ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ 'ਚ ਨਵਾਂ ਉਤਸ਼ਾਹ- ਜੱਗੀ ਚੋਹਲਾ
- ਰਾਜਨੀਤੀ
- 17 Jun, 2026 06:24 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਜੂਨ
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਤਰਨਤਾਰਨ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਸੱਚਾਈ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ ਹੈ। ਜੱਗੀ ਚੋਹਲਾ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਬਣਾਇਆ ਗਿਆ ਮਾਮਲਾ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸੀ ਅਤੇ ਅਦਾਲਤ ਵੱਲੋਂ ਦਿੱਤੀ ਗਈ ਅੰਤਰਿਮ ਰਾਹਤ ਨੇ ਸਾਬਤ ਕਰ ਦਿੱਤਾ ਹੈ ਕਿ ਕਾਨੂੰਨ ਅਤੇ ਨਿਆਂ ਪ੍ਰਣਾਲੀ 'ਤੇ ਲੋਕਾਂ ਦਾ ਵਿਸ਼ਵਾਸ ਅਟੁੱਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿਤਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਪਾਰਟੀ ਦਾ ਹਰ ਵਰਕਰ ਆਪਣੇ ਆਗੂਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਵਿੱਚ ਅਦਾਲਤ ਦੇ ਇਸ ਫ਼ੈਸਲੇ ਨਾਲ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣ ਕੇ ਉਭਰੇਗੀ।ਜੱਗੀ ਚੋਹਲਾ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸੱਚਾਈ ਪੂਰੀ ਤਰ੍ਹਾਂ ਸਾਹਮਣੇ ਆਵੇਗੀ ਅਤੇ ਮਜੀਠੀਆ ਨੂੰ ਪੂਰਾ ਇਨਸਾਫ਼ ਮਿਲੇਗਾ।
Leave a Reply