ਐਮ.ਐਸ.ਐਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸੀਬੀਐਸਈ ਨਤੀਜਾ ਸ਼ਾਨਦਾਰ

ਐਮ.ਐਸ.ਐਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸੀਬੀਐਸਈ ਨਤੀਜਾ ਸ਼ਾਨਦਾਰ

ਸਹਿਜਪ੍ਰੀਤ ਕੌਰ ਨੇ ਦਸਵੀਂ ਕਲਾਸ ਵਿੱਚੋਂ 96.4 ਪ੍ਰਤੀਸ਼ਤ ਨੰਬਰ ਲੈਕੇ ਕੀਤਾ ਨਾਮ ਰੌਸ਼ਨ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,16 ਅਪ੍ਰੈਲ 
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮਐਸਐਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸੀਬੀਐਸਈ ਬੋਰਡ ਵਲੋਂ ਲਈ ਗਈ ਦਸਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਾਰੇ ਵਿਦਿਆਰਥੀ ਹੀ ਚੰਗੇ ਨੰਬਰ ਲੈਕੇ ਪਾਸ ਹੋਏ ਹਨ।ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਐਮਐਸਐਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ 96.4 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਸਿਰ ਉੱਚਾ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਉਹਨਾਂ ਦੱਸਿਆ ਕਿ ਵਿਦਿਆਰਥਣ ਨੇ 96.4 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੀ ਅਤੇ ਟੀਚਰਾਂ ਦੀ ਅਣਥੱਕ ਮਿਹਨਤ ਦਾ ਸਬੂਤ ਦਿੱਤਾ ਹੈ ਅਤੇ ਸਕੂਲ ਵਿੱਚੋਂ ਪਹਿਲਾ ਸਥਾਨ ਅਤੇ ਜਿਲ੍ਹੇ ਵਿੱਚੋਂ 6ਵਾਂ ਸਥਾਨ ਹਾਸਿਲ ਕੀਤਾ ਹੈ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਨਵਨੀਤ ਕੌਰ ਨੇ 92 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ।ਜਸਰੀਨ ਕੌਰ ਅਤੇ ਅਗਮਵੀਰ ਸਿੰਘ ਨੇ 91 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਸਹਿਜਪ੍ਰੀਤ ਕੌਰ ਨੇ 86.8 ਪ੍ਰਤੀਸ਼ਤ ਅਤੇ ਸੁਖਮਨਪ੍ਰੀਤ ਕੌਰ ਨੇ 86.2 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਇਸ ਸਮੇਂ ਚੇਅਰਮੈਨ ਡਾਕਟਰ ਉਪਕਾਰ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਲਈ ਉਹਨਾਂ ਦੀ ਹੌਸਲਾ ਅਫਜਾਈ ਕੀਤੀ।ਇਸ ਸਮੇਂ ਪ੍ਰਿੰਸੀਪਲ ਰਾਕੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਸਫਲਤਾ ਦੀ ਸ਼ਲਾਘਾ ਕੀਤੀ ਗਈ।ਇਸ ਸਮੇਂ ਸਕੂਲ ਦੇ ਵਾਇਸ ਪ੍ਰਿੰਸੀਪਲ ਕੁਲਬੀਰ ਕੌਰ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ 100 ਪ੍ਰਤੀਸ਼ਤ ਨਤੀਜੇ ਦੀਆਂ ਮੁਬਾਰਕਾਂ ਦਿੱਤੀਆਂ ਉਥੇ ਉਨਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਵਧੀਆ ਨਤੀਜਾ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.