ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਬਣੇਗੀ ਨਸ਼ਿਆਂ ਖਿਲਾਫ਼ ਜਨ-ਅੰਦੋਲਨ,ਪੰਜਾਬ ਦੀ ਜਵਾਨੀ ਨੂੰ ਮਿਲੇਗੀ ਨਵੀਂ ਦਿਸ਼ਾ-ਖੋਜੇਵਾਲ

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਬਣੇਗੀ ਨਸ਼ਿਆਂ ਖਿਲਾਫ਼ ਜਨ-ਅੰਦੋਲਨ,ਪੰਜਾਬ ਦੀ ਜਵਾਨੀ ਨੂੰ ਮਿਲੇਗੀ ਨਵੀਂ ਦਿਸ਼ਾ-ਖੋਜੇਵਾਲ

117 ਹਲਕਿਆਂ ਵਿੱਚ ਯਾਤਰਾ ਦੌਰਾਨ ਨਸ਼ਾ ਮੁਕਤੀ ਦੇ ਨਾਲ-ਨਾਲ ਵਿਕਾਸ ਤੇ ਰੁਜ਼ਗਾਰ ਦਾ ਦਿੱਤਾ ਜਾ ਰਿਹਾ ਸੁਨੇਹਾ

28 ਸਤੰਬਰ ਨੂੰ ਕਪੂਰਥਲਾ ਪਹੁੰਚਣ ਵਾਲੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਫਲ ਬਣਾਉਣ ਲਈ ਭਾਜਪਾ ਆਗੂਆਂ ਦੇ ਵਲੋਂ ਕਾਲਾ ਸੰਘਿਆਂ ਵਿਖੇ ਕੀਤੀ ਗਈ ਮੀਟਿੰਗ 

ਕਪੂਰਥਲਾ 23 ਸਿਤੰਬਰ ਗੌਰਵ ਮੜੀਆ 

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ 28 ਸਿਤੰਬਰ ਕਪੂਰਥਲਾ ਪਹੁੰਚਣ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਪੰਜਾਬ ਯਾਤਰਾ ਤਹਿਤ 28 ਸਤੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ ਕਪੂਰਥਲਾ ਚ ਰੈਲੀ ਨੂੰ ਸਫਲ ਬਣਾਉਣ ਲਈ ਭਾਜਪਾ ਆਗੂਆਂ ਦੇ ਵਲੋਂ ਅੱਜ ਕਾਲਾ ਸੰਘਿਆਂ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਤੇ ਸਾਥਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ,ਵਿਧਾਨ ਸਭਾ ਇੰਚਾਰਜ ਤੀਰਥ ਸਿੰਘ ਲੰਬੜਦਾਰ,ਮੰਡਲ ਪ੍ਰਧਾਨ ਸਦਰ ਦੌਨਾਂ ਸਰਬਜੀਤ ਸਿੰਘ ਦਿਉਲ,ਸੀਨੀਅਰ ਭਾਜਪਾ ਆਗੂ ਮਹਿੰਦਰ ਸਿੰਘ ਬਲੇਰ ਵੱਲੋਂ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ 28 ਤਾਰੀਖ ਦੀ ਨਸ਼ਾ ਵਿਰੋਧੀ ਰੈਲੀ ਨੂੰ ਭਾਜਪਾ ਜਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਯਕੀਨੀ ਤੌਰ ਤੇ ਸਫਲ ਬਣਾਇਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।ਇਸ ਮੌਕੇ ਤੇ ਸਾਥਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ।ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨਸ਼ਿਆਂ ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ।ਖੋਜੇਵਾਲ ਨੇ ਕਿਹਾ ਕਿ ਜੇਕਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਦੋ ਸਾਲਾਂ ਵਿੱਚ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕੀਤੀ।ਖੋਜੇਵਾਲ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਯਾਤਰਾ ਨਹੀਂ,ਸਗੋਂ ਪੰਜਾਬ ਦੀ ਜਵਾਨੀ,ਸਮਾਜ ਤੇ ਭਵਿੱਖ ਨੂੰ ਬਚਾਉਣ ਲਈ ਸਾਂਝਾ ਸੰਕਲਪ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਜੋ ਕਹਿੰਦੀ ਹੈ,ਉਹ ਕਰਕੇ ਵਿਖਾਉਂਦੀ ਹੈ।

ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸੇਧਦਿਆਂ ਖੋਜੇਵਾਲ ਨੇ ਦੋਸ਼ ਲਾਇਆ ਕਿ ਸਥਾਨਕ ਨੁਮਾਇੰਦੇ ਵੱਲੋਂ ਲੋਕਾਂ ਨੂੰ ਯਾਤਰਾ ਵਿੱਚ ਸ਼ਾਮਲ ਨਾ ਹੋਣ ਲਈ ਕਥਿਤ ਤੌਰ ਤੇ ਧਮਕਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਲਈ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਇਸ ਦਾ ਪ੍ਰਭਾਵ ਹੁਣ ਔਰਤਾਂ ਤੱਕ ਵੀ ਪਹੁੰਚ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਸਗੋਂ ਨਸ਼ਿਆਂ ਵਿਰੁੱਧ ਇੱਕ ਜਨ-ਅੰਦੋਲਨ ਬਣੇਗੀ। ਖੋਜੇਵਾਲ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਪਹੁੰਚ ਕੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਦਾ ਸੁਨੇਹਾ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਯਾਤਰਾ ਨਹੀਂ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਇੱਕ ਵੱਡੀ ਕੋਸ਼ਿਸ਼ ਹੈ।ਇਸ ਯਾਤਰਾ ਰਾਹੀਂ ਨੌਜਵਾਨਾਂ ਨੂੰ ਸਿੱਖਿਆ,ਰੁਜ਼ਗਾਰ, ਖੇਡਾਂ,ਹੁਨਰ ਵਿਕਾਸ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਅੱਜ ਪੰਜਾਬ ਦੇ ਸਮਾਜਿਕ,ਆਰਥਿਕ ਅਤੇ ਪਰਿਵਾਰਕ ਢਾਂਚੇ ਨੂੰ ਤਹਿਸ-ਨਹਿਸ ਕਰਦਾ ਹੋਇਆ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਦੇ ਦਾਅਵੇ ਸਿਰਫ਼ ਮਸ਼ਹੂਰੀਆਂ ਤੱਕ ਹੀ ਸੀਮਤ ਹਨ,ਜਦਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਮੁੱਦੇ ਤੇ ਸਿਆਸਤ ਤੋਂ ਉੱਪਰ ਉੱਠ ਕੇ ਠੋਸ ਅਤੇ ਪਾਰਦਰਸ਼ੀ ਕਾਰਵਾਈ ਦੀ ਲੋੜ ਹੈ। ਖੋਜੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਵਿਕਾਸਮੁਖੀ ਦਿਸ਼ਾ ਦੀ ਲੋੜ ਹੈ,ਜਿੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣ, ਉਦਯੋਗਾਂ ਨੂੰ ਉਤਸ਼ਾਹ ਮਿਲੇ,ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇ,ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਵੇ ਅਤੇ ਪੰਜਾਬ ਦੀ ਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਬਜਾਏ ਵਿਕਾਸ ਨਾਲ ਜੋੜਿਆ ਜਾਵੇ।ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ,ਨਸ਼ਾ ਮੁਕਤੀ ਅਤੇ ਨੌਜਵਾਨਾਂ ਲਈ ਨਵੇਂ ਮੌਕਿਆਂ ਨੂੰ ਆਪਣੀ ਪਹਿਲੀ ਤਰਜੀਹ ਬਣਾਉਂਦਿਆਂ ਲੋਕਾਂ ਤੱਕ ਪਹੁੰਚ ਰਹੀ ਹੈ।ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤ ਸੰਗਠਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਦੇ ਆਧਾਰ ਤੇ ਸਰਕਾਰ ਬਣਾਉਣ ਦੇ ਟੀਚੇ ਨਾਲ ਅੱਗੇ ਵੱਧ ਰਹੀ ਹੈ।ਅੰਤ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇੱਕ ਨਵਾਂ ਸੁਨੇਹਾ ਦੇ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ,ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ ਲੋਕਾਂ ਦੀ ਸਾਂਝੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗੀ।ਇਸ ਮੌਕੇ ਤੇ ਮਹਿੰਦਰ ਸਿੰਘ,ਰਜੇਸ਼ ਕੁਮਾਰ ਰਾਜੂ ,ਰਾਮ,ਰਾਜ ਕੁਮਾਰ,ਕੁਲਵਿੰਦਰ ਕੌਰ,ਗਾਂਧੀ ਸਿੰਘ,ਚਰਨ ਸਿੰਘ, ਕੁਲਵੰਤ ਸਿੰਘ,ਪਰਮਜੀਤ ਸਿੰਘ,ਜਸਪ੍ਰੀਤ ਸਿੰਘ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮਨਜਿੰਦਰ ਸਿੰਘ ਮਨੀ,ਲਖਵਿੰਦਰ ਸਿੰਘ,ਸੰਦੀਪ ਕੌਰ, ਰਣਜੀਤ ਕੌਰ,ਅਮਰਜੀਤ ਕੌਰ,ਮਨਜੀਤ ਕੌਰ ਆਦਿ ਹਾਜ਼ਰ ਸਨ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.