ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ
- ਰਾਸ਼ਟਰੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਦੀਆਂ ਹਦਾਇਤਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ ਅਮਰਜੀਤ ਸਿੰਘ ਦੋਸਾਂਝ ਅਤੇ ਉਪ ਮੰਡਲ ਮੈਜਿਸਟਰੇਟ ਸ ਜਸ਼ਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਡਾ ਰਛਪਾਲ ਸਿੰਘ ਬੰਡਾਲਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਖਿਲਚੀਆਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਸੀ ਆਰ ਐਮ ਸਕੀਮ ਅਧੀਨ ਆਈ ਈ ਸੀ ਕੰਪੋਨੈਂਟ ਤਹਿਤ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਨੂੰ ਅੱਗ ਨਾਂ ਲਗਾਉਣ ਸਬੰਧੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਵਾਤਾਵਰਨ ਦੀ ਸਾਂਭ ਸੰਭਾਲ, ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਵਿਸ਼ੇ ਤੇ ਪੇਂਟਿੰਗ ਮੁਕਾਬਲੇ, ਲੇਖ ਲਿਖਣ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਜਿਸ ਵਿਚ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਇਸ ਮੌਕੇ ਡਾ ਰਸ਼ਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੇ ਹੋ ਰਹੇ ਨੁਕਸਾਨ, ਜਮੀਨ ਦੀ ਘੱਟ ਰਹੀ ਉਪਜਾਊ ਸ਼ਕਤੀ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੇ ਧੂੰਏ/ ਪ੍ਰਦੂਸ਼ਣ ਨਾਲ ਮਨੁੱਖੀ ਸਿਹਤ ਅਤੇ ਪਸ਼ੂ ਪੰਛੀਆਂ ਅਤੇ ਹੋਰ ਜੀਵ ਜੰਤੂਆਂ ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਸਥਾਰ ਅਫਸਰ ਡਾ ਸਤਵੰਤ ਕੌਰ ਵੱਲੋ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਵੱਖ ਵੱਖ ਖੇਤੀ ਮਸ਼ੀਨਰੀ ਜਿਸ ਵਿੱਚ ਬੇਲਰ, ਸੁਪਰ ਸੀਡਰ ,ਮਲਚਰ ਪਲਟਾਵਾਂ ਹੱਲ ,ਸਰਫੇਸ ਸੀਡਰ, ਜ਼ੀਰੋ ਡਰਿੱਲ ਆਦਿ ਦੀ ਵਰਤੋਂ ਬਾਰੇ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਵੱਖ ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ
ਪਰਾਲੀ ਦੀ ਅੱਗ ਨਾਲ ਹੋਣ ਵਾਤਾਵਰਨ ਦੇ ਨੁਕਸਾਨ ਸੰਬੰਧੀ ਵਿਸ਼ੇ ਤੇ ਕਰਵਾਏ ਲੇਖ ਲਿਖਣ, ਭਾਸ਼ਣ ਮੁਕਾਬਲੇ ਅਤੇ ਪੇਟਿੰਗ ਮੁਕਾਬਲੇ ਵਿੱਚ ਪਹਿਲਾ , ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਣਜੀਤ ਕੱਕੜ, ਵਾਇਸ ਪ੍ਰਿੰਸੀਪਲ ਵੰਦਨਾ, ਲੈਕਚਰਾਰ ਜਗਰੂਪ ਕੌਰ, ਡਾ ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨਿਸ਼ਾਨ ਸਿੰਘ ਏ ਐੱਸ ਆਈ, ਏ ਟੀ ਐੱਮ ਤਨਵੀਰ ਸਿੰਘ, ਗੁਰਪ੍ਰੀਤ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ਹਾਜ਼ਿਰ ਸਨ।
Leave a Reply