ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਖੂਨਦਾਨ ਮਹਾਦਾਨ ਹੈ, ਹਰ ਵਿਅਕਤੀ ਨੂੰ ਵੱਧ-ਚੜ੍ਹ ਕੇ ਖੂਨਦਾਨ ਕਰਨਾ ਚਾਹੀਦਾ ਹੈ: ਹਰਪ੍ਰੀਤ ਸਾਗਰ

ਕਪੂਰਥਲਾ, 21 ਅਕਤੂਬਰ, ਗੌਰਵ ਮੜੀਆ।

ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਮੁਕੇਸ਼ ਕਸ਼ਿਅਪ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਥਾਨਕ ਸ੍ਰੀ ਮਨੀ ਮਹੇਸ਼ ਮੰਦਿਰ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਖੂਨਦਾਨ ਵਰਗੇ ਮਹਾਨ ਕਾਰਜ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵੱਲੋਂ ਚੀਫ਼ ਐਡੀਟਰ ਹਰਪ੍ਰੀਤ ਸਾਗਰ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਖੂਨਦਾਨ ਦੀ ਮਹੱਤਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਚੀਫ਼ ਐਡੀਟਰ ਹਰਪ੍ਰੀਤ ਸਾਗਰ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ਅਤੇ ਇਸ ਤੋਂ ਵੱਡੀ ਮਨੁੱਖਤਾ ਦੀ ਸੇਵਾ ਹੋਰ ਕੋਈ ਨਹੀਂ ਹੋ ਸਕਦੀ। ਜਦੋਂ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਮਰੀਜ਼, ਹਾਦਸੇ ਦਾ ਸ਼ਿਕਾਰ ਵਿਅਕਤੀ ਜਾਂ ਕਿਸੇ ਹੋਰ ਲੋੜਵੰਦ ਨੂੰ ਖੂਨ ਦੀ ਜ਼ਰੂਰਤ ਪੈਂਦੀ ਹੈ, ਤਾਂ ਉਸ ਸਮੇਂ ਖੂਨ ਦੀ ਅਸਲ ਮਹੱਤਤਾ ਦਾ ਅਹਿਸਾਸ ਹੁੰਦਾ ਹੈ। ਖੂਨ ਦੀ ਇੱਕ ਯੂਨਿਟ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਨਾ ਸਿਰਫ਼ ਕਿਸੇ ਲੋੜਵੰਦ ਦੀ ਮਦਦ ਹੁੰਦੀ ਹੈ, ਸਗੋਂ ਸਮਾਜ ਵਿੱਚ ਆਪਸੀ ਸਾਂਝ, ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਇਸ ਲਈ ਹਰ ਤੰਦਰੁਸਤ ਅਤੇ ਯੋਗ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਨੇ ਖੂਨਦਾਨ ਕੈਂਪ ਲਗਾਉਣ ਵਾਲੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜਾਂ ਨਾਲ ਲੋਕਾਂ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾ ਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.