ਕਾਂਗਰਸ ਪਾਰਟੀ ਨੇ ਫਿਰ ਕੀਤਾ ਬੱਜਰ ਗੁਨਾਹ, ਸਿੱਖ ਹਿਰਦਿਆਂ ਨੂੰ ਪਹੁੰਚੀ ਠੇਸ - ਸੁਖਬੀਰ ਬਾਦਲ
- ਰਾਜਨੀਤੀ
- (Asia/Kolkata)
ਚੰਡੀਗੜ੍ਹ ,ਨਜ਼ਰਾਨਾ ਟਾਈਮਜ ਬਿਊਰੋ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਸਟੇਜ ਉੱਪਰ ਲੱਗੇ ਬੈਨਰ 'ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇਕ ਬੱਜਰ ਗੁਨਾਹ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਅਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ। ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ, ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰਕੇ ਕੀਤੀਆਂ ਪੰਥਕ ਵਿਚਾਰਾਂ
ਮੁੱਖ ਮੰਤਰੀ ਮਰਯਮ ਨਵਾਜ਼ ਦੇ ਡਿਜੀਟਲ ਗਵਰਨੈਂਸ ਪ੍ਰੋਗਰਾਮ ਹੇਠ ਕਾਨੂੰਨ ਵਿਭਾਗ ਵੱਲੋਂ ਏ.ਆਈ. ਅਧਾਰਤ ਮੁਕੱਦਮਾਬੰਦੀ ਪ੍ਰਬੰਧਨ ਪ੍ਰਣਾਲੀ ਦਾ ਲਾਹੌਰ ਪਾਇਲਟ ਪ੍ਰੋਜੈਕਟ ਸ਼ੁਰੂ — ਸੂਬਾਈ ਕਾਨੂੰਨ ਮੰਤਰੀ ਰਾਣਾ ਮੁਹੰਮਦ ਇਕਬਾਲ ਨੇ ਕੀਤਾ ਉਦਘਾਟਨ
Leave a Reply