ਸਰਪੰਚ ਬਿੱਲਾ ਸ਼ੇਰੋਂ ਵਲੋਂ ਚੋਹਲਾ ਸਾਹਿਬ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
- ਰਾਜਨੀਤੀ
- 10 May, 2026 01:39 PM (Asia/Kolkata)
ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਪ੍ਰਗਟਾਈ ਖੁਸ਼ੀ
ਪਾਰਟੀ ਦੇ ਹਰ ਵਰਕਰ ਨਾਲ ਚਟਾਨ ਵਾਂਗ ਖੜ੍ਹੇ ਹੋਵਾਂਗੇ- ਬਿੱਲਾ ਸ਼ੇਰੋਂ
ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,10 ਮਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਚੋਹਲਾ ਸਾਹਿਬ ਵਿਖੇ ਪਾਰਟੀ ਦੇ ਬੀਸੀ ਵਿੰਗ ਦੇ ਸਕੱਤਰ ਸ.ਭੁਪਿੰਦਰ ਸਿੰਘ ਗਾਬੜੀਆ ਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਦੌਰਾਨ ਅਕਾਲੀ ਵਰਕਰਾਂ ਵਲੋਂ ਬੀਬਾ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਨਾਲ ਮੋਢੇ ਨਾਲ ਮੋਢਾ ਲਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਹਲਕੇ ਦੇ ਹਰ ਪਿੰਡ ਵਿੱਚ ਘਰ-ਘਰ ਜਾਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ,ਉਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੱਡਾ ਬਲ ਮਿਲ ਰਿਹਾ ਹੈ।ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਪਾਰਟੀ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਪਾਰਟੀ ਦੇ ਹਰ ਵਰਕਰ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਲਈ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਹੋਵੇਗਾ। ਸਰਪੰਚ ਅਵਤਾਰ ਸਿੰਘ ਬਿੱਲਾ ਨੇ ਦਾਅਵਾ ਕੀਤਾ ਕਿ 2027 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣਾ ਤੈਅ ਹੈ ਅਤੇ ਹਲਕਾ ਖਡੂਰ ਤੋਂਂ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਜਾਵੇਗੀ।ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਗਰੇਜ ਸਿੰਘ ਸ਼ੇਰਗਿੱਲ ਸਰਹਾਲੀ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਭਾਈ ਰਾਮਜੀਤ ਸਿੰਘ,ਦੁਸੰਧਾ ਸਿੰਘ ਗਾਬੜੀਆ,ਜਸਵਿੰਦਰ ਸਿੰਘ ਰੋਮੀ, ਕੁਲਵੰਤ ਸਿੰਘ ਗਾਬੜੀਆ, ਗੁਰਵੇਲ ਸਿੰਘ ਫੌਜੀ,ਮਨੀ ਗਾਬੜੀਆ, ਕੁਲਵਿੰਦਰ ਸਿੰਘ,ਕਵਲ ਗਾਬੜੀਆ,ਸੁਨੀਲ ਕੁਮਾਰ, ਅਮਨ ਸ਼ਰਮਾਂ, ਬਲਵਿੰਦਰ ਸਿੰਘ,ਬੱਬਲ ਟੇਲਰ ਮਾਸਟਰ, ਬੱਬੂ ਆਦਿ ਹਾਜ਼ਰ ਸਨ।
Leave a Reply