ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਰਮੂੰਵਾਲਾ ਤੇ ਰੱਤੋਕੇ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
- ਸਮਾਜ ਸੇਵਾ
- (Asia/Kolkata)
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨ ਤਾਰਨ,29 ਅਗਸਤ
ਡਾ.ਜਸਵਿੰਦਰ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਤਰਨਤਾਰਨ ਦੀ ਪ੍ਰਧਾਨਗੀ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਅਮਰਦੀਪ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਕਰਮੂਵਾਲਾ ਅਤੇ ਰੱਤੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ।ਇਸ ਮੌਕੇ ਤਲਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘਟ ਜਾਂਦੀ ਹੈ।ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜਹਿਰੀਲੇ ਧੂੰਏ ਨਾਲ ਬਜੁਰਗਾਂ ਅਤੇ ਬੱਚਿਆ ਨੂੰ ਸਾਹ ਲੈਣ 'ਚ ਮੁਸ਼ਕਿਲ ਆਉਂਦੀ ਹੈ।
ਇੱਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ ਅਤੇ 12 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਉਪ ਨਿਰੀਖਕ ਲਵਜੀਤ ਸਿੰਘ ਨੇ ਖੇਤੀਬਾੜੀ ਮਹਿਕਮੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ 50% ਸਬਸਿਡੀ ਤੇ ਜਿਪਸਮ ਬਾਰੇ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਏਟੀਐਮ ਗੁਰਨਿਸ਼ਾਨ ਸਿੰਘ ਨੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਵਿੱਚ ਜਾਣਕਾਰੀ ਦਿੱਤੀ।ਇਸ ਮੌਕੇ ਸਰਪੰਚ ਦਿਲਬਾਗ ਸਿੰਘ ਕਰਮੂਵਾਲਾ,ਸੁਖਦਿਆਲ ਸਿੰਘ,ਸੁਖਚੈਨ ਸਿੰਘ,ਜਗਰਾਜ ਸਿੰਘ,ਗੁਰਸਾਹਬ ਸਿੰਘ,ਸੁਰਜੀਤ ਸਿੰਘ,ਸਤਨਾਮ ਸਿੰਘ,ਤਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।