ਪਹਿਲਵਾਨ ਗਿੱਲ ਨੇ ਮੈਂਬਰ ਪਾਰਲੀਮੈਂਟ ਡਾ ਧਰਮਵੀਰ ਗਾਂਧੀ ਨਾਲ ਮੁਲਾਕਾਤ ਕਰਕੇ ਸੂਬੇ ਦੀਆਂ ਚੋਣਾਂ ਬਾਰੇ ਕੀਤਾ ਵਿਚਾਰ ਵਟਾਂਦਰਾ

ਪਹਿਲਵਾਨ ਗਿੱਲ ਨੇ ਮੈਂਬਰ ਪਾਰਲੀਮੈਂਟ ਡਾ ਧਰਮਵੀਰ ਗਾਂਧੀ ਨਾਲ ਮੁਲਾਕਾਤ ਕਰਕੇ ਸੂਬੇ ਦੀਆਂ ਚੋਣਾਂ ਬਾਰੇ ਕੀਤਾ ਵਿਚਾਰ ਵਟਾਂਦਰਾ

ਲੋਕ ਸਭਾ ਮੈਂਬਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਹਾਈਕਮਾਨ ਨੂੰ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦੀ ਕੀਤੀ ਮੰਗ 
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਜੂਨ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਲੋਕ ਸਭਾ ਹਲਕਾ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਪਹਿਲਵਾਨ ਅਮਰਜੀਤ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਡਾਕਟਰ ਧਰਮਵੀਰ ਗਾਂਧੀ ਦੇ ਪਟਿਆਲਾ ਸਥਿਤ ਗ੍ਰਹਿ ਵਿੱਚ ਇਹ ਪਹੁੰਚੇ ਜਿੱਥੇ ਉਹਨਾਂ ਨੇ ਮੈਂਬਰ ਪਾਰਲੀਮੈਂਟ ਨੂੰ ਬੁੱਕਾ ਫੁੱਲਾਂ ਦਾ ਦੇ ਕੇ ਸਨਮਾਨਤ ਵੀ ਕੀਤਾ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ਬਾਰੇ ਮੈਂਬਰ ਪਾਰਲੀਮੈਂਟ ਨਾਲ ਖੁੱਲ ਕੇ ਵਿਚਾਰ ਚਰਚਾ ਹੋਈ ਅਤੇ ਉਹਨਾਂ ਪਾਰਟੀ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਵੇ ਤਾਂ ਜੋ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਮੀਟਿੰਗ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਡਾਕਟਰ ਧਰਮਵੀਰ ਗਾਂਧੀ ਦਾ ਇਹ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਨਵੇਂ ਨੌਜਵਾਨ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਪਾਰਟੀ ਦੋ ਤਿਹਾਈ ਬਹੁਮਤ ਨਾਲ ਸਰਕਾਰ ਬਣਾਵੇਗੀ। ਕਿਉਂਕਿ ਬੀਤੇ ਦਿਨੀ ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਪਾਰਟੀ ਵੱਲੋਂ ਨਵੇਂ ਉਤਾਰੇ ਗਏ ਚਿਹਰਿਆਂ ਨੇ ਜਿੱਤ ਹਾਸਲ ਕੀਤੀ ਹੈ। ਇਸ ਮੌਕੇ ਚਾਚਾ ਚਮਨ ਲਾਲ ਬਨੂੜ, ਹਰਪ੍ਰੀਤ ਸਿੰਘ ਮੋਹਾਲੀ, ਸੰਜੇ ਠਾਕੁਰ, ਜੀਵਨ ਸ਼ਰਮਾ ਆਦਿ ਕਾਂਗਰਸੀ ਆਗੂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.