ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਪਿੰਡ ਘੜਕਾ ਅਤੇ ਮੁੰਡਾਪਿੰਡ ਵਿੱਚ ਮੀਟਿੰਗਾਂ
- ਰਾਜਨੀਤੀ
- 25 May, 2026 02:33 PM (Asia/Kolkata)
ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਹਲਕਾ ਖਡੂਰ ਸਾਹਿਬ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਵਿਚਾਰ ਸਾਂਝੇ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,25 ਮਈ
ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਪਿੰਡ ਘੜਕਾ ਅਤੇ ਮੁੰਡਾਪਿੰਡ ਵਿਖੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।ਪਿੰਡ ਘੜਕਾ ਵਿੱਚ ਇਹ ਮੀਟਿੰਗ ਸਾਬਕਾ ਸਰਪੰਚ ਕਪੂਰ ਸਿੰਘ ਦੇ ਗ੍ਰਹਿ ਵਿਖੇ ਹੋਈ,ਜਦਕਿ ਪਿੰਡ ਮੁੰਡਾਪਿੰਡ ਵਿੱਚ ਸੀਨੀਅਰ ਆਗੂ ਸਰਪੰਚ ਪ੍ਰਿਥੀਪਾਲ ਦੇ ਘਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਅਤੇ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਬੀਬਾ ਰਮਨਦੀਪ ਕੌਰ ਨੇ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੇ ਪਾਰਟੀ ਵਰਕਰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਇਕੱਠੇ ਹੋਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨਾਲ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ ਅਤੇ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ।ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਲਕਾ ਖਡੂਰ ਸਾਹਿਬ ਦੀ ਸੀਟ ਜਿਤਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਉਣਗੇ।
ਇਸ ਮੌਕੇ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਮਲਕੀਤ ਸਿੰਘ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ ਠੇਕੇਦਾਰ ਹੀਰਾ ਭੁੱਲਰ ਹਰੀਕੇ,ਦਇਆ ਸਿੰਘ ਚੋਹਲਾ ਖੁਰਦ,ਦਲੇਰ ਸਿੰਘ ਕਰਮੂੰਵਾਲਾ ਮੈਂਬਰ ਬਲਾਕ ਸੰਮਤੀ,ਮਨਜੀਤ ਸਿੰਘ ਪੱਖੋਪੁਰ ਅਤੇ ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ ਤੋਂ ਇਲਾਵਾ ਉਜਾਗਰ ਸਿੰਘ ਘੜਕਾ,ਜਗਜੀਤ ਸਿੰਘ ਬੱਲ, ਬਲਵੰਤ ਸਿੰਘ ਸੈਕਟਰੀ, ਗਾਇਕ ਨਰਿੰਦਰ ਸੰਧੂ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ ਸ਼ਾਹ,ਜੁਝਾਰ ਸਿੰਘ,ਬਲਕਾਰ ਸਿੰਘ ਜਗੀਰਦਾਰ (ਸਾਰੇ ਪਿੰਡ ਘੜਕਾ), ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਲਾਲ ਸਿੰਘ,ਨੰਬਰਦਾਰ ਰਘਬੀਰ ਸਿੰਘ ਆਦਿ ਹਾਜ਼ਰ ਸਨ।
Leave a Reply