ਲੋਕਾਂ ਨਾਲ ਸਿੱਧਾ ਸੰਵਾਦ ਹੀ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣ ਦਾ ਸਭ ਤੋਂ ਵਧੀਆ ਰਾਹ ਹੈ-ਮਲਵਿੰਦਰ ਸਿੰਘ ਚਾਹਲ
- ਰਾਜਨੀਤੀ
- (Asia/Kolkata)
ਕਪੂਰਥਲਾ 22 ਨਵੰਬਰ ਗੌਰਵ ਮੜੀਆ
ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਨਣ ਤੇ ਸਮਝਣ ਲਈ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ(ਮੰਮੂ ਚਾਹਲ)ਦੇ ਵਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਤੇ ਵਾਰਡਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਹਲਕੇ ਦੇ ਪਿੰਡ ਔਜਲਾ ਵਿਖੇ ਮੀਟਿੰਗ ਕੀਤੀ ਗਈ।ਇਸ ਮੌਕੇ ਮੰਮੂ ਚਾਹਲ ਵਲੋਂ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਗੱਲਾਂ ਸੁਣਨ ਅਤੇ ਪਿੰਡ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਸੁਣਿਆ ਗਿਆ।ਉਨ੍ਹਾਂਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਹੋਰ ਬਿਹਤਰ ਢੰਗ ਨਾਲ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂਨੇ ਕਿਹਾ ਕਿ ਇਹ ਸਿੱਧਾ ਰਾਬਤਾ ਨਾ ਸਿਰਫ਼ ਭਰੋਸਾ ਪੈਦਾ ਕਰਦਾ ਹੈ,ਸਗੋਂ ਸਮਾਜ ਦੀ ਬਿਹਤਰੀ ਲਈ ਸਹੀ ਫੈਸਲੇ ਲੈਣ ਅਤੇ ਵਧੇਰੇ ਸਮਰਪਣ ਨਾਲ ਸੇਵਾ ਕਰਨ ਦਾ ਉਤਸ਼ਾਹ ਵੀ ਦਿੰਦਾ ਹੈ।ਮੰਮੂ ਚਾਹਲ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਰਾਜਨੇਤਾ ਲਈ ਲੋਕਾਂ ਦੀਆਂ ਅਸਲ ਲੋੜਾਂ ਅਤੇ ਸਮੱਸਿਆਵਾਂ ਨੂੰ ਸਮਝਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।ਵਿਚੋਲਿਆਂ ਤੋਂ ਬਿਨਾਂ ਸਿੱਧੀ ਗੱਲਬਾਤ ਨਾਲ ਜ਼ਮੀਨੀ ਪੱਧਰ ਦੀਆਂ ਅਸਲ ਚੁਣੌਤੀਆਂ ਸਾਹਮਣੇ ਆਉਂਦੀਆਂ ਹਨ।ਲੋਕਾਂ ਦੀ ਗੱਲ ਧਿਆਨ ਨਾਲ ਸੁਣਨ ਨਾਲ ਆਪਸੀ ਵਿਸ਼ਵਾਸ ਵਧਦਾ ਹੈ ਅਤੇ ਫ਼ੈਸਲਿਆਂ ਵਿੱਚ ਪਾਰਦਰਸ਼ਤਾ ਆਉਂਦੀ ਹੈ।ਲੋਕਾਂ ਦੇ ਸੁਝਾਵਾਂ ਮੁਤਾਬਕ ਕੰਮ ਕਰਨ ਨਾਲ ਸਰੋਤਾਂ ਦੀ ਸਹੀ ਵਰਤੋਂ ਹੁੰਦੀ ਹੈ ਅਤੇ ਲੋੜਵੰਦਾਂ ਤੱਕ ਮਦਦ ਪਹੁੰਚਦੀ ਹੈ।ਮੌਕੇ ਤੇ ਵਿਚਾਰ-ਵਟਾਂਦਰਾ ਹੋਣ ਨਾਲ ਕਈ ਮਸਲਿਆਂ ਦਾ ਹੱਲ ਜਲਦੀ ਅਤੇ ਬਿਹਤਰ ਢੰਗ ਨਾਲ ਨਿਕਲ ਸਕਦਾ ਹੈ।ਮੰਮੂ ਚਾਹਲ ਨੇ ਕਿਹਾ ਕਿ ਹਲਕਾ ਨਸ਼ਿਆਂ,ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਰਗੀਆਂ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਜ਼ਿੰਮੇਵਾਰ ਅਤੇ ਸੁਹਿਰਦ ਪਹੁੰਚ ਅਪਣਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਹਲਕੇ ਵਿਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਨਸ਼ਿਆਂ ਕਾਰਨ ਨੌਜਵਾਨਾਂ ਦੇ ਭਵਿੱਖ ਤੇ ਮਾੜਾ ਅਸਰ ਪੈ ਰਿਹਾ ਹੈ।ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਨ ਵਾਲੇ ਹੁਣ ਚੁੱਪ ਕਿਉਂ ਬੈਠੇ ਹਨ?ਉਨ੍ਹਾਂ ਕਿਹਾ ਕਿ ਉਨ੍ਹਾਂ ਹਲਕੇ ਵਿਚ ਸ਼ਰੇਆਮ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਵੀ ਹਲਕੇ ਦੀ ਤਰੱਕੀ ਦੇ ਰਾਹ ਵਿਚ ਰੁਕਾਵਟ ਬਣ ਰਹੀਆਂ ਹਨ।ਹਲਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ,ਖੇਡਾਂ ਅਤੇ ਰੁਜ਼ਗਾਰ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਭਵਿੱਖ ਤੇ ਨੌਜਵਾਨ ਪੀੜ੍ਹੀ ਦੀ ਬਿਹਤਰੀ ਲਈ ਉਨ੍ਹਾਂ ਨੂੰ ਇੱਕ ਮੌਕਾ ਦੇਣ।
Leave a Reply