ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: ਰਾਏਪੁਰ ਤੋਂ ਗੋਂਦੀਆ ਮਹਾਰਾਸ਼ਟਰ ਲਈ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ

ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: ਰਾਏਪੁਰ ਤੋਂ ਗੋਂਦੀਆ ਮਹਾਰਾਸ਼ਟਰ ਲਈ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਏਪੁਰ ਤੋਂ ਗੋਂਦੀਆ ਮਹਾਰਾਸ਼ਟਰ ਲਈ ਰਵਾਨਾ

ਅੰਮ੍ਰਿਤਸਰ, 21 ਸਤੰਬਰ ਜੁਗਰਾਜ ਸਿੰਘ ਸੰਧੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਏਪੁਰ ਛੱਤੀਸਗੜ੍ਹ ਤੋਂ ਗੋਂਦੀਆ ਮਹਾਰਾਸ਼ਟਰ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦਿੱਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਇਸ ਦੌਰਾਨ ਸਾਂਸਦ ਸ੍ਰੀ ਬ੍ਰਿਜ ਮੋਹਨ ਅਗਰਵਾਲ ਨੇ ਵੀ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ।ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਨਾਲ ਚੱਲ ਰਹੀਆਂ ਗੱਡੀਆਂ ਵਿੱਚ ਸ. ਹਰਦੇਵ ਸਿੰਘ ਝੱਜ ਦੇ ਪਰਿਵਾਰ ਵੱਲੋਂ ਸੇਵਾ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸ. ਸੁਰਜੀਤ ਸਿੰਘ ਮੀਤ ਮੈਨੇਜਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਚਰਨਜੀਤ ਸਿੰਘ, ਸ. ਸੁਖਦੇਵ ਸਿੰਘ, ਸ. ਲਖਵਿੰਦਰ ਸਿੰਘ, ਭਾਈ ਹਰਦੀਪ ਸਿੰਘ ਗ੍ਰੰਥੀ, ਭਾਈ ਪ੍ਰਭਜੀਤ ਸਿੰਘ ਮੀਤ ਪ੍ਰਧਾਨ, ਸ. ਨੋਨਿਹਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.