ਖਨੌਰੀ ਬਾਰਡਰ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ, ਕਈ ਕਿਸਾਨ ਜ਼ਖਮੀ
- ਅੰਤਰਰਾਸ਼ਟਰੀ
- (Asia/Kolkata)
ਪਾਤੜਾਂ /ਖਨੌਰੀ 21 ਫਰਵਰੀ ( ਅਮਰਿੰਦਰ ਧਾਲੀਵਾਲ ) ਖਨੌਰੀ ਬਾਰਡਰ ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਹੋਣ ਕਾਰਨ ਮਾਹੌਲ ਤਣਾਅ ਪੂਰਨ ਹੋ ਬਣ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 15 ਤੋਂ 20 ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ |ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਰਬੜ ਦੀਆਂ ਗੋਲੀਆਂ ਚਲਾਉਣ ਦੀ ਖ਼ਬਰ ਹੈ । ਇਸ ਦੌਰਾਨ ਕਰੀਬ ਇੱਕ ਦਰਜਨ ਤੋਂ ਵੱਧ ਕਿਸਾਨ ਜ਼ਖ਼ਮੀ ਹੋਏ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਖਨੌਰੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।