ਹਲਕਾ ਖਡੂਰ ਸਾਹਿਬ 'ਚ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਧਿਆ ਰੁਝਾਨ-ਅਕਾਲੀ ਆਗੂ
- ਰਾਜਨੀਤੀ
- 04 Jul, 2026 03:57 PM (Asia/Kolkata)
ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੂੰ ਮਿਲਿਆ ਵੱਡਾ ਬਲ
ਪਿੰਡ ਰਾਹਲ ਚਾਹਲ ਤੇ ਕੱਦ ਗਿੱਲ ਕਲਾਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,4 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅੱਜ ਪਿੰਡ ਰਾਹਲ-ਚਾਹਲ ਤੋਂ ਯੂਥ ਆਗੂ ਗੁਰਪਾਲ ਸਿੰਘ ਅਤੇ ਪਿੰਡ ਕੱਦ ਗਿੱਲ ਕਲਾਂ ਤੋਂ ਸਾਬਕਾ ਸਰਪੰਚ ਹਰਪਾਲ ਸਿੰਘ ਦੇ ਯਤਨਾਂ ਸਦਕਾ ਕਈ ਨੌਜਵਾਨਾਂ ਅਤੇ ਸਿੱਖ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਨੂੰ ਹਰ ਪੱਖੋਂ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਬੀਬਾ ਰਮਨਦੀਪ ਕੌਰ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਲੰਬੇ ਸਮੇਂ ਤੱਕ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੀ ਗੈਰ-ਹਾਜ਼ਰੀ ਮਹਿਸੂਸ ਕੀਤੀ ਹੈ।ਇਸ ਕਾਰਨ ਹਲਕੇ ਦੇ ਵਿਕਾਸ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਤੇ ਖਡੂਰ ਸਾਹਿਬ ਵਿਕਾਸ ਦੀ ਦੌੜ ਵਿੱਚ ਪਿੱਛੇ ਰਹਿ ਗਿਆ।ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਜਿੱਤਣ ਵਾਲੇ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ। ਚੋਣਾਂ ਤੋਂ ਬਾਅਦ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀ ਬਜਾਏ ਉਹ ਹਲਕੇ ਦੇ ਲੋਕਾਂ ਤੋਂ ਦੂਰ ਰਹੇ,ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ।
ਬੀਬਾ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਅੱਜ ਹਲਕੇ ਦਾ ਨੌਜਵਾਨ ਵਰਗ ਨਵੀਂ ਸੋਚ, ਨਵੀਂ ਉਮੀਦ ਅਤੇ ਲੋਕ-ਹਿੱਤ ਦੀ ਰਾਜਨੀਤੀ ਨਾਲ ਜੁੜਨਾ ਚਾਹੁੰਦਾ ਹੈ। ਇਸੇ ਭਰੋਸੇ ਦੇ ਚਲਦਿਆਂ ਨੌਜਵਾਨ ਅਤੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਰਾਹ 'ਤੇ ਲਿਆਂਦਾ ਜਾਵੇਗਾ।ਇਸ ਮੌਕੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਵਾਲ਼ੇ ਪਿੰਡ ਰਾਹਲ਼-ਚਾਹਲ ਤੋਂ ਬਲਜਿੰਦਰ ਸਿੰਘ,ਲਵਪ੍ਰੀਤ ਸਿੰਘ, ਪਰਦੀਪ ਸਿੰਘ,ਗੁਰਪ੍ਰਤਾਪ ਸਿੰਘ,ਵਰਿੰਦਰ ਸਿੰਘ,ਸਿਮਰਨਜੀਤ ਸਿੰਘ,ਗੁਰਪ੍ਰੀਤ ਸਿੰਘ,ਹਰਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਕੱਦ ਗਿੱਲ ਦੀ ਪ੍ਰੇਰਨਾਂ ਸਦਕਾ ਜਥੇਦਾਰ ਲਾਭਪ੍ਰੀਤ ਸਿੰਘ,ਜਥੇਦਾਰ ਰਘਬੀਰ ਸਿੰਘ ਖਡੂਰ ਸਾਹਿਬ, ਜਥੇਦਾਰ ਬਾਜ ਸਿੰਘ,ਜਥੇਦਾਰ ਗੁਰਪ੍ਰਤਾਪ ਸਿੰਘ,ਜਥੇਦਾਰ ਗੁਰਸੇਵਕ ਸਿੰਘ,ਜਥੇਦਾਰ ਜਗਰੂਪ ਸਿੰਘ,ਜਥੇਦਾਰ ਮੋਹਿਤਬੀਰ ਸਿੰਘ, ਜਥੇਦਾਰ ਨਵਜੋਤ ਸਿੰਘ ਅਤੇ ਜਥੇਦਾਰ ਨਿਸ਼ਾਨ ਸਿੰਘ ਆਦਿ ਸ਼ਾਮਲ ਸਨ।ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ,ਕਸ਼ਮੀਰ ਸਿੰਘ ਹਲਕਾ ਪ੍ਰਧਾਨ ਐਸੀ ਵਿੰਗ,ਯੂਥ ਵਿੰਗ ਪ੍ਰਧਾਨ ਮਹਿਲ ਸਿੰਘ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ਼,ਪਰਗਟ ਸਿੰਘ,ਅਵਤਾਰ ਸਿੰਘ ਲਾਲੀ ਪਿੰਡ ਨੋਨਾ,ਗੁਰਜੰਟ ਸਿੰਘ,ਪ੍ਰਭ ਚੋਹਲਾ ਸਾਹਿਬ ਆਦਿ ਹਾਜ਼ਰ ਸਨ।
Leave a Reply