ਜੀਐਸਟੀ ਰਿਫੰਡ ਲਈ ਸਮਾਂ-ਸੀਮਾ ਤੈਅ ਕਰਨ ਦਾ ਫੈਸਲਾ ਵਪਾਰ ਅਤੇ ਉਦਯੋਗ ਖੇਤਰਾਂ ਦੇ ਹਿੱਤ ਵਿੱਚ ਹੈ-ਉਮੇਸ਼ ਸ਼ਾਰਦਾ
- ਰਾਜਨੀਤੀ
- (Asia/Kolkata)
ਕਿਹਾ-ਜੀਐਸਟੀ ਨਾਲ ਸਬੰਧਤ ਨਿਯਮਾਂ ਨੂੰ ਸਰਲ ਬਣਾਉਣ ਅਤੇ ਵਪਾਰੀਆਂ ਨੂੰ ਬੇਲੋੜੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਲਏ ਗਏ ਫੈਸਲੇ ਸ਼ਲਾਘਾਯੋਗ ਹਨ
ਕਪੂਰਥਲਾ 15 ਅਕਤੂਬਰ ਗੌਰਵ ਮੜੀਆ
ਜੀਐਸਟੀ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਜੀਐਸਟੀ ਬਾਰੇ ਲਏ ਗਏ ਫੈਸਲਿਆਂ ਦਾ ਸਵਾਗਤ ਕਰਦਿਆਂ ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਕੇਂਦਰ ਸਰਕਾਰ ਅਤੇ ਜੀਐਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਵਪਾਰਕ ਅਤੇ ਉਦਯੋਗਿਕ ਖੇਤਰਾਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੇ ਗੰਭੀਰਤਾ ਨਾਲ ਧਿਆਨ ਦਿੰਦੇ ਹੋਏ ਜੀਐਸਟੀ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕੇ ਹਨ।ਇਨ੍ਹਾਂ ਸੁਧਾਰਾ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।ਉਮੇਸ਼ ਸ਼ਾਰਦਾ ਨੇ ਕਿਹਾ ਕਿ ਜੀਐੱਸਟੀ ਨਾਲ ਸਬੰਧਤ ਨਿਯਮਾਂ ਨੂੰ ਸਰਲ ਬਚਾਉਣਾ ਅਤੇ ਵਪਾਰੀਆਂ ਨੂੰ ਬੇਲੋੜੀਆਂ ਮੁਸ਼ਕਲਾਂ ਤੋਂ ਬਚਾਉਣ ਦੇ ਉਦੇਸ਼ ਨਾਲ ਲਏ ਗਏ ਫੈਂਸਲੇ ਸ਼ਲਾਘਾਯੋਗ ਹਨ। ਖਾਸ ਤੌਰ ਤੇ ਗ੍ਰਿਫਤਾਰੀਆਂ ਨਾਲ ਸਬੰਧਤ ਪ੍ਰਬੰਧਾਂ ਵਿੱਚ ਤਜਵੀਜ਼ ਕੀਤੀਆਂ ਤਬਦੀਲੀਆਂ ਨੂੰ ਸ਼ਾਰਦਾ ਨੇ ਇੱਕ ਮਹੱਤਵਪੂਰਨ ਕਦਮ ਦੱਸਿਆ।ਉਨ੍ਹਾਂ ਕਿਹਾ ਕਿ ਅਜਿਹੀਆਂ ਵਿਵਸਥਾਵਾਂ ਨੂੰ ਲੈ ਕੇ ਵਪਾਰੀਆਂ,ਖਾਸ ਕਰਕੇ ਨਵੀਂ ਪੀੜ੍ਹੀ ਕਾਰੋਬਾਰੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਸੀ।ਇਸ ਤਰ੍ਹਾਂ ਵਪਾਰ ਕਰਨ ਵਾਲ਼ੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਇਸ ਨੂੰ ਦੇਖਦੇ ਹੋਏ,ਨਿਯਮਾਂ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੀਐੱਸਟੀ ਰਿਫੰਡ ਲਈ ਸਮਾਂ-ਸੀਮਾ ਤੈਅ ਕਰਨ ਦਾ ਫੈਸਲਾ ਵੀ ਵਪਾਰ ਅਤੇ ਉਦਯੋਗ ਖੇਤਰ ਦੇ ਹਿੱਤ ਵਿੱਚ ਹੈ।ਇਸ ਨਾਲ ਕਾਰੋਬਾਰੀ ਮਾਲਕਾਂ ਨੂੰ ਵਿੱਤੀ ਯੋਜਨਾਵਾਂ ਤਿਆਰ ਕਰਨ ਅਤੇ ਆਪਣੇ ਕਾਰੋਬਾਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਮਿਲੇਗੀ।ਮੀਟਿੰਗ ਦੌਰਾਨ ਲਏ ਗਏ ਹੋਰ ਫੈਸਲੇ ਵੀ ਕਾਰੋਬਾਰੀ ਮਾਲਕਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਪਾਰ ਅਤੇ ਉਦਯੋਗ ਖੇਤਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਪਹਿਲਕਦਮੀਆਂ ਨਾਲ ਜੀਐੱਸਟੀ ਪ੍ਰਣਾਲੀ ਨੂੰ ਸਰਲ,ਵਧੇਰੇ ਪਾਰਦਰਸ਼ੀ ਅਤੇ ਕਾਰੋਬਾਰ ਅਨੁਕੂਲ ਬਣਾਉਣ ਵਿੱਚ ਮਦਦ ਮਿਲੇਗੀ।
Leave a Reply