇ ਕਿਹਾ ਕਿ ਯੁਵਾ ਪੀੜ੍ਹੀ ਨੂੰ ਇਮਾਨਦਾਰ ਆਗੂਆਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ ਅਤੇ ਸਮਾਜ ਵਿੱਚ ਚੰਗੀ ਅਗਵਾਈ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਉਨ੍ਹਾਂਨੇ ਕਿਹਾ ਕਿ ਸਮਾਜ ਨੂੰ ਸੁਧਾਰਨ ਲਈ ਇਮਾਨਦਾਰ ਅਤੇ ਜ਼ਿੰਮੇਵਾਰ ਆਗੂਆਂ ਦੀ ਲੋੜ ਹੈ।ਨੌਜਵਾਨ ਪੀੜ੍ਹੀ ਹੀ ਦੇਸ਼ ਅਤੇ ਸਮਾਜ ਦੀ ਦਿਸ਼ਾ ਤੈਅ ਕਰਦੀ ਹੈ।ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਇੰਡੀਅਨ ਨੇ ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸ਼ਾ ਦਿਵਾਇਆ ਕਿ ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ ਅਤੇ ਲੋਕਾਂ ਦੀ ਤਰੱਕੀ,ਇਹੀ ਮੇਰੀ ਰਾਜਨੀਤੀ ਦਾ ਮੁੱਖ ਕੇਂਦਰ ਹਨ।ਚੇਅਰਮੈਨ ਇੰਡੀਅਨ ਨੇ ਕਿਹਾ ਮੈਂ ਸਮਾਜ ਵਿਚ ਹਮੇਸ਼ਾ ਇਮਾਨਦਾਰੀ ਨਾਲ ਚੰਗੇ ਕੰਮ ਕਰਦੇ ਹੋਏ ਆਪਣੇ ਸਹੀ ਰਸਤੇ ਅਤੇ ਸਮਾਜ ਵਿਚ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ ਅਤੇ ਅਪਣਾ ਫਰਜ਼ ਨਿਭਾਉਂਦਾ ਰਹੂੰਗਾ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਸਤਸੰਗ ਪ੍ਰਮੁੱਖ ਮਨਮੋਹਨ ਜੋਸ਼ੀ,ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਸ਼ਹਿਰੀ ਮੀਤ ਪ੍ਰਧਾਨ ਸੰਦੀਪ ਅਗਰਵਾਲ,ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਆਦਿ ਹਾਜ਼ਰ ਸਨ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.